Friday, November 27, 2026
BREAKING
• ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਆਇਰਲੈਂਡ ਦੀ ਕ੍ਰਿਕਟ ਟੀਮ • Stock Market Closed: ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਮੁਨਾਫ਼ਾ ਵਸੂਲੀ ਕਾਰਨ ਸੈਂਸੈਕਸ 989 ਅੰਕ ਡਿੱਗਿਆ • ਚਾਹ ਉਤਪਾਦਕ ਦੇਸ਼ ਭਾਰਤ ਨੇ 2025-26 ਵਿੱਚ $988 ਮਿਲੀਅਨ ਚਾਹ ਕੀਤੀ ਨਿਰਯਾਤ • ਐਪਲ 10 ਦਸੰਬਰ ਨੂੰ ਹੈਦਰਾਬਾਦ ’ਚ ਖੋਲ੍ਹੇਗੀ ਆਪਣਾ ਪਹਿਲਾ ਸਟੋਰ • ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਸੰਵਿਧਾਨਕ ਸਿਧਾਂਤਾ ਨੂੰ ਸਮਝਣ ਅਤੇ ਜਾਗਰੂਕ ਤੇ ਜ਼ਿੰਮੇਵਾਰ ਸਮਾਜ ਦੇ ਨਿਰਮਾਣ ’ਚ ਸਰਗਰਮ ਯੋਗਦਾਨ ਪਾਉਣ ਦਾ ਦਿੱਤਾ ਸੱਦਾ • ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 1.02 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਲਿੰਕ ਸੜਕ ਦਾ ਉਦਘਾਟਨ; 1.70 ਕਰੋੜ ਰੁਪਏ ਦੀ ਨਵੀਂ ਸੜਕ ਦਾ ਰੱਖਿਆ ਨੀਂਹ ਪੱਥਰ • ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ • ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼ • ਨਸ਼ਿਆਂ ਤੋਂ ਦੂਰ, ਸੁਪਨਿਆਂ ਦੇ ਨੇੜੇ-ਵਿਦਿਆਰਥੀਆਂ ਦੇ ਸਿਹਤਮੰਦ ਭਵਿੱਖ ਲਈ ਸਿਹਤ ਵਿਭਾਗ ਦਾ ਵਿਸ਼ੇਸ਼ ਉਪਰਾਲਾ : ਡਾ. ਜੋਤੀ ਕਪੂਰ • ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ ਯੂਨੀਵਰਸਿਟੀ ਵੱਲੋਂ ਆਯੋਜਿਤ ਦੋ-ਰੋਜ਼ਾ ਐੱਫ.ਏ.ਪੀ. ਨੈਸ਼ਨਲ ਐਵਾਰਡਜ਼ 2026 ਦਾ ਕੀਤਾ ਉਦਘਾਟਨ

ਪੰਜਾਬ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 1.02 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਲਿੰਕ ਸੜਕ ਦਾ ਉਦਘਾਟਨ; 1.70 ਕਰੋੜ ਰੁਪਏ ਦੀ ਨਵੀਂ ਸੜਕ ਦਾ ਰੱਖਿਆ ਨੀਂਹ ਪੱਥਰ

27 ਨਵੰਬਰ, 2026 05:27 PM

ਸੰਗਰੂਰ : ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਹਲਕੇ ਦੇ ਪੇਂਡੂ ਖੇਤਰਾਂ ਵਿੱਚ ਆਵਾਜਾਈ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਵੱਲ ਅਹਿਮ ਕਦਮ ਪੁੱਟਦਿਆਂ ਕੁੱਲ 2.72 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਸੜਕੀ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਤਹਿਤ ਉਨ੍ਹਾਂ ਇੱਕ ਨਵੀਂ ਲਿੰਕ ਸੜਕ ਦਾ ਉਦਘਾਟਨ ਕੀਤਾ, ਜਦਕਿ ਦੂਜੀ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ। ਦੋਵਾਂ ਸੜਕਾਂ ਦੀ ਕੁੱਲ ਲੰਬਾਈ 5 ਕਿਲੋਮੀਟਰ ਹੈ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ 1.02 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਘਾਬਦਾਂ ਲਾਡੀ ਰੋਡ ਤੋਂ ਜਨਾਲ ਲਾਡੀ ਰੋਡ ਤੱਕ 2 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਉਦਘਾਟਨ ਕਰਕੇ ਇਸ ਨੂੰ ਇਲਾਕਾ ਵਾਸੀਆਂ ਨੂੰ ਸਮਰਪਿਤ ਕੀਤਾ।

ਇਸੇ ਤਰ੍ਹਾਂ ਉਨ੍ਹਾਂ ਘਾਬਦਾਂ ਤੋਂ ਡੇਰਾ ਸੁਆਮੀ ਪੋਥੀਵਾਲਾ ਹੁੰਦੇ ਹੋਏ ਹਰਿਕ੍ਰਿਸ਼ਨਪੁਰਾ ਸੜਕ ਤੱਕ 1.70 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਣ ਵਾਲੀ 3 ਕਿਲੋਮੀਟਰ ਲੰਬੀ ਨਵੀਂ ਲਿੰਕ ਸੜਕ ਦਾ ਨੀਂਹ ਪੱਥਰ ਵੀ ਰੱਖਿਆ। ਦੋਵਾਂ ਸੜਕੀ ਪ੍ਰੋਜੈਕਟਾਂ ਨਾਲ ਵੱਖ-ਵੱਖ ਪਿੰਡਾਂ ਨੂੰ ਬਿਹਤਰ ਸੜਕੀ ਸੰਪਰਕ ਮਿਲੇਗਾ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਹ ਲਿੰਕ ਸੜਕਾਂ ਇਲਾਕਾ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਸਨ। ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰਦਿਆਂ ਇਨ੍ਹਾਂ ਅਹਿਮ ਸੜਕੀ ਪ੍ਰੋਜੈਕਟਾਂ ਨੂੰ ਅਮਲੀ ਰੂਪ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਨਾਲ ਪਿੰਡਾਂ ਦੇ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਵੱਡੀ ਸਹੂਲਤ ਮਿਲੇਗੀ। ਸਕੂਲਾਂ ਅਤੇ ਕਾਲਜਾਂ ਵਿੱਚ ਜਾਣ ਵਾਲੇ ਵਿਦਿਆਰਥੀਆਂ, ਨੌਕਰੀਪੇਸ਼ਾ ਵਿਅਕਤੀਆਂ, ਕਿਸਾਨਾਂ, ਵਪਾਰੀਆਂ ਅਤੇ ਹੋਰ ਰਾਹਗੀਰਾਂ ਨੂੰ ਇਸ ਦਾ ਸਿੱਧਾ ਲਾਭ ਹੋਵੇਗਾ। ਇਸ ਤੋਂ ਇਲਾਵਾ ਕਿਸਾਨਾਂ ਲਈ ਆਪਣੀ ਖੇਤੀ ਉਪਜ ਮੰਡੀਆਂ ਤੱਕ ਪਹੁੰਚਾਉਣੀ ਵੀ ਵਧੇਰੇ ਸੁਖਾਲੀ ਹੋਵੇਗੀ ਅਤੇ ਉਨ੍ਹਾਂ ਦੇ ਸਮੇਂ ਤੇ ਆਵਾਜਾਈ ਖ਼ਰਚੇ ਦੀ ਬੱਚਤ ਹੋਵੇਗੀ।

ਵਿਧਾਇਕ ਭਰਾਜ ਨੇ ਕਿਹਾ ਕਿ ਸੜਕਾਂ ਕਿਸੇ ਵੀ ਇਲਾਕੇ ਦੇ ਸਰਬਪੱਖੀ ਵਿਕਾਸ ਦੀਆਂ ਜੀਵਨ ਰੇਖਾਵਾਂ ਹੁੰਦੀਆਂ ਹਨ। ਬਿਹਤਰ ਸੜਕੀ ਸੰਪਰਕ ਨਾਲ ਨਾ ਸਿਰਫ਼ ਆਵਾਜਾਈ ਸੁਖਾਲੀ ਹੁੰਦੀ ਹੈ, ਸਗੋਂ ਵਪਾਰਕ ਸਰਗਰਮੀਆਂ ਨੂੰ ਹੁਲਾਰਾ ਮਿਲਣ ਦੇ ਨਾਲ-ਨਾਲ ਲੋਕਾਂ ਨੂੰ ਸਿੱਖਿਆ, ਸਿਹਤ ਅਤੇ ਹੋਰ ਜ਼ਰੂਰੀ ਸੇਵਾਵਾਂ ਤੱਕ ਪਹੁੰਚਣ ਵਿੱਚ ਵੀ ਸਹੂਲਤ ਹੁੰਦੀ ਹੈ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਘਾਬਦਾਂ ਤੋਂ ਡੇਰਾ ਸੁਆਮੀ ਪੋਥੀਵਾਲਾ ਹੁੰਦੇ ਹੋਏ ਹਰਿਕ੍ਰਿਸ਼ਨਪੁਰਾ ਸੜਕ ਤੱਕ ਬਣਾਈ ਜਾਣ ਵਾਲੀ ਨਵੀਂ ਲਿੰਕ ਸੜਕ ਦਾ ਨਿਰਮਾਣ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਪੱਧਰ ’ਤੇ ਸਮਝੌਤਾ ਨਾ ਹੋਵੇ। ਉਨ੍ਹਾਂ ਕਿਹਾ ਕਿ ਮਿਆਰੀ ਸਮੱਗਰੀ ਦੀ ਵਰਤੋਂ ਯਕੀਨੀ ਬਣਾਉਣ ਦੇ ਨਾਲ-ਨਾਲ ਨਿਰਮਾਣ ਦੇ ਹਰ ਪੜਾਅ ਦੀ ਬਾਕਾਇਦਾ ਨਿਗਰਾਨੀ ਕੀਤੀ ਜਾਵੇ।

ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਹਲਕਾ ਸੰਗਰੂਰ ਵਿੱਚ ਸੜਕਾਂ, ਸਿੱਖਿਆ, ਸਿਹਤ, ਪੀਣ ਵਾਲੇ ਪਾਣੀ, ਸੀਵਰੇਜ, ਖੇਡ ਮੈਦਾਨਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਪ੍ਰਗਟਾਇਆ ਗਿਆ ਭਰੋਸਾ ਉਨ੍ਹਾਂ ਲਈ ਵੱਡੀ ਜ਼ਿੰਮੇਵਾਰੀ ਹੈ ਅਤੇ ਹਰੇਕ ਪਿੰਡ ਦੀਆਂ ਜਾਇਜ਼ ਮੰਗਾਂ ਨੂੰ ਪੜਾਅਵਾਰ ਢੰਗ ਨਾਲ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਹਲਕਾ ਸੰਗਰੂਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਇਲਾਕਾ ਵਾਸੀਆਂ ਨੇ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਕਰਨ ਲਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕੀਤਾ।

ਇਸ ਮੌਕੇ ਸਰਪੰਚ ਸਤਨਾਮ ਸਿੰਘ ਕਾਲਾ, ਤੇਜੀ ਘਾਬਦਾਂ, ਜਸਪ੍ਰੀਤ ਘਾਬਦਾਂ, ਮਲਕ ਲਾਡੀ, ਕੁਲਵਿੰਦਰ ਤੂਰ, ਦੋਵਾਂ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਸੰਵਿਧਾਨਕ ਸਿਧਾਂਤਾ ਨੂੰ ਸਮਝਣ ਅਤੇ ਜਾਗਰੂਕ ਤੇ ਜ਼ਿੰਮੇਵਾਰ ਸਮਾਜ ਦੇ ਨਿਰਮਾਣ ’ਚ ਸਰਗਰਮ ਯੋਗਦਾਨ ਪਾਉਣ ਦਾ ਦਿੱਤਾ ਸੱਦਾ

ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਸੰਵਿਧਾਨਕ ਸਿਧਾਂਤਾ ਨੂੰ ਸਮਝਣ ਅਤੇ ਜਾਗਰੂਕ ਤੇ ਜ਼ਿੰਮੇਵਾਰ ਸਮਾਜ ਦੇ ਨਿਰਮਾਣ ’ਚ ਸਰਗਰਮ ਯੋਗਦਾਨ ਪਾਉਣ ਦਾ ਦਿੱਤਾ ਸੱਦਾ

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਨਸ਼ਿਆਂ ਤੋਂ ਦੂਰ, ਸੁਪਨਿਆਂ ਦੇ ਨੇੜੇ-ਵਿਦਿਆਰਥੀਆਂ ਦੇ ਸਿਹਤਮੰਦ ਭਵਿੱਖ ਲਈ ਸਿਹਤ ਵਿਭਾਗ ਦਾ ਵਿਸ਼ੇਸ਼ ਉਪਰਾਲਾ : ਡਾ. ਜੋਤੀ ਕਪੂਰ

ਨਸ਼ਿਆਂ ਤੋਂ ਦੂਰ, ਸੁਪਨਿਆਂ ਦੇ ਨੇੜੇ-ਵਿਦਿਆਰਥੀਆਂ ਦੇ ਸਿਹਤਮੰਦ ਭਵਿੱਖ ਲਈ ਸਿਹਤ ਵਿਭਾਗ ਦਾ ਵਿਸ਼ੇਸ਼ ਉਪਰਾਲਾ : ਡਾ. ਜੋਤੀ ਕਪੂਰ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ ਯੂਨੀਵਰਸਿਟੀ ਵੱਲੋਂ ਆਯੋਜਿਤ ਦੋ-ਰੋਜ਼ਾ ਐੱਫ.ਏ.ਪੀ. ਨੈਸ਼ਨਲ ਐਵਾਰਡਜ਼ 2026 ਦਾ ਕੀਤਾ ਉਦਘਾਟਨ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ ਯੂਨੀਵਰਸਿਟੀ ਵੱਲੋਂ ਆਯੋਜਿਤ ਦੋ-ਰੋਜ਼ਾ ਐੱਫ.ਏ.ਪੀ. ਨੈਸ਼ਨਲ ਐਵਾਰਡਜ਼ 2026 ਦਾ ਕੀਤਾ ਉਦਘਾਟਨ

ਸੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹਲਕਾ ਖਰੜ ਲਈ ਲਾਹੇਵੰਦ ਸਾਬਤ ਹੋਵੇਗਾ- ਰਵਿੰਦਰ ਸਿੰਘ ਖੇੜਾ

ਸੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹਲਕਾ ਖਰੜ ਲਈ ਲਾਹੇਵੰਦ ਸਾਬਤ ਹੋਵੇਗਾ- ਰਵਿੰਦਰ ਸਿੰਘ ਖੇੜਾ

ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ- ਸ਼ੁਰੂ ਕੀਤੀ ਗਈ ਮੁਹਿੰਮ-

ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ- ਸ਼ੁਰੂ ਕੀਤੀ ਗਈ ਮੁਹਿੰਮ-" ਮੇਰਾ ਘਰ ਮੇਰਾ ਨਾਮ -"ਦੇ ਲਾਗੂ ਹੋਣ ਨਾਲ   ਲੋਕਾਂ ਨੂੰ ਮਿਲ ਰਹੀ  ਹੈ  ਵੱਡੀ ਰਾਹਤ  : ਕੁਲਵੰਤ ਸਿੰਘ 

ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਵਿਧਾਇਕਾ ਅਮਨਦੀਪ ਕੌਰ ਨੇ ED ਤੋਂ ਮੰਗਿਆ ਸਮਾਂ, ਅੱਜ ਚੰਡੀਗੜ੍ਹ 'ਚ ਹੋਣੀ ਸੀ ਪੇਸ਼ੀ

ਵਿਧਾਇਕਾ ਅਮਨਦੀਪ ਕੌਰ ਨੇ ED ਤੋਂ ਮੰਗਿਆ ਸਮਾਂ, ਅੱਜ ਚੰਡੀਗੜ੍ਹ 'ਚ ਹੋਣੀ ਸੀ ਪੇਸ਼ੀ

ਪੰਜਾਬ: ਸਕੂਲਾਂ ਦੀ ਮਨਮਰਜ਼ੀ ’ਤੇ ਸਿੱਖਿਆ ਵਿਭਾਗ ਦਾ ਸ਼ਿਕੰਜਾ, ਵੱਡੀ ਕਾਰਵਾਈ ਦੀ ਤਿਆਰੀ

ਪੰਜਾਬ: ਸਕੂਲਾਂ ਦੀ ਮਨਮਰਜ਼ੀ ’ਤੇ ਸਿੱਖਿਆ ਵਿਭਾਗ ਦਾ ਸ਼ਿਕੰਜਾ, ਵੱਡੀ ਕਾਰਵਾਈ ਦੀ ਤਿਆਰੀ

IPS ਗੁਰਪ੍ਰੀਤ ਸਿੰਘ ਭੁੱਲਰ ਫਿਰ ਸੰਭਾਲਣਗੇ ਜਲੰਧਰ ਪੁਲਸ ਕਮਿਸ਼ਨਰ ਦੀ ਕਮਾਨ

IPS ਗੁਰਪ੍ਰੀਤ ਸਿੰਘ ਭੁੱਲਰ ਫਿਰ ਸੰਭਾਲਣਗੇ ਜਲੰਧਰ ਪੁਲਸ ਕਮਿਸ਼ਨਰ ਦੀ ਕਮਾਨ