Saturday, February 28, 2026
BREAKING
ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ... ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ *ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ* *ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ* ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ' ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਪੰਜਾਬ

ਵਿਸ਼ੇਸ਼ ਟੀਕਾਕਰਨ ਸਪਤਾਹ 'ਚ ਬੱਚਿਆਂ ਦੀ "ਜ਼ੀਰੋ ਡੋਜ" 'ਤੇ ਖਾਸ ਧਿਆਨ ਕੇਂਦਰਿਤ ਕੀਤਾ ਜਾਵੇ : ਡਾ. ਮਨਦੀਪ ਕਮਲ 

14 ਅਗਸਤ, 2025 05:39 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਟੀਕਾਕਰਨ ਸਪਤਾਹ ਤਹਿਤ ਜ਼ਿਲ੍ਹੇ ਅੰਦਰ ਬੱਚਿਆਂ ਤੇ ਗਰਭਵਤੀ ਔਰਤਾਂ ਦੇ ਸੰਪੂਰਨ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।
 
ਇਸੇ ਕੜੀ ਤਹਿਤ ਸਬੰਧੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਮਨਦੀਪ ਕਮਲ ਨੇ ਵੀਰਵਾਰ ਨੂੰ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹੇ ਦੀਆਂ ਸਮੂਹ ਐੱਲ.ਐੱਚ.ਵੀਜ ਨਾਲ ਇਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਹੈੱਡਕਾਊਂਟ ਸਰਵੇ ਸਮੇਂ ਸਿਰ ਸ਼ੁਰੂ ਕਰਨ, ਮਾਈਕ੍ਰੋਪਲਾਨ, ਡਿਊਲਿਸਟਾਂ ਅਤੇ ਸੰਚਾਰ ਕਾਰਜ ਯੋਜਨਾ ਤੇ ਆਈ.ਈ.ਸੀ. ਗਤੀਵਿਧੀਆਂ ਨੂੰ ਬਿਹਤਰ ਢੰਗ ਨਾਲ ਤਿਆਰ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਈ ਵੀ ਬੱਚਾ ਤੇ ਗਰਭਵਤੀ ਔਰਤ ਸੰਪੂਰਨ ਟੀਕਾਕਰਨ ਤੋੰ ਵਾਂਝੇ ਨਹੀਂ ਰਹਿਣੇ ਚਾਹੀਦੇ।
 
ਇਸ ਸਬੰਧੀ ਡਾ ਮਨਦੀਪ ਕਮਲ ਨੇ ਸਮੂਹ ਸਿਹਤ ਸਟਾਫ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਦੱਸਿਆ ਕਿ ਜ਼ਿਲ੍ਹੇ ਅੰਦਰ 18 ਅਗਸਤ, 2025 ਤੋੰ ਵਿਸ਼ੇਸ਼ ਟੀਕਾਕਰਨ ਸਪਤਾਹ ਚਲਾਇਆ ਜਾ ਰਿਹਾ ਹੈ ਜੋ ਕਿ 23 ਅਗਸਤ, 2025 ਤੱਕ ਜਾਰੀ ਰਹੇਗਾ। ਇਸ ਦੌਰਾਨ ਪੰਜ ਸਾਲ ਤੱਕ ਦੇ ਡਰਾਪ ਆਊਟ ਤੇ ਲੈਫਟ ਆਊਟ ਬੱਚਿਆਂ ਸਮੇਤ ਗਰਭਵਤੀ ਔਰਤਾਂ ਦੇ ਸੰਪੂਰਨ ਟੀਕਾਕਰਨ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਟੀਕਾਕਰਨ ਸਪਤਾਹ ਮੁਹਿੰਮ ਦੌਰਾਨ ਜ਼ੀਰੋ ਤੋਂ ਪੰਜ ਸਾਲ ਤੱਕ ਕੋਈ ਵੀ ਬੱਚਾ ਸੰਪੂਰਨ ਟੀਕਾਕਰਨ ਤੋੰ ਵਾਂਝੇ ਨਾ ਰਹੇ। ਇਸ ਮੁਹਿੰਮ ਦਾ ਮੁੱਖ ਉਦੇਸ਼ 0 ਤੋ 5 ਸਾਲ ਤੱਕ ਦੇ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਦੀ ਕਵਰੇਜ਼ ਨੂੰ ਮਜਬੂਤ ਕਰਨਾ ਹੈ। ਇਸ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਅਧੂਰੇ ਟੀਕਾਕਰਨ ਨੂੰ ਪੂਰਾ ਕੀਤਾ ਜਾਵੇ। ਇਸੇ ਨਾਲ ਹੀ ਟੀਡੀ 10 ਸਾਲ ਤੇ ਟੀਡੀ 16 ਸਾਲ ਦੀ ਕਵਰੇਜ ਨੂੰ ਵੀ ਸੁਨਿਸ਼ਚਿਤ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਮੁਹਿੰਮ ਵਿੱਚ ਬੱਚਿਆਂ ਦੀ "ਜ਼ੀਰੋ ਡੋਜ" ਤੇ ਖਾਸ ਧਿਆਨ ਕੇਂਦਰਿਤ ਕੀਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਵਿੱਚ ਉੱਚ ਜ਼ੋਖਮ ਵਾਲੇ ਖੇਤਰਾਂ ਜਿਵੇਂ ਪ੍ਰਵਾਸੀ ਆਬਾਦੀ, ਝੱਗੀਆਂ-ਝੌਂਪੜੀਆਂ, ਖਾਨਾਬਦੋਸ਼ ਸਾਈਟਾਂ, ਇੱਟਾਂ ਦੇ ਭੱਠਿਆ, ਗੁੱਜਰਾਂ ਦੇ ਡੇਰਿਆਂ ਆਦਿ 'ਤੇ ਰਹਿਣ ਵਾਲੇ ਲੋਕਾਂ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣ।
 
ਡਾ. ਕਮਲ ਨੇ ਦੱਸਿਆ ਕਿ ਯੂਨੀਵਰਸਲ ਟੀਕਾਕਰਨ ਪ੍ਰੋਗਰਾਮ ਅਧੀਨ ਬੱਚਿਆਂ ਨੂੰ ਪੋਲੀਓ ਸਮੇਤ ਪੀਲੀਆ, ਤਪਦਿਕ, ਗਲ਼ਘੋਟੂ, ਕਾਲੀ ਖੰਘ, ਟੈਟਨੱਸ, ਨਿਮੋਨੀਆ ਤੇ ਦਸਤ, ਖਸਰਾ ਤੇ ਰੂਬੇਲਾ ਅਤੇ ਅੰਧਰਾਤਾ ਵਰਗੀਆਂ 11 ਗੰਭੀਰ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਦਾ ਸੰਪੂਰਨ ਟੀਕਾਕਰਨ ਬਹੁਤ ਜ਼ਰੂਰੀ ਹੈ। ਬਿਹਤਰ ਸਿਹਤ ਸੇਵਾਵਾਂ ਰਾਹੀਂ ਬੱਚਿਆਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਉਣਾ ਸਿਹਤ ਵਿਭਾਗ ਦਾ ਮੁੱਢਲਾ ਫਰਜ਼ ਹੈ, ਪਰ ਇਸ ਕਾਰਜ ਵਿੱਚ ਮਾਪਿਆਂ ਦਾ ਜਾਗਰੂਕ ਰਹਿਣਾ ਵੀ ਬਹੁਤ ਜ਼ਰੂਰੀ ਹੈ। 
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਵੈਕਸੀਨ ਕੋਲਡਚੇਨ ਮੈਨੇਜਰ (ਵੀ.ਸੀ.ਸੀ.ਐੱਮ.) ਅੰਮ੍ਰਿਤਪਾਲ ਸਿੰਘ, ਏ.ਐੱਚ.ਏ. ਪੂਜਾ, ਈ.ਪੀ.ਆਈ. ਅਸਿਸਟੈਂਟ ਸੁਸ਼ੀਲ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ