Tuesday, April 28, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਵਿਧਾਇਕ ਡਾ. ਚਰਨਜੀਤ ਸਿੰਘ ਦੀ ਅਗਵਾਈ ਵਿੱਚ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਬਲਾਕ ਘੜੂੰਆਂ ਦੇ ਵੱਖ-ਵੱਖ ਪਿੰਡਾਂ ਵਿੱਚ ਕੀਤੀ ਨਸ਼ਾ ਮੁਕਤੀ ਯਾਤਰਾ

24 ਜੁਲਾਈ, 2025 07:40 PM

ਖਰੜ/ਘੜੂੰਆਂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) (ਪ੍ਰੀਤ ਪੱਤੀ) : ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਅੱਜ ਡਾ. ਚਰਨਜੀਤ ਸਿੰਘ ਵਿਧਾਇਕ ਹਲਕਾ ਚਮਕੌਰ ਸਾਹਿਬ ਦੀ ਅਗਵਾਈ ਵਿੱਚ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਬਲਾਕ ਘੜੂੰਆਂ ਦੇ ਵੱਖ-ਵੱਖ ਪਿੰਡ ਵਿੱਚ ਨਸ਼ਾ ਮੁਕਤੀ ਯਾਤਰਾ ਕੱਢੀ ਗਈ। ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਅੱਜ ਘੜੂੰਆਂ ਬਲਾਕ ਦੇ ਪਿੰਡ ਚੋਲਟਾ ਖੁਰਦ, ਚੋਲਟਾ ਕਲਾਂ, ਪਨੂੰਆਂ, ਮਦਨਹੇੜੀ ਮਜਾਤੜੀ, ਨਿਆਮੀਆਂ, ਮੱਕੜਾਂ, ਦੁਭਾਲੀ, ਬਾਸੀਆਂ, ਧੜਾਕ ਕਲਾਂ,ਧੜਾਕ ਖੁਰਦ, ਅਤੇ ਖੈਰਪੁਰ ਵਿਖੇ “ਨਸ਼ਾ ਮੁਕਤੀ ਯਾਤਰਾ” ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ।

ਡਾ. ਚਰਨਜੀਤ ਸਿੰਘ ਵਿਧਾਇਕ ਹਲਕਾ ਚਮਕੌਰ ਸਾਹਿਬ ਨੇ ਇਸ ਮੌਕੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਇਹ ਮੁਹਿੰਮ ਸਮਾਜ ਦੀ ਭਲਾਈ ਲਈ ਚਲਾਈ ਗਈ ਹੈ ਤੇ ਸਾਰੇ ਲੋਕਾਂ ਨੂੰ ਵੱਧ ਚੜ ਕੇ ਇਸ ਵਿਚ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਹੀ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ, ਸਰਕਾਰੀ ਅਤੇ ਪ੍ਰਾਈਵੇਟ ਨਸ਼ਾ ਮੁਕਤੀ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਵਿਚ ਨਸ਼ਾ ਪੀੜਤ ਵਿਅਕਤੀਆਂ ਦਾ ਬਿਹਤਰੀਨ ਇਲਾਜ ਕਰਨ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਤੇ ਜੇਕਰ ਕਿਸੇ ਵੀ ਵਿਅਕਤੀ ਦਾ ਕੋਈ ਪਰਿਵਾਰਕ ਮੈਂਬਰ, ਦੋਸਤ ਜਾਂ ਇਲਾਕੇ ਵਿਚ ਰਹਿੰਦਾ ਕੋਈ ਵਿਅਕਤੀ, ਭੈੜੀ ਸੰਗਤ ਕਾਰਨ ਨਸ਼ਿਆਂ ਦਾ ਸੇਵਨ ਕਰਦਾ ਹੈ ਤਾਂ ਉਸਦਾ ਉਚਿਤ ਇਲਾਜ ਕਰਵਾਉਣ ਲਈ ਇਨ੍ਹਾਂ ਨਸ਼ਾ ਮੁਕਤੀ ਕੇਂਦਰਾਂ ਵਿਚ ਦਾਖਲ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਛੱਡਣ ਲਈ ਸਵੈ ਦ੍ਰਿੜ ਹੈ ਪਰ ਨਸ਼ਾ ਮੁਕਤੀ ਕੇਂਦਰਾਂ ਵਿਚ ਜਾਣ ਤੋਂ ਅਸਮਰੱਥ ਹੈ ਤਾਂ ਉਹ ਆਪਣੇ ਕਿਸੇ ਰਿਸ਼ਤੇਦਾਰ ਰਾਹੀਂ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ ਅਤੇ ਉਸ ਨਸ਼ਾ ਪੀੜਤ ਵਿਅਕਤੀ ਦਾ ਉਚਿਤ ਇਲਾਜ ਕਰਵਾਉਣ ਦਾ ਪ੍ਰਬੰਧ ਕਰਨਾ, ਉਹ ਖੁਦ ਯਕੀਨੀ ਬਣਾਉਣਗੇ।

ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕੀਤਾ ਕਿ ਨਸ਼ੇ ਤੋਂ ਦੂਰ ਰਹਿ ਕੇ ਪੜ੍ਹਾਈ ਕਰਨ, ਕਿਤਾਬਾਂ ਪੜਨ, ਖੇਡਾਂ ਅਤੇ ਵੱਡਾ ਬਣਨ ਦਾ ਟੀਚਾ ਰੱਖਣ। ਉਨ੍ਹਾਂ ਕਿਹਾ ਕਿ ਉਹ ਨਸ਼ਾ ਨਹੀਂ ਕਰਨਾ ਚਾਹੀਦਾ ਜੋ ਸਾਡੇ ਸਰੀਰ ਅਤੇ ਸਮਾਜ ਨੂੰ ਹੀ ਖਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਨਾਲ ਨਫਰਤ ਨਾ ਕਰੋ, ਸਗੋਂ ਉਸਦਾ ਇਲਾਜ ਕਰਵਾਇਆ ਜਾਵੇ। ਅਸਲ ਵਿਚ ਨਸ਼ਿਆਂ ਦੇ ਆਦੀ ਵਿਅਕਤੀ ਮਾਨਸਿਕ ਤੌਰ ਤੇ ਬਿਮਾਰ ਹਨ, ਜਿਨ੍ਹਾਂ ਨੂੰ ਹਸਪਤਾਲ ਪਹੁੰਚਾ ਕੇ ਇਲਾਜ ਕਰਵਾਉਣ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਬਿਨ੍ਹਾਂ ਕਿਸੇ ਡਰ ਭੈਅ ਦੇ ਸਰਕਾਰ ਦੇ ਟੋਲ ਫਰੀ ਨੰਬਰ 9779100200 ਉਪਰ ਇਤਲਾਹ ਦਿਓ, ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ ਅਤੇ ਨਸ਼ਾ ਵੇਚਣ ਵਾਲੇ ਵਿਰੁੱਧ ਪੁਲਿਸ ਸਖਤ ਐਕਸ਼ਨ ਲਵੇਗੀ।
ਇਸ ਮੌਕੇ ਬੀ.ਡੀ.ਪੀ.ਓ. ਘੜੂੰਆਂ ਅਤੇ ਐਸ.ਐਚ.ਓ.ਘੜੂੰਆਂ ਤੋਂ ਇਲਾਵਾ ਸਕੂਲ ਅਧਿਆਪਕ, ਪਿੰਡ ਦੇ ਮੋਹਤਬਰ ਵਿਅਕਤੀ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ