Monday, April 20, 2026
BREAKING
ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ 'ਟਰੰਪ ਜੋ ਜੰਗ 'ਚ ਨਾ ਜਿੱਤ ਸਕੇ, ਉਸ ਨੂੰ ਮੇਜ਼ 'ਤੇ ਵੀ..... ' ; ਈਰਾਨੀ ਰਾਜਦੂਤ ਦਾ ਵੱਡਾ ਦਾਅਵਾ 'ਛੱਡ ਦਿਓ ਘਰ-ਬਾਰ, ਤੁਰੰਤ ਭੱਜ ਲਓ ਪਹਾੜਾਂ ਵੱਲ..!', 7.5 ਦੀ ਤੀਬਰਤਾ ਦੇ ਭੂਚਾਲ ਮਗਰੋਂ PM ਤਾਕਾਇਚੀ ਦੀ ਅਪੀਲ ਟਰੰਪ ਦੇ ਫੈਸਲੇ ਨੂੰ ਕੋਰਟ ਨੇ ਦੱਸਿਆ ਗੈਰ-ਕਾਨੂੰਨੀ, ਹੁਣ ਦੇਣਾ ਪਵੇਗਾ 166 ਅਰਬ ਡਾਲਰ ਦਾ ਹਰਜਾਨਾ ਸ਼ਾਂਤੀ ਬਹਾਲੀ ਲਈ ਮਿਲ ਕੇ ਕਰਾਂਗੇ ਕੰਮ! ਸ਼ਰੀਫ਼ ਤੇ ਪੇਜੇਸ਼ਕੀਆਨ ਵਿਚਾਲੇ ਹੋਈ ਅਹਿਮ ਗੱਲਬਾਤ Strait of Hormuz ਦੇ ਫਿਰ ਬੰਦ ਹੋਣ ਕਾਰਨ ਨਿਵੇਸ਼ਕਾਂ ਦੀ ਵਧੀ ਚਿੰਤਾ, ਸ਼ੇਅਰ ਬਾਜ਼ਾਰ 'ਚ ਸਪਾਟ ਕਾਰੋਬਾਰ ਟੀ-ਸੀਰੀਜ਼ ਦੇ ਸੰਸਥਾਪਕ ਗੁਲਸ਼ਨ ਕੁਮਾਰ ਦੇ ਭਰਾ ਦਰਸ਼ਨ ਕੁਮਾਰ ਦਾ ਦੇਹਾਂਤ ਚੰਡੀਗੜ੍ਹ 'ਚ ਹੀਟਵੇਵ ਨੂੰ ਲੈ ਕੇ ਐਡਵਾਈਜ਼ਰੀ ਜਾਰੀ, ਸਿਹਤ ਵਿਭਾਗ ਨੇ ਅਗਲੇ 3 ਦਿਨਾਂ ਲਈ ਦਿੱਤਾ ਅਲਰਟ

ਪੰਜਾਬ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

20 ਅਪ੍ਰੈਲ, 2026 07:27 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚਾਰ ਮੁਲਜ਼ਮਾਂ ਨੂੰ ਦੋ ਵਿਦੇਸ਼ੀ.30 ਬੋਰ ਪਿਸਤੌਲਾਂ ਅਤੇ ਅੱਠ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਵਿਦੇਸ਼ੀ ਗੈਂਗਸਟਰਾਂ ਦੁਆਰਾ ਚਲਾਏ ਜਾ ਰਹੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਪਟਿਆਲਾ ਦੇ ਪਿੰਡ ਉਗਾਨਾ ਵਾਸੀ ਅਰਮਾਨ ਸਿੰਘ,; ਪਟਿਆਲਾ ਦੇ ਪਿੰਡ ਨਲਾਸ ਖੁਰਦ ਵਾਸੀ ਚਿਰਾਗ; ਰਾਜਪੁਰਾ, ਪਟਿਆਲਾ ਦੇ ਪਿੰਡ ਨਲਾਸ ਕਲਾਂ ਵਾਸੀ ਰਵਿੰਦਰ ਸਿੰਘ ਉਰਫ ਰਾਹੁਲ; ਅਤੇ ਪਟਿਆਲਾ ਦੇ ਪਿੰਡ ਧਮੋਲੀ ਦੇ ਵਾਸੀ ਅਕਸ਼ੈ ਉਰਫ ਪ੍ਰਿੰਸ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਤੋਂ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਸੇਡਾਨ ਹੌਂਡਾ ਅਮੇਜ਼ ਕਾਰ ਵੀ ਬਰਾਮਦ ਕਰ ਲਈ ਹੈ, ਜਿਸ ‘ਤੇ ਉਹ ਸਫ਼ਰ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਅਕਸ਼ੈ ਉਰਫ਼ ਪ੍ਰਿੰਸ ਨਾਮੀ ਵਿਅਕਤੀ, ਜੁਲਾਈ 2025 ਵਿੱਚ ਅਬੋਹਰ ਵਿਖੇ 'ਵੀਅਰ ਵੈੱਲ' ਸ਼ੋਅਰੂਮ ਮਾਲਕ ਦੇ ਕਤਲ ਕੇਸ ਵਿੱਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੇ ਮੁੱਖ ਹਮਲਾਵਰਾਂ ਨੂੰ ਲੌਜਿਸਟਿਕਲ ਸਹਾਇਤਾ ਪ੍ਰਦਾਨ ਕੀਤੀ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।

ਕਾਰਵਾਈ ਜੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਐਸਏਐਸ ਨਗਰ ਵੱਲ ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਇਸ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ ਦੇਖੇ ਜਾਣ ਸਬੰਧੀ ਭਰੋਸੇਯੋਗ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਕਰਮੀਆਂ ਦੀ ਇੱਕ ਵਿਸ਼ੇਸ਼ ਟੀਮ ਬਣਾਈ ਗਈ, ਜਿਸਨੇ ਤੁਰੰਤ ਹਾਈਵੇਅ ਦੀਆਂ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਨਾਕੇ ਲਾ ਲਏ।

ਏਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮ ਨੇ ਹਾਈਵੇਅ 'ਤੇ ਜਨੇਤਪੁਰ ਲਿੰਕ ਰੋਡ ਦੇ ਨੇੜੇ ਸ਼ੱਕੀ ਵਿਅਕਤੀਆਂ ਨੂੰ ਦੋ ਵਿਦੇਸ਼ੀ ਪਿਸਤੌਲਾਂ ਅਤੇ ਗੋਲੀ ਸਿੱਕੇ ਸਮੇਤ ਕਾਬੂ ਕਰ ਲਿਆ।

ਹੋਰ ਵੇਰਵੇ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਐਸਏਐਸ ਨਗਰ ਹਰਮਨਦੀਪ ਹੰਸ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਪੰਜਾਬ ਵਿੱਚ ਵੱਡੇ ਅਪਰਾਧਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਐਸਐਸਪੀ ਨੇ ਅੱਗੇ ਕਿਹਾ ਕਿ ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਖੇਤਰ ਵਿੱਚ ਗੰਭੀਰ ਅਪਰਾਧਾਂ ਦੀ ਸੰਭਾਵਨਾ ਟਲ ਗਈ ਹੈ।

ਇਸ ਸਬੰਧੀ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤੇ 3(5) ਅਤੇ ਅਸਲਾ ਐਕਟ ਦੀ ਧਾਰਾ 25(6) ਤੇ 25(7)(i) ਦੇ ਤਹਿਤ ਥਾਣਾ ਡੇਰਾਬੱਸੀ, ਐਸਏਐਸ ਨਗਰ ਵਿਖੇ ਐਫਆਈਆਰ ਨੰਬਰ 162 ਮਿਤੀ 18.04.2026 ਦਰਜ ਕੀਤੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ 'ਚ 2027 ਦੀਆਂ ਚੋਣਾਂ ਲਈ ਤਿਆਰੀਆਂ ਤੇਜ਼! ਅਕਾਲੀ ਦਲ ਨੇ 3 ਸੀਟਾਂ ਤੋਂ ਐਲਾਨੇ ਹਲਕਾ ਇੰਚਾਰਜ

ਪੰਜਾਬ 'ਚ 2027 ਦੀਆਂ ਚੋਣਾਂ ਲਈ ਤਿਆਰੀਆਂ ਤੇਜ਼! ਅਕਾਲੀ ਦਲ ਨੇ 3 ਸੀਟਾਂ ਤੋਂ ਐਲਾਨੇ ਹਲਕਾ ਇੰਚਾਰਜ