Friday, July 10, 2026
BREAKING
ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ 6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਇਰਾਕ 'ਚ ਭਾਰੀ ਭੀੜ ਕਾਰਨ ਮਸ਼ਾਦ 'ਚ ਅਯਾਤੁੱਲਾ ਖਮੇਨੀ ਦੇ ਅੰਤਿਮ ਸੰਸਕਾਰ 'ਚ ਦੇਰੀ ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਹਰਿਆਣਾ

ਵਿਧਾਨ ਸਭਾ 'ਚ ਮਨਰੇਗਾ ਖ਼ਿਲਾਫ਼ ਬੋਲੇ ਧਾਲੀਵਾਲ-ਪ੍ਰਧਾਨ ਮੰਤਰੀ ਦੇ ਬੂਹੇ ਤੱਕ ਜਾਵਾਂਗੇ, ਜੇਲ੍ਹਾਂ 'ਚ ਵੀ...

30 ਦਸੰਬਰ, 2025 02:58 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਦਨ ਅੰਦਰ ਮਨਰੇਗਾ ਖ਼ਿਲਾਫ਼ ਪੇਸ਼ ਕੀਤੇ ਮਤੇ 'ਤੇ ਚਰਚਾ ਚੱਲ ਰਹੀ ਹੈ। ਇਸ ਮਤੇ 'ਤੇ ਬੋਲਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਸੀਂ ਮਨਰੇਗਾ ਖ਼ਿਲਾਫ਼ ਪੇਸ਼ ਹੋਏ ਮਤੇ ਦੀ ਹਮਾਇਤ ਕਰਦੇ ਹਾਂ। ਹੁਣ ਭਾਜਪਾ ਜਿਹੜਾ ਮਤਾ ਲੈ ਕੇ ਆ ਰਹੀ ਹੈ, ਇਹ ਬਿਲਕੁਲ ਗਰੀਬ ਮਜ਼ਦੂਰਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪਹਿਲਾਂ ਕਿਸਾਨਾਂ ਖ਼ਿਲਾਫ਼ ਕਾਲੇ ਕਾਨੂੰਨ ਲਿਆਂਦੇ ਅਤੇ ਕਿਸਾਨਾਂ ਨੇ ਲੰਬੀ ਜੱਦੋ-ਜਹਿਦ ਬਾਅਦ ਇਹ ਕਾਨੂੰਨ ਵਾਪਸ ਕਰਵਾਏ। ਹੁਣ ਭਾਜਪਾ ਫਿਰ ਕਾਲਾ ਕਾਨੂੰਨ ਲੈ ਕੇ ਆਈ ਹੈ। ਜਿਹੜੇ ਲੋਕ ਮਿਹਨਤ-ਮਜ਼ਦੂਰੀ ਕਰਦੇ ਹਨ, ਜੇਕਰ ਉਨ੍ਹਾਂ ਦਾ ਗਲਾ ਘੁੱਟਿਆ ਗਿਆ ਤਾਂ ਫਿਰ ਇਹ ਲੋਕ ਕੀ ਕਰਨਗੇ।

ਉਨ੍ਹਾਂ ਕਿਹਾ ਕਿ ਪਿੰਡਾਂ 'ਚ ਗਰੀਬ ਔਰਤਾਂ ਲਈ ਰੋਟੀ-ਰੋਜ਼ੀ ਦਾ ਵੱਡਾ ਮਸਲਾ ਹੈ ਅਤੇ ਜੇਕਰ ਉਸ ਤੋਂ ਰੁਜ਼ਗਾਰ ਖੋਹ ਲਿਆ ਤਾਂ ਉਹ ਆਪਣੇ ਬੱਚਿਆਂ ਨੂੰ ਕਿਵੇਂ ਪੜ੍ਹਾਏਗੀ। ਉਨ੍ਹਾਂ ਕਿਹਾ ਕਿ ਅਸੀਂ ਗਰੀਬਾਂ ਦੇ ਹੱਕ ਦੀ ਲੜਾਈ ਲੜਾਂਗੇ, ਪ੍ਰਧਾਨ ਮੰਤਰੀ ਦੇ ਬੂਹੇ ਜਾਣਾ ਪਿਆ ਜਾਵਾਂਗੇ, ਜੇਲ੍ਹਾਂ 'ਚ ਜਾਣਾ ਪਿਆ ਜਾਵਾਂਗੇ। ਧਾਲੀਵਾਲ ਨੇ ਕਿਹਾ ਕਿ ਉਹ ਇਸ ਸਰਕਾਰੀ ਮਤੇ ਦੀ ਪੁਰਜ਼ੋਰ ਹਮਾਇਤ ਕਰਦੇ ਹਨ ਅਤੇ ਮਨਰੇਗਾ ਕਾਨੂੰਨ ਦੀ ਨਿੰਦਾ ਕਰਦਾ ਹਾਂ। ਇਸ ਕਾਨੂੰਨ ਨੂੰ ਵਾਪਸ ਲੈਣਾ ਚਾਹੀਦਾ ਹੈ।

ਧਾਲੀਵਾਲ ਨੇ ਕਿਹਾ ਕਿ ਇੰਝ ਲੱਗਦਾ ਹੈ ਕਿ ਜਲਦੀ ਹੀ ਭਾਜਪਾ ਮਨਰੇਗਾ ਸਕੀਮ ਨੂੰ ਖ਼ਤਮ ਕਰ ਦੇਵੇਗੀ, ਜਿਵੇਂ ਇਹ ਕਿਸਾਨਾਂ ਨੂੰ ਮਾਰਨਾ ਚਾਹੁੰਦੀ ਹੈ, ਓਂਵੇਂ ਹੀ ਗਰੀਬਾਂ ਨੂੰ ਮਾਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਮੈਂ ਭਾਜਪਾ ਸਰਕਾਰ ਦੀ ਨਿੰਦਾ ਕਰਦਾ ਹਾਂ ਕਿਉਂਕਿ ਉਨ੍ਹਾਂ ਨੇ ਗਰੀਬ ਦੇ ਮੂੰਹੋਂ ਬੁਰਕੀ ਖੋਹਣ ਦੀ ਕੋਸ਼ਿਸ਼ ਕੀਤੀ ਹੈ। ਜਿਸ ਗਰੀਬ ਕੋਲ ਰ਼ੁਜ਼ਗਾਰ ਨਹੀਂ ਹੈ, ਉਹ ਰੋਟੀ ਕਿੱਥੋਂ ਖਾਵੇਗਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਅਸੀਂ ਇਸ ਮਨਰੇਗਾ ਸਕੀਮ ਦਾ ਵਿਰੋਧ ਕਰਦੇ ਹਾਂ ਅਤੇ ਗਰੀਬ ਲੋਕਾਂ ਲਈ ਜਿੱਥੇ ਜਾਣਾ ਪਿਆ, ਜਾਵਾਂਗੇ। ਆਮ ਆਦਮੀ ਪਾਰਟੀ ਪੂਰੇ ਦੇਸ਼ 'ਚ ਮਜ਼ਦੂਰਾਂ ਦੀ ਲੜਾਈ ਲੜੇਗੀ ਅਤੇ ਕਿਸੇ ਵੀ ਤਰੀਕੇ ਇਸ ਸਕੀਮ ਨੂੰ ਲਾਗੂ ਨਹੀਂ ਹੋਣ ਦਿਆਂਗੇ। ਇਸ ਨੂੰ ਰੱਦ ਕਰਾਵਾਂਗੇ ਅਤੇ ਇਸ ਲਈ ਮੈਂ ਇਸ ਸਰਕਾਰੀ ਮਤੇ ਦੀ ਪੁਰਜ਼ੋਰ ਹਮਾਇਤ ਕਰਦਾ ਹਾਂ।

Have something to say? Post your comment

ਅਤੇ ਹਰਿਆਣਾ ਖਬਰਾਂ

ਝੱਜਰ 'ਚ ਇੰਟਰਨੈਸ਼ਨਲ ਸਕੂਲ ਨੇੜੇ ਮਿਲੀਆਂ 2 ਲਾਸ਼ਾਂ ! ਇਲਾਕੇ 'ਚ ਫੈਲੀ ਸਨਸਨੀ

ਝੱਜਰ 'ਚ ਇੰਟਰਨੈਸ਼ਨਲ ਸਕੂਲ ਨੇੜੇ ਮਿਲੀਆਂ 2 ਲਾਸ਼ਾਂ ! ਇਲਾਕੇ 'ਚ ਫੈਲੀ ਸਨਸਨੀ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਦੇ ਘਰ ਪੈ ਗਿਆ ਡਾਕਾ ! ਲੱਖਾਂ ਦੀ ਨਕਦੀ ਤੇ ਸੋਨਾ-ਚਾਂਦੀ ਗ਼ਾਇਬ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਦੇ ਘਰ ਪੈ ਗਿਆ ਡਾਕਾ ! ਲੱਖਾਂ ਦੀ ਨਕਦੀ ਤੇ ਸੋਨਾ-ਚਾਂਦੀ ਗ਼ਾਇਬ

ਜ਼ਮੀਨ ਦੀ ਰਜਿਸਟ੍ਰੇਸ਼ਨ ਲਈ NOC ਦੀ ਪਰੇਸ਼ਾਨੀ ਖਤਮ, ਹਰਿਆਣਾ ਸਰਕਾਰ ਕਰੇਗੀ ਵੱਡੇ ਬਦਲਾਅ

ਜ਼ਮੀਨ ਦੀ ਰਜਿਸਟ੍ਰੇਸ਼ਨ ਲਈ NOC ਦੀ ਪਰੇਸ਼ਾਨੀ ਖਤਮ, ਹਰਿਆਣਾ ਸਰਕਾਰ ਕਰੇਗੀ ਵੱਡੇ ਬਦਲਾਅ

ਸਰਕਾਰੀ ਸਕੂਲਾਂ ਦੇ ਬੱਚੇ ਹੁਣ ਬੋਲਣਗੇ 'ਫਰੈਂਚ'! ਹਰਿਆਣਾ 'ਚ ਇਸ ਸੈਸ਼ਨ ਤੋਂ ਸ਼ੁਰੂ ਹੋਵੇਗੀ ਪੜ੍ਹਾਈ

ਸਰਕਾਰੀ ਸਕੂਲਾਂ ਦੇ ਬੱਚੇ ਹੁਣ ਬੋਲਣਗੇ 'ਫਰੈਂਚ'! ਹਰਿਆਣਾ 'ਚ ਇਸ ਸੈਸ਼ਨ ਤੋਂ ਸ਼ੁਰੂ ਹੋਵੇਗੀ ਪੜ੍ਹਾਈ

ਰਿਟਾਇਰਮੈਂਟ ਦੇ ਦਿਨ IAS ਪ੍ਰਦੀਪ ਕੁਮਾਰ ਗ੍ਰਿਫ਼ਤਾਰ, 169 ਕਰੋੜ ਰੁਪਏ ਦੇ ਘਪਲੇ 'ਚ CBI ਦਾ ਵੱਡਾ ਐਕਸ਼ਨ

ਰਿਟਾਇਰਮੈਂਟ ਦੇ ਦਿਨ IAS ਪ੍ਰਦੀਪ ਕੁਮਾਰ ਗ੍ਰਿਫ਼ਤਾਰ, 169 ਕਰੋੜ ਰੁਪਏ ਦੇ ਘਪਲੇ 'ਚ CBI ਦਾ ਵੱਡਾ ਐਕਸ਼ਨ

ਯਮੁਨਾਨਗਰ ’ਚ ‘ਵਾਰਤਾਲਾਪ’ ਵਰਕਸ਼ਾਪ ’ਚ ਭਲਾਈ ਸਕੀਮਾਂ ਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਚਰਚਾ

ਯਮੁਨਾਨਗਰ ’ਚ ‘ਵਾਰਤਾਲਾਪ’ ਵਰਕਸ਼ਾਪ ’ਚ ਭਲਾਈ ਸਕੀਮਾਂ ਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਚਰਚਾ

220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ ! ਰੈਸਕਿਊ ਲਈ ਸੱਦਣੀ ਪਈ ਫ਼ੌਜ

220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ ! ਰੈਸਕਿਊ ਲਈ ਸੱਦਣੀ ਪਈ ਫ਼ੌਜ

ਮਸ਼ਹੂਰ ਅਦਾਕਾਰਾ ਸਤਿੰਦਰ ਸੱਤੀ ਨੇ CMਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

ਮਸ਼ਹੂਰ ਅਦਾਕਾਰਾ ਸਤਿੰਦਰ ਸੱਤੀ ਨੇ CMਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ ਤੀਜਾ ਦੌਰਾ

CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ ਤੀਜਾ ਦੌਰਾ

12 ਘੰਟੇ ਇਲਾਜ ਦਾ 1.50 ਲੱਖ ਬਿੱਲ, ਭੁਗਤਾਨ ਨਾ ਹੋਣ 'ਤੇ ਹਸਪਤਾਲ ਨੇ ਨਹੀਂ ਦਿੱਤੀ ਬੱਚੇ ਦੀ ਲਾਸ਼

12 ਘੰਟੇ ਇਲਾਜ ਦਾ 1.50 ਲੱਖ ਬਿੱਲ, ਭੁਗਤਾਨ ਨਾ ਹੋਣ 'ਤੇ ਹਸਪਤਾਲ ਨੇ ਨਹੀਂ ਦਿੱਤੀ ਬੱਚੇ ਦੀ ਲਾਸ਼