Tuesday, April 21, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਵਿਸ਼ੇਸ਼ ਇਜਲਾਸ 'ਚ ਬੋਲੇ ਅਮਨ ਅਰੋੜਾ, ਹਿੰਦੋਸਤਾਨ ਨੂੰ ਇਕੱਠਾ ਰੱਖਣ ਲਈ ਗੁਰੂ ਸਾਹਿਬ ਨੇ ਲਾਸਾਨੀ ਸ਼ਹਾਦਤ ਦਿੱਤੀ

24 ਨਵੰਬਰ, 2025 05:54 PM

ਸ੍ਰੀ ਅਨੰਦਪੁਰ ਸਾਹਿਬ : 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਵਿਸ਼ੇਸ਼ ਇਜਲਾਸ ਦੌਰਾਨ ਬੋਲਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਅਜਿਹੀ ਕੁਰਬਾਨੀ ਸੀ, ਜੋ ਦੂਜੇ ਧਰਮ ਲਈ ਹੋਈ। ਇਹ ਉਹ ਕੁਰਬਾਨੀ ਸੀ ਕਿ ਜਿੱਥੇ ਧੜ ਅਤੇ ਸਿਰ ਦਾ ਵੱਖ-ਵੱਖ ਅੰਤਿਮ ਸੰਸਕਾਰ ਹੋਇਆ ਅਤੇ ਅੰਤਿਮ ਰਸਮਾਂ ਕੀਤੀਆਂ ਗਈਆਂ। ਗੁਰੂ ਸਾਹਿਬ ਆਪਣੇ ਸਰੀਰ ਦੇ ਭਾਵੇਂ ਦੋ ਟੋਟੇ ਕਰਵਾ ਗਏ ਪਰ ਉਹ ਹਿੰਦੋਸਤਾਨ ਨੂੰ ਸਾਰੇ ਧਰਮਾਂ, ਫਿਰਕੂਆਂ ਅਤੇ ਮਜ਼੍ਹਬਾਂ ਨੂੰ ਇਕੱਠਾ ਰੱਖ ਗਏ। ਅਮਨ ਅਰੋੜਾ ਨੇ ਕਿਹਾ ਕਿ ਅੱਜ ਗੁਰੂ ਸਾਹਿਬ ਨੂੰ ਅਸਲੀ ਸਿਜਦਾ ਇਕੋ ਇਹ ਹੋ ਸਕਦਾ ਹੈ ਕਿ ਨਾ ਹਿੰਦੋ ਰਾਸ਼ਟਰ, ਨਾ ਖਾਲਿਸਤਾਨ, ਜੁੱਗ-ਜੁੱਗ ਜਿਵੇਂ ਮੇਰਾ ਹਿੰਦੋਸਸਤਾਨ', ਹਿੰਦੋਸਤਾਨ ਨੂੰ ਇਕੱਠਾ ਰੱਖਣ ਲਈ ਗੁਰੂ ਸਾਹਿਬ ਨੇ ਆਪਣੀ ਲਾਸਾਨੀ ਸ਼ਹਾਦਤ ਦਿੱਤੀ।

ਅਮਨ ਅਰੋੜਾ ਨੇ ਕਿਹਾ ਕਿ ਮੇਰੇ ਲਈ ਇਹ ਹੋਰ ਵੀ ਮਾਣ ਦੀ ਗੱਲ ਹੈ ਕਿ ਜਿੱਥੇ ਮੈਂ ਅੱਜ ਪਵਿੱਤਰ ਧਰਤੀ 'ਤੇ ਗੁਰੂ ਸਾਹਿਬ ਨੂੰ ਸਿਜਦਾ ਕਰ ਰਿਹਾ ਹਾਂ, ਉਥੇ ਹੀ ਮੈਂ ਉਸ ਹਲਕੇ ਤੋਂ ਸੁਨਾਮ ਸ਼੍ਰੀ ਊਧਮ ਸਿੰਘ ਵਾਲਾ ਤੋਂ ਆਉਂਦਾ ਹਾਂ ਜਿਸ ਦੇ ਨਗਰ ਲੌਂਗੋਵਾਲ ਦਾ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦਾ ਸੰਬੰਧ ਹੈ। ਭਾਈ ਮਤੀ ਦਾਸ ਜੀ ਉਹ ਸ਼ਖ਼ਸੀਅਤ ਸਨ, ਜਿਨ੍ਹਾਂ ਨੂੰ ਆਰਿਆਂ ਨਾਲ ਚੀਰਿਆ ਗਿਆ ਪਰ ਉਹ ਅਡੋਲ ਰਹੇ। ਭਾਈ ਸਤੀ ਦਾਸ ਜੀ ਨੂੰ ਰੂੰਹ ਵਿਚ ਬੰਨ੍ਹ ਕੇ ਅਗਨ ਭੇਟ ਕੀਤਾ ਗਿਆ ਪਰ ਉਹ ਅਡੋਲ ਰਹੇ। ਇਸੇ ਤਰ੍ਹਾਂ ਭਾਈ ਦਿਆਲਾ ਜੀ ਨੂੰ ਦੇਗਿਆਂ ਵਿਚ ਬਾਲ ਦਿੱਤਾ ਗਿਆ, ਪਰ ਉਹ ਵੀ ਅਡੋਲ ਰਹੇ ਅਤੇ ਸੀ ਤੱਕ ਨਾ ਕੀਤੀ ਅਤੇ ਨਾਮ ਜਪਦੇ ਰਹੇ।

ਉਨ੍ਹਾਂ ਕਿਹਾ ਕਿ ਅਸੀਂ ਗੁਰੂ ਸਾਹਿਬ ਦੇ ਪੈਰਾਂ ਦੀ ਧੂੜ ਦੇ ਬਰਾਬਰ ਵੀ ਨਹੀਂ ਹਾਂ ਪਰ ਮੈਂ ਇੰਨਾ ਜ਼ਰੂਰ ਕਹਾਂਗਾ ਕਿ ਸਾਡੀ ਉਹ ਸਰਕਾਰ ਹੈ, ਜਿਸ ਨੇ ਪਿਛਲੇ ਸਾਢੇ ਤਿੰਨ ਸਾਲਾ ਵਿਚ ਇਹ ਕੋਸ਼ਿਸ਼ ਕੀਤੀ ਹੈ ਕਿ ਗੁਰੂ ਸਾਹਿਬ ਦੇ ਫਲਸਫ਼ੇ ਦੇ ਉੱਤੇ ਚੱਲ ਸਕੀਏ। ਉਨ੍ਹਾਂ ਕਿਹਾ ਕਿ ਸਮਾਗਮਾਂ ਦੀ ਪਲਾਨਿੰਗ ਸਾਲ ਇਕ ਪਹਿਲਾਂ ਹੀ ਸ਼ੁਰੂ ਹੋ ਗਈ ਸੀ ਅਤੇ ਜਦੋਂ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਹੋਈ ਤਾਂ ਇਕ ਮੁੱਦਾ ਉੱਠਿਆ ਕਿ ਅਜਿਹੇ ਧਾਰਮਿਕ ਸਮਾਗਮ ਸਰਕਾਰਾਂ ਦੇ ਕੰਮ ਨਹੀਂ ਹੁੰਦੇ। ਮੈਂ ਪੁੱਛਣਾ ਚਾਹੁੰਦਾ ਹਾਂ ਕਿ ਅਜਿਹੇ ਕੰਮ ਸਰਕਾਰਾਂ ਦੇ ਕਿਉਂ ਨਹੀਂ ਹੁੰਦੇ? ਕੀ ਸਰਕਾਰਾਂ ਦਾ ਫਰਜ਼ ਨਹੀਂ ਹੁੰਦਾ ਕਿ ਧਰਮ, ਸਮਾਜ ਅਤੇ ਹਰ ਸੋਚ ਦੀ ਰੱਖਿਆ ਕੀਤੀ ਜਾਵੇ।

ਅੱਜ ਫਿਰ ਪੂਰੇ ਮੁਲਕ ਵਿਚ ਧਰਮ, ਮਜ਼੍ਹਬਾਂ, ਫਿਰਕਿਆਂ, ਮੰਦਿਰਾਂ, ਗੁਰਦੁਆਰਿਆਂ ਵਿਚ ਉਹੀ ਵੰਡੀਆਂ ਪਾਈਆਂ ਜਾ ਰਹੀਆਂ ਹਨ। ਮਸਜ਼ਿਦਾਂ ਦੇ ਨਾਂ 'ਤੇ ਸਮਾਜ ਅਤੇ ਇਨਸਾਨੀਅਤ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਸੈਸ਼ਨ ਇਸ ਕਰਕੇ ਜ਼ਰੂਰੀ ਸੀ ਕਿ ਪੰਜਾਬ ਦੇ ਤਿੰਨ ਕਰੋੜ ਲੋਕ, ਇਕ ਸੌ 50 ਕਰੋੜ ਲੋਕਾਂ ਨੂੰ ਇਹ ਸੁਨੇਹਾ ਦੇ ਸਕਣ ਕਿ ਅੱਜ ਵੀ ਗੁਰੂ ਸਾਹਿਬ ਦੀ ਇਸ ਪਵਿੱਤਰ ਧਰਤੀ ਦੇ ਤਿੰਨ ਕਰੋੜ ਲੋਕ ਉਹ ਹਨ, ਜਿਹੜੇ ਕਿ ਗੁਰੂ ਤੇਗ ਬਹਾਦਰ ਜੀ ਦਾ ਸੁਨੇਹਾ ਅੱਜ ਵੀ ਪੂਰੇ ਮੁਲਕ ਵਿਚ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅੱਜ ਗੁਰੂ ਸਾਹਿਬ ਨੂੰ ਅਸਲੀ ਸਿਜਦਾ ਇਕੋ ਇਹ ਹੋ ਸਕਦਾ ਹੈ ਕਿ ਨਾ ਹਿੰਦੋ ਰਾਸ਼ਟਰ, ਨਾ ਖਾਲਿਸਤਾਨ, ਜੁੱਗ-ਜੁੱਗ ਜਿਵੇਂ ਮੇਰਾ ਹਿੰਦੋਸਸਤਾਨ। ਜਿਸ ਹਿੰਦੋਸਤਾਨ ਨੂੰ ਇਕੱਠਾ ਰੱਖਣ ਲਈ ਗੁਰੂ ਸਾਹਿਬ ਨੇ ਆਪਣੀ ਲਾਸਾਨੀ ਸ਼ਹਾਦਤ ਦਿੱਤੀ।

Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ