Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਵਿਧਾਨ ਸਭਾ 'ਚ ਬੋਲੀ ਅਰੁਣਾ ਚੌਧਰੀ, ਹੜ੍ਹਾਂ ਕਾਰਣ ਹੋਈ ਭਾਰੀ ਤਬਾਹੀ, ਸਰਕਾਰ ਤੋਂ ਕੀਤੀ ਇਹ ਮੰਗ

26 ਸਤੰਬਰ, 2025 05:06 PM

ਚੰਡੀਗੜ੍ਹ : ਵਿਧਾਨ ਸਭਾ ਵਿਚ ਵਿਧਾਇਕਾ ਅਰੁਣਾ ਚੌਧਰੀ ਨੇ ਹੜ੍ਹਾਂ ਦੌਰਾਨ ਗੁਰਦਾਸਪੁਰ 'ਚ ਹੋਏ ਵੱਡੇ ਨੁਕਸਾਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਸਭ ਤੋਂ ਵੱਡੀ ਤਰਾਸਦੀ ਗੁਰਦਾਸਪੁਰ 'ਚ ਹੋਈ ਹੈ, ਜਿਸ ਨਾਲ ਇੱਥੇ ਬੇਹੱਦ ਤਬਾਹੀ ਆਈ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਸਰਹੱਦ ‘ਤੇ ਤਣਾਅ ਜਾਂ ਲੜਾਈ ਦੀ ਸਥਿਤੀ ਬਣਦੀ ਹੈ ਤਾਂ ਵੀ ਗੁਰਦਾਸਪੁਰ ਦੇ ਲੋਕਾਂ ਨੂੰ ਆਪਣੇ ਘਰ ਛੱਡ ਕੇ ਜਾਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰੀ ਹੜ੍ਹਾਂ ਕਾਰਨ ਪੰਜਾਬ 'ਚ ਕਰੀਬ 5 ਹਜ਼ਾਰ ਏਕੜ ਜ਼ਮੀਨ ਅਤੇ ਸਿਰਫ਼ ਗੁਰਦਾਸਪੁਰ ਜ਼ਿਲ੍ਹੇ 'ਚ ਸਵਾ ਲੱਖ ਏਕੜ ਜ਼ਮੀਨ ਬਰਬਾਦ ਹੋਈ ਹੈ। ਗੁਰਦਾਸਪੁਰ ਦੇ 350 ਪਿੰਡ ਇਸ ਦੀ ਲਪੇਟ 'ਚ ਆਏ ਹਨ। ਕੇਵਲ ਦੀਨਾਨਗਰ ਖੇਤਰ 'ਚ ਹੀ ਕਰੀਬ 900 ਘਰ ਡਿੱਗ ਗਏ ਹਨ। ਇਸ ਤਰ੍ਹਾਂ ਦੀ ਵੱਡੀ ਤਬਾਹੀ ਦੇ ਬਾਵਜੂਦ ਵੀ ਲੋਕਾਂ ਦਾ ਜਜ਼ਬਾ ਕਾਇਮ ਹੈ।

ਅਰੁਣਾ ਚੌਧਰੀ ਨੇ ਸਿੰਚਾਈ ਮੰਤਰੀ ਬਰਿੰਦਰ ਗੋਇਲ ਦੇ ਇਸ ਬਿਆਨ ਨਾਲ ਅਸਹਿਮਤੀ ਜਤਾਈ ਕਿ ਪੱਕੇ ਬੰਨ੍ਹਾਂ ਦੇ ਨਿਰਮਾਣ ‘ਤੇ 250 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਖੁਦ ਪ੍ਰਭਾਵਿਤ ਖੇਤਰਾਂ ਵਿੱਚ ਗਏ ਪਰ ਉੱਥੇ ਇਸ ਤਰ੍ਹਾਂ ਦੀ ਕੋਈ ਵਿਵਸਥਾ ਨਹੀਂ ਹੈ। ਉਨ੍ਹਾਂ ਨੇ ਮੁੱਖ ਮੰਤਰੀ ਵੱਲੋਂ ਪ੍ਰਤੀ ਏਕੜ 20 ਹਜ਼ਾਰ ਰੁਪਏ ਮਦਦ ਦਾ ਐਲਾਨ ਕਾਫੀ ਨਾ ਹੋਣ ਦੱਸਦਿਆਂ ਕਿਹਾ ਕਿ ਇਹ ਰਕਮ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਪਾਲਿਸੀ ਤਾਂ ਚੰਗੀ ਹੈ ਕਿ “ਜਿਸ ਦਾ ਖੇਤ, ਉਸ ਦੀ ਰੇਤ”, ਪਰ ਮੁੱਦਾ ਇਹ ਵੀ ਹੈ ਕਿ ਦਰਿਆ ਪਿੰਡਾਂ ਦੇ ਉਪਰੋਂ ਲੰਘ ਗਿਆ ਹੈ, ਜਿਸ ਨਾਲ ਜ਼ਮੀਨ ਤਬਾਹ ਹੋਈ ਹੈ। ਇਸ ਲਈ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਇਸ ਮਾਮਲੇ ਲਈ ਕੀ ਪਾਲਿਸੀ ਹੈ? ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਖੇਤਰਾਂ ਵਿੱਚ ਗੈਰ-ਕਾਨੂੰਨੀ ਰੇਤ ਮਾਇਨਿੰਗ ਵੀ ਸ਼ੁਰੂ ਹੋ ਗਈ ਹੈ।

ਵਿਧਾਇਕਾ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਸਪਸ਼ਟ ਕੀਤਾ ਜਾਵੇ ਕਿ ਪ੍ਰਾਈਵੇਟ ਮਾਲਕ ਕਿੰਨੀ ਜਗ੍ਹਾ ਛੱਡ ਕੇ ਮਾਇਨਿੰਗ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮਕੌੜਾ ਪੱਤਣ, ਉੱਜ ਅਤੇ ਰਾਵੀ ਦਰਿਆ ਬਰਸਾਤ ਦੇ ਮੌਸਮ ਵਿੱਚ ਹਮੇਸ਼ਾ ਵੱਡੀ ਤਬਾਹੀ ਲਿਆਉਂਦੇ ਹੈ। ਇਸ ਲਈ ਉੱਥੇ ਪੱਕਾ ਪੁਲ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਪੁਲ ਲਈ ਕੇਂਦਰ ਸਰਕਾਰ ਵੱਲੋਂ ਸੈਂਟਰ ਰੋਡ ਇਨਫਰਾਸਟਰੱਕਚਰ ਸਕੀਮ ਹੇਠ 100 ਕਰੋੜ 48 ਲੱਖ ਰੁਪਏ ਮਨਜ਼ੂਰ ਕੀਤੇ ਗਏ ਸਨ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਅੱਜ ਤੱਕ ਪੱਕਾ ਪੁਲ ਨਹੀਂ ਬਣ ਸਕਿਆ। ਇਸ ਕਰਕੇ ਦਰਿਆ ਪਾਰ ਰਹਿੰਦੇ 9 ਪਿੰਡਾਂ ਦੇ ਲੋਕਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲ ਹੀ 'ਚ ਉਨ੍ਹਾਂ ਨੂੰ 4 ਦਿਨ ਬਾਅਦ ਪੀਣ ਵਾਲਾ ਪਾਣੀ ਹੈਲੀਕਾਪਟਰ ਰਾਹੀਂ ਪਹੁੰਚਾਇਆ ਗਿਆ। ਜੇਕਰ ਉੱਥੇ ਪੱਕਾ ਪੁਲ ਬਣਿਆ ਹੁੰਦਾ ਤਾਂ ਇਨ੍ਹਾਂ ਲੋਕਾਂ ਨੂੰ ਅਜਿਹੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪੈਂਦਾ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.