Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਵਿਸ਼ਵ ਓਰਲ ਹੈਲਥ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ 

22 ਮਾਰਚ, 2026 08:20 PM

ਸਿਹਤ ਵਿਭਾਗ ਪੰਜਾਬ ਅਤੇ  ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਵਿਸ਼ਵ ਓਰਲ ਹੈਲਥ ਦਿਵਸ ਮੌਕੇ ਸਿਵਲ ਹਸਪਤਾਲ ਗੜ੍ਹਸ਼ੰਕਰ ਚ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ ।ਇਸ ਮੌਕੇ ਜ਼ਿਲਾ ਮਾਸ ਮੀਡੀਆ ਅਫਸਰ ਤਰਸੇਮ ਲਾਲ  ਨੇ ਸਬੋਧਨ ਕਰਦੇ ਹੋਏ ਕਿਹਾ ਕਿ ਹਰ ਸਾਲ 20 ਮਾਰਚ ਨੂੰ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਜਾਂਦਾ ਹੈ ਜਿਸ ਦਾ ਮਕਸਦ ਲੋਕਾਂ ਨੂੰ ਆਪਣੇ ਦੰਦਾਂ ਦੀ ਅਤੇ ਮੂੰਹ ਦੀ ਸਫਾਈ ਅਤੇ ਦੇਖਭਾਲ ਕਰਨ ਲਈ ਜਾਗਰੂਕ ਕਰਨਾ ਹੈ।ਉਹਨਾਂ ਕਿਹਾ ਕਿ ਦੰਦ ਸਾਡੇ ਸਰੀਰ ਦਾ ਅਹਿਮ ਅੰਗ ਹਨ, ਜਿੰਨ੍ਹਾਂ ਦੀ ਸਾਂਭ ਸੰਭਾਲ ਬਹੁਤ ਜ਼ਰੂਰੀ ਹੈ। ਉਹਨਾਂ ਇਸ ਮੌਕੇ ਨਰਸਿੰਗ ਸਟੂਡੈਂਟਸ ਨੂੰ ਦੰਦਾਂ ਦੀ ਸਫ਼ਾਈ ਦੀ ਮਹਤੱਤਾ ਦਾ ਸੁਨੇਹਾ ਘਰ ਘਰ ਪਹੁੰਚਾਉਣ ਲਈ ਕਹਿੰਦੇ ਹੋਏ ਦੱਸਿਆ ਕਿ ਦੰਦਾਂ ਦੀ ਕਿਸੇ ਵੀ ਤਰ੍ਹਾਂ ਦੀ ਬੀਮਾਰੀ  ਲਈ ਸਾਨੂੰ ਡਾਕਟਰ ਨੂੰ ਦਿਖਾਉਣਾ ਚਾਹੀਦਾ ਹੈ।ਮੂੰਹ ਅਤੇ ਦੰਦਾਂ ਦੀ ਸਫਾਈ ਨਾ ਕਰਨ ਕਾਰਣ ਦੰਦਾਂ ਨੂੰ ਕਈ ਕਿਸਮ ਦੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ।ਜਿਸ ਕਾਰਨ ਆਮ ਜੀਵਨ ਵਿੱਚ ਅਨੇਕਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

 ਇਸ ਡਾਕਟਰ ਪਰਮ ਹੰਸ ਨੇ ਕਿਹਾ ਕਿ ਸਭ ਨੂੰ ਇੱਕ ਦਿਨ ਵਿੱਚ ਦੋ ਵਾਰ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਅਤੇ ਸਵੇਰੇ  ਬ੍ਰਸ਼ ਜਰੂਰ ਕਰਨਾ ਚਾਹੀਦਾ ਹੈ।ਉਨ੍ਹਾ ਸਹੀ ਬ੍ਰਸ਼ ਕਰਨ ਦੇ ਤਰੀਕੇ ਦਸਦੇ ਹੋਏ ਕਿਹਾ ਕਿ ਟੂਥ ਬਰੁੱਸ਼ ਨੂੰ ਦੰਦਾ ਦੀ ਜੜ੍ਹ ਦੇ ਬਰਾਬਰ 45 ਡਿਗਰੀ ਤੇ ਰੱਖ ਕੇ ਉਪਰਲੇ ਦੰਦਾਂ ਲਈ ਉਪਰ ਤੋਂ ਹੇਠਾਂ ਵੱਲ ਅਤੇ ਹੇਠਲੇ ਦੰਦਾਂ ਲਈ ਹੇਠਾਂ ਤੋਂ ਉਪਰ ਵੱਲ ਨੂੰ ਸਫਾਈ ਕਰਨੀ ਚਾਹੀਦੀ ਹੈ ਅਤੇ ਦੰਦਾਂ ਦੀ ਸਫਾਈ ਅੰਦਰਲੇ ਪਾਸੇ ਤੋਂ ਅਤੇ ਚਬਾਉਣ ਵਾਲੇ ਹਿੱਸੇ ਦੀ ਵੀ ਸਫਾਈ ਕਰਨੀ ਚਾਹੀਦੀ ਹੈ।

 ਇਸ ਮੌਕੇ ਦੰਦਾਂ ਦੇ ਮਾਹਿਰ ਡਾਕਟਰ ਹਰਗੋਪਾਲ ਜੀ ਨੇ ਕਿਹਾ ਕਿ ਹਮੇਸ਼ਾ ਨਰਮ ਬ੍ਰਸ਼ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਦੰਦਾਂ ਦੇ ਨਾਲ ਨਾਲ ਜੀਭ ਦੀ ਸਫਾਈ ਵੀ ਕਰਨੀ ਚਾਹੀਦੀ ਹੈ। “ਵਿਸ਼ਵ ਓਰਲ ਹੈਲਥ ਦਿਵਸ ਦੇ ਇਸ ਸਾਲ ਦੇ ਥੀਮ “ਖੂਸ਼ ਮੂੰਹ ਹੀ ਖੁਸ਼ ਜ਼ਿੰਦਗੀ ਹੈ “ਦਾ ਉਦੇਸ਼ ਲੋਕਾਂ ਨੂੰ ਚੰਗੀ ਮੌਖਿਕ ਸਿਹਤ ਨੂੰ ਸੁਰੱਖਿਅਤ ਕਰਨ ਲਈ ਗਿਆਨ, ਸਾਧਨਾਂ ਅਤੇ ਵਿਸ਼ਵਾਸ ਨਾਲ ਸਸ਼ਕਤ ਬਣਾਉਣਾ ਹੈ। ਉਨਾਂ ਕਿਹਾ ਕਿ ਦੰਦਾਂ ਦੀ ਸਿਹਤ ਸੰਭਾਲ ਵੀ ਉਨੀ ਹੀ ਜ਼ਰੂਰੀ ਹੰਦੀ ਹੈ ਜਿਨ੍ਹਾਂ ਕੀ ਸਰੀਰ ਦੇ ਬਾਕੀ ਅੰਗਾਂ ਦੀ ਕਿਉਂਕਿ ਦੰਦਾਂ ਨਾਲ ਬੋਲੇ ਗਏ ਬੋਲਾ ਦਾ ਸਹੀ ਉਚਾਰਨ ਹੁੰਦਾ ਹੈ ਤੇ ਵਿਅਕਤੀ ਵੀ ਸੋਹਣਾ ਦਿੱਖਦਾ ਹੈ। ਸਿਹਤਮੰਦ ਦੰਦ ਭੋਜਨ ਨੂੰ ਚੰਗੀ ਤਰਾਂ ਚਬਾਉਣ ਅਤੇ ਪਚਾਉਣ ਲਈ ਬਹੁਤ ਹੀ ਜਰੂਰੀ ਹਨ। ਇਸੇ ਤਰਾਂ ਦੰਦਾਂ ਦੇ ਮਸੂੜਿਆਂ ਨੂੰ ਸਿਹਤਮੰਦ ਅਤੇ ਰੋਗ ਮੁਕਤ ਰੱਖਣਾ ਜ਼ਰੂਰੀ ਹੁੰਦਾ ਹੈ ਤਾਂ ਜੋ ਮਸੂੜੇ ਦੰਦਾਂ ਨੂੰ ਸਾਰੀ ਉਮਰ ਚੰਗੀ ਤਰਾਂ ਜਕੜ ਕੇ ਰੱਖ ਸਕਣ। ਬਰਸ਼ ਕਰਨ ਵੇਲੇ ਦੰਤ ਪੇਸਟ ਨੂੰ ਘਟੋ ਘਟ 10 ਮਿੰਟ ਲਗੇ ਰਹਿਣ ਦਿਓ, ਤਾਂ ਕਿ ਉਸਨੂੰ ਐਕਸ਼ਨ ਕਰਨ ਦਾ ਸਮਾਂ ਮਿਲ ਸਕੇ।

ਉਹਨਾਂ ਨੇ ਕਿਹਾ ਕਿ ਜੇਕਰ 1 ਤੋ 2 ਮਿੰਟ ਤਕ ਬਰਸ਼ ਕੀਤਾ ਜਾਵੇ।ਦੰਦਾਂ ਵਿੱਚ ਜੋ ਭੋਜਨ ਫਸ ਜਾਂਦਾ ਹੈ ਉਸ ਨਾਲ ਦੰਦਾਂ ਵਿੱਚ ਸਾੜ ਪੈਦਾ ਹੋ ਜਾਂਦਾ ਹੈ ਜਿਸ ਕਾਰਣ ਮਸੂੜਿਆਂ ਵਿੱਚ ਸੋਜ਼ਸ਼ ਅਤੇ ਬਰੱਸ਼ ਕਰਨ ਨਾਲ ਖੂਨ ਆਉਣ ਲੱਗ ਪੈਦਾ ਹੈ । ਉਨਾਂ ਦੱਸਿਆ ਜੇਕਰ ਦੰਦਾਂ ਦੀ ਸਖਤ ਪੀਲੀ ਪਾਪੜੀ ਨੂੰ ਸਾਫ ਨਾ ਕੀਤਾ ਜਾਵੇ ਤਾਂ ਇਹ ਦੰਦਾਂ ਅਤੇ ਮਸੂੜਿਆਂ ਦੀ ਬੀਮਾਰੀ ਦਾ ਮੁੱਖ ਕਾਰਣ ਬਣਦੀ ਹੈ। ਇਸ ਲਈ ਸਾਨੂੰ ਦੰਦਾਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। 

 ਇਸ ਮੌਕ ਡਾਕਟਰ ਵਿਕਰਮ ਸਿੰਘ ਡਾਕਟਰ ਸੋਨੀਆ,ਡਾਕਟਰ ਮੋਕਸ਼, ਡਾਕਟਰ ਪੂਜਾ,ਡਾਕਟਰ ਅਨੀਸ਼ਾ,ਡਾਕਟਰ ਨਵਨੀਤ,ਡਾਕਟਰ ਅਮਿਤ ਕੁਮਾਰ,ਨਰਸਿੰਗ ਸਿਸਟਰ ਸੁਖਵਿੰਦਰ ਕੌਰ,ਰੀਨਾ ਅਤੇ ਨਰਸਿੰਗ ਵਿਦਿਆਰਥਣਾ ਹਾਜ਼ਿਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ