Friday, October 16, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਪੰਜਾਬ

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ

16 ਅਕਤੂਬਰ, 2026 08:09 PM

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨਾਂ ਵੱਲੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਲੈ ਕੇ ਵੱਡਾ ਆਦੇਸ਼ ਜਾਰੀ ਕੀਤਾ ਗਿਆ ਹੈ। ਪੰਜ ਸਿੰਘ ਸਾਹਿਬਾਨਾਂ ਨੇ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖਾਈਆ ਕਰਾਕ ਦੇ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗਿਆਸਪੁਰਾ ਨੂੰ ਧਾਰਮਿਕ ਸੰਸਥਾਵਾਂ ਬਾਰੇ ਘਟੀਆ ਤੇ ਅਪਮਾਨਜਨਕ ਸ਼ਬਦਾਵਲੀ ਬੋਲਣ ਕਰਕੇ ਉਨ੍ਹਾਂ ਨੂੰ ਸਕੱਤਰੇਤ ਅੰਦਰ ਦਾਖਲ ਹੋਣ ਤੋਂ ਰੋਕਿਆ ਗਿਆ ਸੀ। ਇਸ ਦੀ ਜਾਣਕਾਰੀ ਵਿਧਾਇਕਾਂ ਨੂੰ ਵੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਵਿਧਾਇਕ ਵੱਲੋਂ ਝੂਠ ਬੋਲ ਕੇ ਸੇਵਾਦਾਰਾਂ 'ਤੇ ਜਾਤੀਸੂਚਕ ਸ਼ਬਦ ਬੋਲੇ ਗਏ ਅਤੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਅਤਿ ਘਟੀਆ ਸ਼ਬਦਾਵਲੀ ਵਰਤੀ ਗਈ। ਉਨ੍ਹਾਂ ਕਿਹਾ ਸਾਰੇ ਗੁਰੂ ਘਰਾਂ ਦੇ ਦਰਵਾਜ਼ੇ ਸਾਂਝੇ ਹਨ, ਪਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਅਜਿਹਾ ਬਿਰਤਾਂਤ ਘੜਿਆ ਜੋ ਸਿੱਖ ਮਰਿਆਦਾ ਦੇ ਉਲਟ ਹੈ। ਜਥੇਦਾਰ ਨੇ ਆਦੇਸ਼ ਦਿੱਤਾ ਕਿ ਕੋਈ ਵੀ ਸਿੱਖ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਸਾਂਝ ਨਾਲ ਰੱਖੇ। ਉਨ੍ਹਾਂ ਕਿਹਾ ਕਿਹਾ ਗਿਆਸਪੁਰਾ ਵੱਲੋਂ ਸ਼ਰੇਆਮ ਝੂਠ ਬੋਲ ਕੇ ਸਿੱਖ ਰਵਾਇਤਾਂ ਨੂੰ ਚੈਲੇਂਜ ਕਰਨ ਦੇ ਦੋਸ਼ ਹੇਠ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ, ਜਿਸ ਵਿਚ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ।

ਦੱਸ ਦੇਈਏ ਮਿਤੀ 12 ਅਕਤੂਬਰ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਮ ਆਦਮੀ ਪਾਰਟੀ ਨਾਲ ਸਬੰਧਤ ਕੁਝ ਵਿਧਾਇਕ ਤੇ ਸਿਆਸਤਦਾਨ ਆਏ ਸਨ, ਜਿਸ ਦੌਰਾਨ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਉਸ ਵੱਲੋਂ ਪਹਿਲਾਂ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿੱਖ ਸੰਸਥਾਵਾਂ ਬਾਰੇ ਘਟੀਆ ਤੇ ਅਪਮਾਨਜਨਕ ਸ਼ਬਦਾਵਲੀ ਬੋਲਣ ਕਰਕੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਅੰਦਰ ਆਉਣ ਤੋਂ ਸਿੰਘ ਸਾਹਿਬ ਜੀ ਦੇ ਆਦੇਸ਼ ਅਨੁਸਾਰ ਰੋਕਿਆ ਗਿਆ ਸੀ । ਇਸ ਸਬੰਧੀ ਹਾਜ਼ਰ ਹੋਏ ਵਿਧਾਇਕਾਂ ਨੂੰ ਇਸ ਦੀ ਜਾਣਕਾਰੀ ਵੀ ਦਿੱਤੀ ਗਈ ਸੀ ਪਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਗੁਰੂ ਸਾਹਿਬ ਦੇ ਸਿਰਜੇ ਤਖ਼ਤ ਸਾਹਿਬ ਬਾਰੇ ਝੂਠ ਬੋਲਦਿਆਂ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਉੱਤੇ ਜਾਤੀ ਵਿਤਕਰੇ ਦੇ ਝੂਠੇ ਦੋਸ਼ ਲਗਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਅਤਿ ਘਟੀਆ ਸ਼ਬਦਵਾਲੀ ਵਰਤੀ ਗਈ ਜਿਸ ਨਾਲ ਦੁਨੀਆਂ ਵਿਚ ਵਸਦੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਤੇ ਖ਼ਾਲਸਾ ਪੰਥ ਦੇ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚੀ ਹੈ।

ਅੱਜ ਵੀ ਵਫ਼ਦ ਰੂਪ ਵਿਚ ਆਏ ਵਿਧਾਇਕਾਂ ਨੇ ਮੰਨਿਆ ਕਿ ਮਨਵਿੰਦਰ ਸਿੰਘ ਗਿਆਸਪੁਰਾ ਨੇ ਜਾਣਬੁੱਝ ਕੇ ਜਾਤ ਦਾ ਮੁੱਦਾ ਬਣਾਇਆ, ਜਦਕਿ ਉਸ ਦਿਨ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਹੋਈ। ਮਨਵਿੰਦਰ ਸਿੰਘ ਗਿਆਸਪੁਰਾ ਨਿੱਜੀ ਸਿਆਸੀ ਲਾਭ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਅਤੇ ਸਿੱਖ ਸਿਧਾਂਤ ਦੇ ਉਲਟ ਚੱਲਿਆ ਹੈ। ਸਿੰਘ ਸਾਹਿਬ ਨੇ ਕਿਹਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅੰਮ੍ਰਿਤ ਦੀ ਦਾਤ ਬਖ਼ਸ਼ ਕੇ ਜਾਤ-ਪਾਤ, ਊਚ-ਨੀਚ, ਭੇਦ-ਭਾਵ, ਛੂਤ-ਛਾਤ, ਨਸਲ ਭੇਦ, ਰੰਗ ਭੇਦ ਆਦਿ ਵਿਤਕਰੇ ਖਤਮ ਕੀਤੇ ਹਨ। ਪਰ ਗਿਆਸਪੁਰਾ ਨੇ ਅੰਮ੍ਰਿਤਧਾਰੀ ਹੋ ਕੇ ਜਾਤ ਪਾਤ ਅਧਾਰਤ ਝੂਠਾ ਤੇ ਨਫ਼ਰਤ ਫਲਾਉਣ ਦਾ ਬਿਰਤਾਂਤ ਸਿਰਜਿਆ ਹੈ, ਜਿਸ ਕਰਕੇ ਬਹੁਤ ਸਾਰੇ ਸਿੱਖ ਵਿਰੋਧੀ ਅਨਸਰਾਂ ਨੇ ਸਿੱਖ ਸੰਥਾਵਾਂ ਤੇ ਸਿੱਖ ਧਰਮ ਦੇ ਖਿਲਾਫ ਝੂਠਾ ਪ੍ਰਾਪੇਗੰਡਾ ਸ਼ੁਰੂ ਕੀਤਾ। ਇਸ ਨੇ ਸੱਚ ਦੇ ਤਖ਼ਤ ਅਤੇ ਮਨੁੱਖਤਾ ਨੂੰ ਕਲਾਵੇ ਵਿਚ ਲੈਣ ਵਾਲੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਬਾਰੇ ਕੁਫ਼ਰ ਤੋਲਿਆ ਹੈ। ਇਸ ਦਾ ਗੁਨਾਹ ਬਹੁਤ ਗੰਭੀਰ ਅਤੇ ਸਿੱਖ ਸਿਧਾਂਤਾਂ ਨੂੰ ਢਾਹ ਲਗਾਉਣ ਵਾਲਾ ਹੈ, ਇਸ ਲਈ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ। ਸਿੱਖ ਇਸ ਨਾਲ ਸਾਂਝ ਰੱਖਣ ਤੋਂ ਗੁਰੇਜ ਕਰਨ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ

ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ...

ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ...

LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ

LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ

ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ

ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ

CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ

CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ

ਕੰਨਿਆ ਭਰੂਣ ਹੱਤਿਆ ’ਤੇ ਜ਼ੀਰੋ ਟੌਲਰੈਂਸ, ਕਾਨੂੰਨ ਤੋਂ ਬਚ ਨਹੀਂ ਸਕਣਗੇ ਲਿੰਗ ਜਾਂਚ ਕਰਨ ਵਾਲੇ : ਡਾ. ਹਰੀਸ਼ ਕਿਰਪਾਲ

ਕੰਨਿਆ ਭਰੂਣ ਹੱਤਿਆ ’ਤੇ ਜ਼ੀਰੋ ਟੌਲਰੈਂਸ, ਕਾਨੂੰਨ ਤੋਂ ਬਚ ਨਹੀਂ ਸਕਣਗੇ ਲਿੰਗ ਜਾਂਚ ਕਰਨ ਵਾਲੇ : ਡਾ. ਹਰੀਸ਼ ਕਿਰਪਾਲ

ਡੇਲ੍ਹੀ ਮੋਰਨਿੰਗ ਫੁੱਟਬਾਲ ਕਲੱਬ ਦੇ ਸਟਾਰ ਖਿਡਾਰੀ ਵਿਕਰਮ ਨੇ ਜਨਮ ਦਿਨ ਤੇ ਫੁੱਟਬਾਲ ਮੈਚ ਕਰਵਾਇਆ

ਡੇਲ੍ਹੀ ਮੋਰਨਿੰਗ ਫੁੱਟਬਾਲ ਕਲੱਬ ਦੇ ਸਟਾਰ ਖਿਡਾਰੀ ਵਿਕਰਮ ਨੇ ਜਨਮ ਦਿਨ ਤੇ ਫੁੱਟਬਾਲ ਮੈਚ ਕਰਵਾਇਆ

ਬਿਰਧ ਨਾਗਰਿਕਾਂ ਦੀ ਸਿਹਤ ਸੰਭਾਲ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਡਾ. ਹਰੀਸ਼ ਕਿਰਪਾਲ

ਬਿਰਧ ਨਾਗਰਿਕਾਂ ਦੀ ਸਿਹਤ ਸੰਭਾਲ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਡਾ. ਹਰੀਸ਼ ਕਿਰਪਾਲ

ਮਰਨ ਮਗਰੋਂ ਵੀ ਮਨੁੱਖਤਾ ਦੇ ਕੰਮ ਆਵੇ ਦੇਹ, ਦੇਹਦਾਨ ਮਹਾਨ ਸੇਵਾ : ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ

ਮਰਨ ਮਗਰੋਂ ਵੀ ਮਨੁੱਖਤਾ ਦੇ ਕੰਮ ਆਵੇ ਦੇਹ, ਦੇਹਦਾਨ ਮਹਾਨ ਸੇਵਾ : ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ