Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਵਿਰੋਧੀ ਧਿਰ 'ਹਾਏ-ਹਾਏ' ਕਰ ਰਿਹਾ, ਦੁਨੀਆ 'ਵਾਹ-ਵਾਹ' ਕਰ ਰਹੀ : ਲੋਕ ਸਭਾ 'ਚ ਗਰਜੇ ਸ਼ਿਵਰਾਜ ਚੌਹਾਨ

10 ਮਾਰਚ, 2026 07:33 PM

ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੰਗਲਵਾਰ ਨੂੰ ਲੋਕ ਸਭਾ 'ਚ ਨਾਅਰੇਬਾਜ਼ੀ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ 'ਤੇ 'ਤਮਾਸ਼ਾ' ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ 'ਵਿਰੋਧੀ ਧਿਰ ਇੱਥੇ ਹਾਏ-ਹਾਏ ਕਰ ਰਿਹਾ ਹੈ, ਦੁਨੀਆ ਸਰਕਾਰ ਦੀ ਵਾਹ-ਵਾਹ ਕਰ ਰਹੀ ਹੈ।'' ਹੇਠਲੇ ਸਦਨ 'ਚ ਖੇਤੀਬਾੜੀ ਨਾਲ ਸੰਬੰਧਤ ਪ੍ਰਸ਼ਨਾਂ ਦਾ ਉੱਤਰ ਦਿੰਦੇ ਹੋਏ ਚੌਹਾਨ ਨੇ ਪੱਛਮੀ ਬੰਗਾਲ ਸਰਕਾਰ ਅਤੇ ਸੂਬੇ 'ਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ 'ਤੇ ਵੀ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ 'ਇਹ ਰਾਜ ਦੀ ਜਨਤਾ ਨੂੰ ਕੇਂਦਰ ਦੀਆਂ ਯੋਜਨਾਵਾਂ ਨਾਲ ਹੋਣ ਵਾਲੇ ਲਾਭਾਂ ਤੋਂ ਵਾਂਝੇ ਕਰਨ ਦਾ ਪਾਪ ਕਰ ਰਹੇ ਹਨ। ਇਸ ਦੌਰਾਨ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਵਿਰੋਧੀ ਦਲਾਂ ਦੇ ਮੈਂਬਰ ਚੋਣ ਕਮਿਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਸਨ ਅਤੇ 'ਵੋਟ ਚੋਰੀ ਬੰਦ ਕਰੋ' ਵਰਗੇ ਨਾਅਰੇ ਲਗਾ ਰਹੇ ਸਨ। ਚੌਹਾਨ ਨੇ ਕਿਹਾ,''ਵਿਰੋਧੀ ਧਿਰ ਜੋ ਤਮਾਸ਼ਾ ਕਰ ਰਿਹਾ ਹੈ, ਉਸ ਨੂੰ ਪੂਰਾ ਦੇਸ਼ ਦੇਖ ਰਿਹਾ ਹੈ। ਜਨਤਾ ਇਸ ਲਈ ਇਨ੍ਹਾਂ ਨੂੰ ਮੁਆਫ਼ ਨਹੀਂ ਕਰੇਗੀ।''

ਉਨ੍ਹਾਂ ਨੇ ਇਕ ਪ੍ਰਸ਼ਨ ਦੇ ਉੱਤਰ 'ਚ ਪ੍ਰਧਾਨ ਮੰਤਰੀ ਧਨ-ਧਾਨਯ ਕ੍ਰਿਸ਼ੀ ਯੋਜਨਾ ਦੇ ਅਧੀਨ ਚੁਣੇ ਗਏ 100 ਜ਼ਿਲ੍ਹਿਆਂ 'ਚੋਂ ਪੱਛਮੀ ਬੰਗਾਲ ਦੇ ਚਾਰ ਜ਼ਿਲ੍ਹਿਆਂ ਤੱਕ ਲਾਭ ਨਹੀਂ ਪਹੁੰਚਾਉਣ ਦਾ ਜ਼ਿਕਰ ਕਰਦੇ ਹੋਏ ਕਿਹਾ,''ਮੈਂ ਬਹੁਤ ਦੁੱਖ ਨਾਲ ਕਹਿਣਾ ਚਾਹੁੰਦਾ ਹਾਂ ਕਿ 100 'ਚੋਂ ਜੋ ਚਾਰ ਜ਼ਿਲ੍ਹੇ ਰਹਿ ਗਏ ਹਨ, ਉਹ ਪੱਛਮੀ ਬੰਗਾਲ ਦੇ ਹਨ। ਉੱਥੇ ਦੀ ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਨਹੀਂ ਕੀਤਾ ਹੈ, ਜਿਸ ਨਾਲ ਰਾਜ ਦੇ ਚਾਰ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਕੇਂਦਰ ਵਲੋਂ ਦਿੱਤੇ ਜਾ ਰਹੇ ਲਾਭਾਂ ਤੋਂ ਵਾਂਝੇ ਕੀਤਾ ਜਾ ਰਿਹਾ ਹੈ।'' ਚੌਹਾਨ ਨੇ ਕਿਹਾ,''ਪੱਛਮੀ ਬੰਗਾਲ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ। ਉਨ੍ਹਾਂ ਨੇ ਉਨ੍ਹਾਂ ਜ਼ਿਲ੍ਹਿਆਂ ਦੇ ਗਰੀਬ ਕਿਸਾਨਾਂ ਨੂੰ ਲਾਭ ਤੋਂ ਵਾਂਝੇ ਕਰਨ ਦਾ ਪਾਪ ਕੀਤਾ ਹੈ। ਰਾਜ ਦੀ ਮੁੱਖ ਮੰਤਰੀ ਨੇ ਇਹ ਪਾਪ ਕੀਤਾ ਹੈ।'' ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੱਛਮੀ ਬੰਗਾਲ ਨੇ ਕੇਂਦਰ ਦੀਆਂ ਅਜਿਹੀਆਂ ਕਈ ਯੋਜਨਾਵਾਂ ਨੂੰ ਲਾਗੂ ਨਹੀਂ ਕੀਤਾ ਹੈ ਅਤੇ ਇਹ 'ਘਟੀਆ ਰਾਜਨੀਤੀ ਕਰਦੇ ਹਨ। ਰਾਜ 'ਚ ਸਰਕਾਰ ਬਦਲੇਗੀ ਤਾਂ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ।'' ਉਨ੍ਹਾਂ ਨੇ ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੁਬੇ ਦੇ ਇਕ ਪ੍ਰਸ਼ਨ ਦਾ ਉੱਤਰ ਦਿੰਦੇ ਹੋਏ ਕਾਂਗਰਸ 'ਤੇ ਵੀ ਨਿਸ਼ਾਨਾ ਵਿੰਨ੍ਹਿਆ ਅਤੇ ਕਿਹਾ,''ਜਦੋਂ ਇਨ੍ਹਾਂ ਦੀ ਸਰਕਾਰ ਸੀ ਤਾਂ ਦੇਸ਼ ਵਾਸੀਆਂ ਨੂੰ ਬਾਹਰੋਂ ਆਇਆ ਸੜੀ, ਲਾਲ ਕਣਕ ਖਾਣੀ ਪੈਂਦੀ ਸੀ। ਅੱਜ ਕਣਕ ਦੇ ਭੰਡਾਰ, ਚੌਲਾਂ ਦੇ ਭੰਡਾਰ ਭਰੇ ਹੋਏ ਹਨ। ਅੱਜ 15 ਕਰੋੜ ਟਨ ਚੌਲਾਂ ਦੇ ਉਤਪਾਦਨ ਦੇ ਨਾਲ, ਭਾਰਤ ਦੁਨੀਆ 'ਚ ਨੰਬਰ ਇਕ ਬਣ ਗਿਆ ਹੈ। ਅਸੀਂ ਚੀਨ ਨੂੰ ਪਿੱਛੇ ਛੱਡ ਦਿੱਤਾ ਹੈ।'' ਚੌਹਾਨ ਨੇ ਨਾਅਰੇਬਾਜ਼ੀ ਕਰਨ ਵਾਲੇ ਵਿਰੋਧੀ ਸੰਸਦ ਮੈਂਬਰਾਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ,''ਵਿਰੋਧੀ ਧਿਰ ਨੂੰ ਨਾਅਰੇਬਾਜ਼ੀ ਕਰਦੇ ਰਹਿਣ ਦਿਓ, ਜਦੋਂ ਕਿ ਦੁਨੀਆ ਸਰਕਾਰ ਦੀ ਪ੍ਰਸ਼ੰਸਾ ਕਰ ਰਹੀ ਹੈ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ