Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਸ ਯੋਜਨਾ ਦਾ ਲੈ ਸਕਣਗੇ ਲਾਭ

27 ਜੁਲਾਈ, 2025 04:58 PM

ਚੰਡੀਗੜ੍ਹ/ਜਲੰਧਰ : ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ’ਚ ਸਿੱਖਿਆ ਦੀ ਗੁਣਵੱਤਾ ਅਤੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਇਕ ਵਿਲੱਖਣ ਕੋਸ਼ਿਸ਼ ਤਹਿਤ ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡੀ. ਆਈ. ਈ. ਟੀ),ਸੰਗਰੂਰ ਵਿਖੇ ਅਧਿਆਪਕਾਂ ਨਾਲ ਸੰਵਾਦ ਰਾਹੀਂ ਅਧਿਆਪਕਾਂ ਤੋਂ ਸੁਝਾਅ ਅਤੇ ਫੀਡਬੈਕ ਲਈ। ਹਰਜੋਤ ਸਿੰਘ ਬੈਂਸ ਨੇ ਸ਼ਨੀਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਸਕੂਲ ਮੁਖੀਆਂ ਨਾਲ ਵਿਸ਼ੇਸ਼ ਸੰਵਾਦ ਕਰਦਿਆਂ ਉਨ੍ਹਾਂ ਤੋਂ ਕੀਮਤੀ ਸੁਝਾਅ ਲਏ ਤਾਂ ਜੋ ਸਿੱਖਿਆ ਦੀ ਗੁਣਵੱਤਾ ਅਤੇ ਸਕੂਲਾਂ ਦੀਆਂ ਢਾਂਚਾਗਤ ਸੁਵਿਧਾਵਾਂ ’ਚ ਹੋਰ ਸੁਧਾਰ ਲਿਆਂਦਾ ਜਾ ਸਕੇ।

ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਵਿਸ਼ਵ ਪੱਧਰ ’ਤੇ ਮਾਨਤਾ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਨਤੀਜਾ ਮੁੱਖੀ ਹੈ ਨਾ ਕਿ ਸਿਰਫ਼ ਦਿਖਾਵਟ ਵਾਲੀ ਹੈ। ਉਨ੍ਹਾਂ ਨੇ ਅਧਿਆਪਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਦਾ ਪੂਰਾ ਭਰੋਸਾ ਦਿਵਾਇਆ ਅਤੇ 400 ਕਰੋੜ ਰੁਪਏ ਦੀ ਲਾਗਤ ਨਾਲ ਕੰਪਿਊਟਰ ਲੈਬਾਂ ਦਾ ਨਵੀਨੀਕਰਨ ਕਰਨ ਦੀ ਯੋਜਨਾ ਦਾ ਐਲਾਨ ਕੀਤਾ। ਸਕੂਲਾਂ ’ਚ ਇੰਟਰਐਕਟਿਵ ਪੈਨਲ ਲਗਾਏ ਜਾ ਰਹੇ ਹਨ ਅਤੇ ਅਧਿਆਪਕਾਂ ਦੇ ਤੀਜੇ ਬੈਚ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾਵੇਗਾ, ਜਿਸ ਸਬੰਧੀ ਚੋਣ ਸਿਰਫ਼ ਮੈਰਿਟ ਅਧਾਰਤ ਹੋਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਲੈਕਚਰਾਰਾਂ ਦੀ ਤਰੱਕੀ, 400 ਨਵੇਂ ਪ੍ਰਿੰਸੀਪਲਾਂ ਦੀ ਨਿਯੁਕਤੀ ਅਤੇ ਸਕੂਲਾਂ ’ਚ ਬੈਠਣ ਅਤੇ ਸਫ਼ਾਈ ਦੀਆਂ ਸੁਵਿਧਾਵਾਂ ’ਚ ਸੁਧਾਰ ਵਰਗੀਆਂ ਕਈ ਪਹਿਲ-ਕਦਮੀਆਂ ਕੀਤੀਆਂ ਗਈਆਂ ਹਨ। ਨੈਸ਼ਨਲ ਅਚੀਵਮੈਂਟ ਸਰਵੇ (ਐੱਨ. ਏ. ਐੱਸ) 2024 ’ਚ ਪੰਜਾਬ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਰਾਸ਼ਟਰੀ ਪੱਧਰ 'ਤੇ ਆਪਣੀ ਸਥਿਤੀ ਮਜ਼ਬੂਤ ਕੀਤੀ ਹੈ। ਸਰਕਾਰੀ ਸਕੂਲਾਂ ਦੇ 845 ਵਿਦਿਆਰਥੀਆਂ ਨੇ ਐੱਨ. ਈ. ਈ. ਟੀ. (ਨੈਸ਼ਨਲ ਐਲਿਜੀਬਿਲਟੀ ਕਮ ਐਂਟ੍ਰੈਂਸ ਟੈਸਟ) ’ਚ ਕਾਮਯਾਬੀ ਹਾਸਲ ਕੀਤੀ ਹੈ ਅਤੇ 265 ਵਿਦਿਆਰਥੀਆਂ ਨੇ ਜੇ. ਈ. ਈ. ਮੇਨਜ਼ (ਜੁਆਇੰਟ ਐਂਟ੍ਰੈਂਸ ਐਗਜ਼ਾਮੀਨੇਸ਼ਨ ਮੇਨਜ਼) ਕਲੀਅਰ ਕਰਕੇ ਸਕੂਲ ਸਿੱਖਿਆ ਵਿਭਾਗ ਦੀ ਅਕਾਦਮਿਕ ਉੱਤਮਤਾ ਬਾਬਤ ਵਚਨਬੱਧਤਾ ਸਾਬਤ ਕੀਤੀ ਹੈ। ਅਧਿਆਪਕਾਂ ਨੂੰ ਵਧਾਈ ਦਿੰਦੇ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸਕੂਲ ਆਫ਼ ਐਮੀਨੈਂਸ, ਸਕੂਲ ਆਫ਼ ਹੈਪੀਨੈੱਸ ਅਤੇ ਸਕੂਲ ਆਫ਼ ਬ੍ਰਿਲੀਆਂਸ ਵਰਗੀਆਂ ਪਹਿਲਾਂ ਦੀ ਸ਼ੁਰੂਆਤ ਕੀਤੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ