Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਵਿਵਾਦ ਦਰਮਿਆਨ ਰੈਪਰ ਬਾਦਸ਼ਾਹ ਨੇ 'ਟਟੀਰੀ' ਦਾ ਟੀਜ਼ਰ ਕੀਤਾ ਜਾਰੀ, ਇਸ ਦਿਨ ਰਿਲੀਜ਼ ਹੋਵੇਗਾ ਨਵਾਂ ਵਰਜ਼ਨ

10 ਅਪ੍ਰੈਲ, 2026 07:49 PM

ਮੁੰਬਈ : ਮਸ਼ਹੂਰ ਭਾਰਤੀ ਰੈਪਰ ਅਤੇ ਗਾਇਕ ਬਾਦਸ਼ਾਹ ਅੱਜਕੱਲ੍ਹ ਆਪਣੇ ਗੀਤ 'Tateeree' ਨੂੰ ਲੈ ਕੇ ਚਰਚਾ ਵਿੱਚ ਹਨ। ਗੀਤ ਦੇ ਬੋਲਾਂ ਅਤੇ ਸਮੱਗਰੀ ਨੂੰ ਲੈ ਕੇ ਹੋਏ ਭਾਰੀ ਵਿਰੋਧ ਤੋਂ ਬਾਅਦ ਹੁਣ ਬਾਦਸ਼ਾਹ ਨੇ ਵੱਡਾ ਕਦਮ ਚੁੱਕਿਆ ਹੈ। ਬਾਦਸ਼ਾਹ ਨੇ ਐਲਾਨ ਕੀਤਾ ਹੈ ਕਿ ਗੀਤ ਦਾ ਨਵਾਂ ਵਰਜ਼ਨ "Tateeree Phir Se" ਆਉਣ ਵਾਲੀ 14 ਅਪ੍ਰੈਲ ਨੂੰ ਰਿਲੀਜ਼ ਕੀਤਾ ਜਾਵੇਗਾ, ਜਿਸ ਵਿੱਚੋਂ ਸਾਰਾ ਇਤਰਾਜ਼ਯੋਗ ਹਿੱਸਾ ਹਟਾ ਦਿੱਤਾ ਗਿਆ ਹੈ।


ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝੀ ਕਰਦਿਆਂ ਬਾਦਸ਼ਾਹ ਨੇ ਕਿਹਾ, "ਪਿਛਲੇ ਕੁਝ ਹਫ਼ਤਿਆਂ ਤੋਂ ਮੇਰੇ ਗੀਤ 'Tateeree' ਬਾਰੇ ਸਰਕਾਰੀ ਅਧਿਕਾਰੀਆਂ, ਮਹਿਲਾ ਕਮਿਸ਼ਨ ਅਤੇ ਸਮਾਜ ਸੇਵੀਆਂ ਵੱਲੋਂ ਕੁਝ ਚਿੰਤਾਵਾਂ ਪ੍ਰਗਟਾਈਆਂ ਗਈਆਂ ਸਨ। ਮੈਂ ਲੋਕਾਂ ਦੀਆਂ ਭਾਵਨਾਵਾਂ ਅਤੇ ਆਪਣੇ ਸੱਭਿਆਚਾਰ ਦਾ ਸਤਿਕਾਰ ਕਰਦਾ ਹਾਂ। ਇਸ ਲਈ ਅਸੀਂ ਗੀਤ ਵਿੱਚ ਲੋੜੀਂਦੇ ਬਦਲਾਅ ਕੀਤੇ ਹਨ ਅਤੇ ਇਤਰਾਜ਼ਯੋਗ ਹਿੱਸੇ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ ਹੈ।"


ਹਰਿਆਣਵੀ ਹੋਣ 'ਤੇ ਮਾਣ, ਨਹੀਂ ਕਰਨਾ ਚਾਹੁੰਦਾ ਸੀ ਕਿਸੇ ਦਾ ਨਿਰਾਦਰ
ਬਾਦਸ਼ਾਹ ਨੇ ਸਪੱਸ਼ਟ ਕੀਤਾ ਕਿ ਉਹ ਖੁਦ ਇੱਕ ਹਰਿਆਣਵੀ ਹਨ ਅਤੇ ਉਨ੍ਹਾਂ ਦਾ ਮਕਸਦ ਕਿਸੇ ਵੀ ਔਰਤ ਜਾਂ ਬੱਚੇ ਦੀ ਤੌਹੀਨ ਕਰਨਾ ਨਹੀਂ ਸੀ। ਉਨ੍ਹਾਂ ਕਿਹਾ ਕਿ ਇੱਕ ਕਲਾਕਾਰ ਹੋਣ ਦੇ ਨਾਤੇ ਸਮਾਜ ਪ੍ਰਤੀ ਉਨ੍ਹਾਂ ਦੀ ਜ਼ਿੰਮੇਵਾਰੀ ਬਹੁਤ ਵੱਡੀ ਹੈ। ਬਾਦਸ਼ਾਹ ਮੁਤਾਬਕ ਸੰਗੀਤ ਹਮੇਸ਼ਾ ਉਨ੍ਹਾਂ ਦੀ ਬੋਲੀ ਅਤੇ ਜੜ੍ਹਾਂ ਨੂੰ ਵੱਡੇ ਪਲੇਟਫਾਰਮ 'ਤੇ ਲਿਜਾਣ ਦਾ ਜ਼ਰੀਆ ਰਿਹਾ ਹੈ।


ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ
ਗਾਇਕ ਨੇ ਆਪਣੇ ਪ੍ਰਸ਼ੰਸਕਾਂ ਦਾ ਸ਼ੁਕਰੀਆ ਅਦਾ ਕਰਦੇ ਹੋਏ ਕਿਹਾ ਕਿ ਤੁਹਾਡੇ ਪਿਆਰ ਅਤੇ ਫੀਡਬੈਕ ਨੇ ਹੀ ਮੈਨੂੰ ਬਿਹਤਰ ਬਣਾਇਆ ਹੈ। ਉਨ੍ਹਾਂ ਉਮੀਦ ਜਤਾਈ ਕਿ 'Tateeree Phir Se' ਨੂੰ ਵੀ ਦਰਸ਼ਕ ਉਹੀ ਪਿਆਰ ਦੇਣਗੇ। ਇਹ ਗੀਤ 14 ਅਪ੍ਰੈਲ 2026 ਨੂੰ ਸਾਰੇ ਮਿਊਜ਼ਿਕ ਪਲੇਟਫਾਰਮਾਂ 'ਤੇ ਉਪਲਬਧ ਹੋਵੇਗਾ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ