Friday, September 11, 2026
BREAKING
ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ 100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM ਮੋਦੀ ਤੇ ਪੁਤਿਨ 9/11 ਹਮਲੇ ਦੀ 25ਵੀਂ ਵਰ੍ਹੇਗੰਢ: ਨਿਊਯਾਰਕ ਦੇ ਆਸਮਾਨ 'ਚ 2,977 ਡਰੋਨਾਂ ਨੇ ਬਣਾਏ 'ਟਵਿਨ ਟਾਵਰ' ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਰਾਸ਼ਟਰਪਤੀ ਪਹੁੰਚੇ ਭਾਰਤ ! BRICS 'ਚ ਲੈਣਗੇ ਹਿੱਸਾ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਵੱਡਾ ਐਕਸ਼ਨ, 18 ਸਤੰਬਰ ਤੋਂ 4 ਵੱਡੀਆਂ ਯਾਤਰਾਵਾਂ ਦਾ ਐਲਾਨ 12 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਤਰਨਤਾਰਨ ਦੇ 2 ਨੌਜਵਾਨ ਕਾਬੂ ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ: ਐਡਵੋਕੇਟ ਧਾਮੀ

ਚੰਡੀਗੜ੍ਹ

ਵਿਦਿਆਰਥੀ ਸਾਵਧਾਨ! ਇਹ ਕੰਮ ਕਰਦੇ ਹੀ ਘਰ ਪੁੱਜੇਗਾ SMS, ਚੰਡੀਗੜ੍ਹ ਦੇ ਸਕੂਲਾਂ 'ਚ ਨਵਾਂ ਸਿਸਟਮ ਸ਼ੁਰੂ

11 ਸਤੰਬਰ, 2026 06:44 PM

ਚੰਡੀਗੜ੍ਹ : ਸ਼ਹਿਰ ਦੇ ਸਰਕਾਰੀ ਸਕੂਲਾਂ 'ਚ ਹੁਣ ਬੰਕ ਨਹੀਂ ਚੱਲੇਗਾ। ਵਿਦਿਆਰਥੀ ਜੇਕਰ ਘਰੋਂ ਸਕੂਲ ਆਇਆ ਅਤੇ ਹਾਜ਼ਰੀ ਲਾਉਣ ਤੱਕ ਸਕੂਲ ਨਹੀਂ ਪੁੱਜਾ ਤਾਂ ਕੁੱਝ ਸੈਕਿੰਡਾਂ 'ਚ ਹੀ ਇਹ ਜਾਣਕਾਰੀ ਮਾਪਿਆਂ ਤੱਕ ਮੈਸਜ ਰਾਹੀਂ ਪਹੁੰਚ ਜਾਵੇਗੀ। ਸਕੂਲ ਸਿੱਖਿਆ ਵਿਭਾਗ ਨੇ ਟੀਚਰਜ਼ ਪੇਰੈਂਟਸ ਗੱਲਬਾਤ ਨੂੰ ਮਜ਼ਬੂਤ ਕਰਦੇ ਹੋਏ ਵਿਦਿਆਰਥੀਆਂ ਵਲੋਂ ਹੋਣ ਵਾਲੀਆਂ ਗਲਤੀਆਂ 'ਤੇ ਸੁਧਾਰ ਲਈ ਸਕੂਲ ਮੈਨਜਮੈਂਟ ਇਨਫੋਰਮੇਸ਼ਨ ਸਿਸਟਮ (ਐੱਮ. ਐੱਮ. ਆਈ. ਐੱਸ.) ਲਾਂਚ ਕੀਤਾ ਹੈ। ਇਸ ਨਾਲ ਸਵੇਰ ਦੀ ਪਹਿਲੀ ਹਾਜ਼ਰੀ ਲੱਗਦੇ ਹੀ ਵਿਦਿਆਰਥੀਆਂ ਦੇ ਗੈਰ-ਹਾਜ਼ਰ ਹੋਣ 'ਤੇ ਜਾਣਕਾਰੀ ਮਾਪਿਆਂ ਦੇ ਮੋਬਾਇਲ ਨੰਬਰ 'ਤੇ ਟੈਕਸਟ ਮੈਸਜ ਰਾਹੀਂ ਚਲੀ ਜਾਵੇਗੀ। ਜੇਕਰ ਵਿਦਿਆਰਥੀ ਸਕੂਲ 'ਚੋਂ ਗੈਰ-ਹਾਜ਼ਰ ਰਹਿੰਦਾ ਹੈ ਤਾਂ ਉਸ ਦੀ ਜਾਣਕਾਰੀ ਸਕੂਲ ਲੱਗਣ ਦੇ ਇਕ ਘੰਟੇ ਦੇ ਅੰਦਰ ਉਸ ਦੇ ਮਾਪਿਆਂ ਤੱਕ ਪਹੁੰਚ ਜਾਂਦੀ ਹੈ, ਜਿਸ ਤੋਂ ਬਾਅਦ ਵਿਦਿਆਰਥੀਆਂ ਨੂੰ ਟਰੈਕ ਕਰਨਾ ਸੌਖਾ ਹੁੰਦਾ ਹੈ।

ਮਸਤੀ ਲਈ ਪਾਰਕ ਜਾਂ ਮਾਰਕਿਟਾਂ 'ਚ ਘੁੰਮਦੇ ਹਨ ਵਿਦਿਆਰਥੀ
ਕਈ ਵਿਦਿਆਰਥੀ ਘਰਾਂ ਤੋਂ ਸਕੂਲ ਤਾਂ ਆਉਂਦੇ ਹਨ ਪਰ ਸਕੂਲ ਜਾਂ ਕਲਾਸ 'ਚ ਪੁੱਜਣ ਤੋਂ ਪਹਿਲਾਂ ਹੀ ਉਹ ਕਿਸੇ ਪਾਰਕ ਜਾਂ ਫਿਰ ਮਾਰਕਿਟ 'ਚ ਬੈਠ ਕੇ ਮਸਤੀ ਕਰਦੇ ਹੋਏ ਮਿਲਦੇ ਹਨ। ਸਕੂਲ ਸਮੇਂ 'ਚ ਪਾਰਕ ਜਾਂ ਕਿਸੇ ਬਜ਼ਾਰ 'ਚ ਬੈਠ ਕੇ ਮਸਤੀ ਕਰਨ ਦੌਰਾਨ ਕੋਈ ਵੀ ਹਾਦਸਾ ਹੋਣ ਦਾ ਡਰ ਰਹਿੰਦਾ ਹੈ ਅਤੇ ਮਾਪਿਆਂ ਅਤੇ ਅਧਿਆਪਕਾਂ 'ਚ ਗੱਲਬਾਤ ਦੀ ਵੀ ਘਾਟ ਰਹਿੰਦੀ ਹੈ। ਹੁਣ ਵਿਦਿਆਰਥੀਆਂ ਨੂੰ ਸਵੇਰ ਦੀ ਪ੍ਰਾਰਥਨਾ ਸਭਾ ਤੋਂ ਬਾਅਦ ਹਾਜ਼ਰੀ ਦੇ ਸਮੇਂ ਕਲਾਸ 'ਚ ਰਹਿਣਾ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਵਿਦਿਆਰਥੀਆਂ ਨੇ ਸਕੂਲ ਸਮੇਂ 'ਚ ਬਾਹਰ ਜਾਣਾ ਹੈ ਤਾਂ ਮਾਪਿਆਂ ਦੀ ਸਹਿਮਤੀ ਹੋਣੀ ਲਾਜ਼ਮੀ ਰਹਿੰਦੀ ਹੈ। ਉਨ੍ਹਾਂ ਤੋਂ ਬਿਨਾਂ ਉਹ ਸਕੂਰ ਦਾ ਗੇਟ ਆਪਣੀ ਮਰਜ਼ੀ ਨਾਲ ਨਹੀਂ ਲੰਘ ਸਕਦਾ।

111 ਸਰਕਾਰੀ ਸਕੂਲਾਂ 'ਚ ਇਕ ਲੱਖ, 70 ਹਜ਼ਾਰ ਵਿਦਿਆਰਥੀਆਂ 'ਤੇ ਲਾਗੂ ਹੋਈ ਵਿਵਸਥਾ
ਇਹ ਵਿਵਸਥਾ ਸ਼ਹਿਰ ਦੇ 111 ਸਰਕਾਰੀ ਸਕੂਲਾਂ ਦੇ ਇਕ ਲੱਖ, 70 ਹਜ਼ਾਰ ਵਿਦਿਆਰਥੀਆਂ ਨਾਲ ਜੁੜ ਗਈ ਹੈ। ਵਿਦਿਆਰਥੀਆਂ ਦੇ ਦਾਖ਼ਲੇ ਸਮੇਂ ਜੋ ਵੀ ਮੋਬਾਇਲ ਨੰਬਰ ਸਕੂਲ ਰਿਕਾਰਡ 'ਚ ਦਰਜ ਹੁੰਦਾ ਹੈ, ਹਾਜ਼ਰੀ ਦੇ ਸਮੇਂ ਉਸੇ 'ਤੇ ਟੈਕਸਟ ਮੈਸਜ ਨਾਲ ਜਾਣਕਾਰੀ ਮਾਪਿਆਂ ਤੱਕ ਪਹੁੰਚਦੀ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਵਿਦਿਆਰਥੀ ਸਕੂਲ ਪੁੱਜਾ ਹੈ ਜਾਂ ਨਹੀਂ। ਜ਼ਿਕਰਯੋਗ ਹੈ ਕਿ ਇਸ ਤਰ੍ਹਾਂ ਦੀ ਵਿਵਸਥਾ ਜ਼ਿਆਦਾਤਰ ਪ੍ਰਾਈਵੇਟ ਸਕੂਲਾਂ 'ਚ ਹੁੰਦੀ ਹੈ ਪਰ ਵਿਭਾਗ ਨੇ ਹੁਣ ਇਸ ਨੂੰ ਸਰਕਾਰੀ ਸਕੂਲਾਂ 'ਚ ਵੀ ਸ਼ੁਰੂ ਕਰ ਦਿੱਤਾ ਹੈ। ਸਕੂਲ ਸਿੱਖਿਆ ਵਿਭਾਗ ਦੇ ਨਿਰਦੇਸ਼ਕ ਨਿਤਿਸ਼ ਸਿੰਗਲਾ ਦਾ ਕਹਿਣਾ ਹੈ ਕਿ ਵਿਦਿਆਰਥੀਆਂ 'ਤੇ ਬਿਹਤਰ ਕੰਟਰੋਲਿੰਗ ਦੇ ਨਾਲ ਮਾਪਿਆਂ ਅਤੇ ਅਧਿਆਪਕਾਂ ਵਿਚਾਲੇ ਗੱਲਬਾਤ ਦੀ ਘਾਟ ਨੂੰ ਵੀ ਦੂਰ ਕਰਨ ਦੀ ਕੋਸ਼ਿਸ ਕੀਤੀ ਗਈ ਹੈ। ਵਿਦਿਆਰਥੀਆਂ ਦੇ ਗੈਰ-ਹਾਜ਼ਰ ਹੋਣ 'ਤੇ ਮਾਪਿਆਂ ਨੂੰ ਤੁਰੰਤ ਸੂਚਨਾ ਮਿਲਦੀ ਹੈ, ਜਿਸ ਨਾਲ ਵਿਦਿਆਰਥੀ ਦੀ ਕਮੀ ਨੂੰ ਸਮਝ ਕੇ ਉਸ ਨੂੰ ਸੁਧਾਰਨ ਦਾ ਮੌਕਾ ਮਿਲੇਗਾ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਕਿਰਾਏਦਾਰਾਂ ਤੇ ਮਕਾਨ ਮਾਲਕਾਂ ਲਈ ਨਵੇਂ ਨਿਯਮ ਲਾਗੂ, 15 ਦਿਨਾਂ 'ਚ ਦੇਣਾ ਪਵੇਗਾ ਜਵਾਬ

ਚੰਡੀਗੜ੍ਹ 'ਚ ਕਿਰਾਏਦਾਰਾਂ ਤੇ ਮਕਾਨ ਮਾਲਕਾਂ ਲਈ ਨਵੇਂ ਨਿਯਮ ਲਾਗੂ, 15 ਦਿਨਾਂ 'ਚ ਦੇਣਾ ਪਵੇਗਾ ਜਵਾਬ

ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6 ਮਹੀਨਿਆਂ ਲਈ ਮੁਅੱਤਲ

ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6 ਮਹੀਨਿਆਂ ਲਈ ਮੁਅੱਤਲ

ਚੰਡੀਗੜ੍ਹ 'ਚ ਵਾਪਰਿਆ ਹਾਦਸਾ, ਅਚਾਨਕ ਕਾਰ ਹੋਈ ਬੇਕਾਬੂ, ਚਾਲਕ ਦਾ ਰਿਹਾ ਬਚਾਅ

ਚੰਡੀਗੜ੍ਹ 'ਚ ਵਾਪਰਿਆ ਹਾਦਸਾ, ਅਚਾਨਕ ਕਾਰ ਹੋਈ ਬੇਕਾਬੂ, ਚਾਲਕ ਦਾ ਰਿਹਾ ਬਚਾਅ

ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ LIST

ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ LIST

PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ