Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

21 ਅਪ੍ਰੈਲ, 2026 06:26 PM

ਭਗਤਾ ਭਾਈ (ਸਿਕੰਦਰ ਸਿੰਘ ਕੋਇਰ ਸਿੰਘ ਵਾਲਾ) : ਆਮ ਆਦਮੀ ਪਾਰਟੀ ਵੱਲੋਂ ਹਲਕਾ ਰਾਮਪੁਰਾ ਫੂਲ ਦੇ ਭਗਤਾ ਭਾਈ ਵਿਖੇ ਪਾਰਟੀ ਦਫਤਰ ਦਾ ਉਦਘਾਟਨ ਬੇਮਿਸਾਲ ਜੋਸ਼ੋ-ਖਰੋਸ਼ ਨਾਲ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਵਰਕਰ ਮੌਜੂਦ ਰਹੇ ਅਤੇ ਖਾਸ ਗੱਲ ਇਹ ਰਹੀ ਕਿ ਉਦਘਾਟਨ ਕਿਸੇ ਵੱਡੇ ਆਗੂ ਦੀ ਬਜਾਏ ਇੱਕ ਕਿਰਤੀ ਮਜ਼ਦੂਰ ਤੋਂ ਕਰਵਾਇਆ ਗਿਆ, ਜਿਸ ਰਾਹੀਂ ਮਿਹਨਤਕਸ਼ ਵਰਗ ਨੂੰ ਸਨਮਾਨ ਦਿੱਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੱਕ-ਹਲਾਲ ਦੀ ਕਮਾਈ ਕਰਨ ਵਾਲੇ ਇਮਾਨਦਾਰ ਅਤੇ ਮਿਹਨਤੀ ਲੋਕਾਂ ਦੇ ਨਾਲ ਖੜੀ ਰਹੀ ਹੈ ਅਤੇ ਰਹੇਗੀ। ਉਨ੍ਹਾਂ ਨੇ ਮਿਹਨਤਕਸ਼ ਵਰਗ ਨੂੰ ਸਿਜਦਾ ਕਰਦਿਆਂ ਕਿਹਾ ਕਿ ਇਹੀ ਲੋਕ ਸਮਾਜ ਦੀ ਅਸਲ ਤਾਕਤ ਹਨ।

ਉਨ੍ਹਾਂ ਆਪਣੇ ਭਾਸ਼ਣ ਵਿੱਚ ਸੂਬਾ ਸਰਕਾਰ ਵੱਲੋਂ ਕੀਤੇ ਗਏ ਲੋਕ-ਪੱਖੀ ਫੈਸਲਿਆਂ ਅਤੇ ਵਿਕਾਸ ਕਾਰਜਾਂ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ।ਉਨ੍ਹਾਂ ਦੱਸਿਆ ਕਿ ਔਰਤਾਂ ਲਈ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਤਹਿਤ ਹਰ ਮਹੀਨੇ ₹1000-1500 ਦੀ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ, ਜਦਕਿ ਪਰਿਵਾਰਾਂ ਲਈ ₹10 ਲੱਖ ਤੱਕ ਮੁਫ਼ਤ ਇਲਾਜ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ।ਖੇਤੀਬਾੜੀ ਨੂੰ ਮਜ਼ਬੂਤ ਬਣਾਉਣ ਲਈ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਇਆ ਗਿਆ ਹੈ ਅਤੇ ਮੁਫ਼ਤ ਬਿਜਲੀ ਨਾਲ ਲੋਕਾਂ ਦੇ ਘਰਾਂ ਵਿੱਚ ਰੋਸ਼ਨੀ ਆਈ ਹੈ। ਹਲਕੇ ਵਿੱਚ ਸੜਕਾਂ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਇਸਦੇ ਨਾਲ ਹੀ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ, ਸਰਕਾਰੀ ਸਕੂਲਾਂ ਵਿੱਚ ਸੁਧਾਰ ਅਤੇ ਘਰ ਨੇੜੇ ਮੁਹੱਲਾ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਸਹੂਲਤਾਂ ਨੂੰ ਵੀ ਲੋਕਾਂ ਲਈ ਵੱਡੀ ਰਾਹਤ ਕਰਾਰ ਦਿੱਤਾ।ਬਲਕਾਰ ਸਿੱਧੂ ਨੇ ਕਿਹਾ ਕਿ ਹਲਕੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਨਾਲ ਨਵੀਂ ਖੁਸ਼ਹਾਲੀ ਦੀ ਲਹਿਰ ਦਿਖਾਈ ਦੇ ਰਹੀ ਹੈ।ਉਨ੍ਹਾਂ ਨੇ ਬੇਅਦਬੀ ਰੋਕਣ ਲਈ ਬਣਾਏ ਗਏ ਸਖ਼ਤ ਕਾਨੂੰਨ ਦੀ ਵੀ ਚੁਫੇਰਿਓਂ ਹੋ ਰਹੀ ਸ਼ਲਾਘਾ ਦਾ ਜ਼ਿਕਰ ਕਰਦਿਆਂ ਵਿਰੋਧੀ ਪਾਰਟੀਆਂ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਜਿਹੜੀਆਂ ਪਾਰਟੀਆਂ ਆਪਣੇ ਆਪ ਨੂੰ ਪੰਥਕ ਕਹਾਉਂਦੀਆਂ ਸਨ, ਉਹ ਇਸ ਮਸਲੇ ‘ਤੇ ਚੁੱਪ ਕਿਉਂ ਹਨ। ਉਨ੍ਹਾਂ ਤਿੱਖੇ ਲਹਿਜ਼ੇ ਵਿੱਚ ਕਿਹਾ ਕਿ “ਛੋਟਾ ਬਾਦਲ ਸੌ ਵਾਰੀ ਜੰਮ ਜਾਣ, ਫਿਰ ਵੀ ਮੁੱਖ ਮੰਤਰੀ ਮਾਨ ਦੀ ਰੀਸ ਨਹੀਂ ਕਰ ਸਕਦਾ।”

ਇਸ ਤੋਂ ਇਲਾਵਾ ਉਨ੍ਹਾਂ ਹਲਕੇ ਵਿੱਚ ਪੁਰਾਣੀ ਝੂਠੇ ਪਰਚਿਆਂ ਦੀ ਗੰਦੀ ਰਵਾਇਤ ਨੂੰ ਜੜੋਂ ਪੁੱਟਣ ਦਾ ਭਰੋਸਾ ਦਿੰਦਿਆਂ ਲੋਕਾਂ ਨੂੰ ਭਾਈਚਾਰਕ ਸਾਂਝ ਅਤੇ ਅਮਨ ਕਾਇਮ ਰੱਖਣ ਦੀ ਅਪੀਲ ਕੀਤੀ।ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਇਲਾਕਾ ਵਾਸੀਆਂ ਦੀ ਸੇਵਾ ਲਈ ਇਹ ਦਫਤਰ ਹਰ ਵੇਲੇ ਖੁੱਲ੍ਹਾ ਰਹੇਗਾ, ਤੁਹਾਡੇ ਹਰ ਜਾਇਜ਼ ਕੰਮ ਲਈ ਅਸੀਂ ਹਮੇਸ਼ਾ ਹਾਜ਼ਰ ਹਾਂ। ਸਾਡਾ ਮਕਸਦ ਲੋਕਾਂ ਤੱਕ ਪਹੁੰਚ ਹੋਰ ਸੁਖਾਲੀ,ਤੇਜ਼ ਅਤੇ ਮਜ਼ਬੂਤ ਬਣਾਉਣਾ ਹੈ।ਲੋਕਾਂ ਦਾ ਪਿਆਰ ਤੇ ਭਰੋਸਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ।ਹਜ਼ਾਰਾਂ ਵਰਕਰਾਂ ਦੀ ਜੋਸ਼ ਭਰੀ ਸ਼ਮੂਲੀਅਤ ਇਸ ਗੱਲ ਦੀ ਪੱਕੀ ਗਵਾਹ ਹੈ ਕਿ 2027 ਵਿੱਚ ਫਿਰ ਤੋਂ ਮਾਨ ਸਰਕਾਰ ਬਣਨ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ