Monday, September 21, 2026
BREAKING
ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼ ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ 5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ ਸੁਨਾਮ ਚ ਮੇਘਾ ਮੈਡੀਕਲ ਕੈਂਪ ਲੱਗਿਆ 400 ਤੋਂ ਵੱਧ ਮਰੀਜਾ ਨੇ ਲਿਆ ਫਾਇਦਾ 

ਪੰਜਾਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

21 ਸਤੰਬਰ, 2026 08:16 PM

ਚੰਡੀਗੜ੍ਹ : ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਸਕੀਮ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਯੂਨੀਅਨਾਂ ਅਤੇ ਮਾਣ-ਭੱਤਾ ਵਰਕਰਾਂ ਦੇ ਸਾਂਝੇ ਮੋਰਚੇ ਨਾਲ ਵਿਸਤ੍ਰਿਤ ਮੀਟਿੰਗਾਂ ਕੀਤੀਆਂ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਰਕਰਾਂ ਦੀਆਂ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਮਸਲਿਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ, “ਮੈਂ ਸਬੰਧਤ ਵਿਭਾਗਾਂ ਨੂੰ ਵਿਭਾਗੀ ਪੱਧਰ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਰੁਜ਼ਗਾਰ ਦੇ ਮਾਮਲਿਆਂ ਨਾਲ ਸਬੰਧਤ ਸਾਰੀਆਂ ਜਾਇਜ਼ ਤਜਵੀਜ਼ਾਂ ਪਰਸੋਨਲ ਵਿਭਾਗ ਨੂੰ ਭੇਜੀਆਂ ਜਾਣ, ਜਦੋਂ ਕਿ ਵਿੱਤੀ ਪਹਿਲੂਆਂ ਵਾਲੇ ਮਾਮਲੇ ਵਿੱਤ ਵਿਭਾਗ ਨੂੰ ਭੇਜੇ ਜਾਣ ਦੇ ਨਿਰਦੇਸ਼ ਦਿੱਤੇ।”

ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਯੂਨੀਅਨ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ, “ਭਗਵੰਤ ਸਿੰਘ ਮਾਨ ਸਰਕਾਰ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਅਤੇ ਇਸ ਸਬੰਧੀ ਲੋੜੀਂਦੀ ਕਾਗਜ਼ੀ ਪ੍ਰਕਿਰਿਆ ਪਹਿਲਾਂ ਹੀ ਜਾਰੀ ਹੈ।”

ਕਾਮਿਆਂ ਲਈ ਤੁਰੰਤ ਰਾਹਤ ਯਕੀਨੀ ਬਣਾਉਣ ਵਾਸਤੇ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ, “ਜ਼ਿਲ੍ਹਾ ਪੱਧਰੀ ਅਧਿਕਾਰੀ ਮਿਡ-ਡੇ-ਮੀਲ ਵਰਕਰਾਂ ਨੂੰ ਜ਼ਮੀਨੀ ਪੱਧਰ 'ਤੇ ਆ ਰਹੀਆਂ ਵਿਵਹਾਰਕ ਮੁਸ਼ਕਲਾਂ ਦੀ ਸਰਗਰਮੀ ਨਾਲ ਨਿਗਰਾਨੀ ਕਰਨ ਅਤੇ ਉਨ੍ਹਾਂ ਦਾ ਤੁਰੰਤ ਹੱਲ ਕੱਢਣ।”

ਮੀਟਿੰਗ ਦੀ ਕਾਰਵਾਈ ਦੌਰਾਨ ਵੱਖ-ਵੱਖ ਨੁਮਾਇੰਦਿਆਂ ਨੇ ਕਮੇਟੀ ਅੱਗੇ ਆਪੋ-ਆਪਣੀਆਂ ਮੰਗਾਂ ਅਤੇ ਸ਼ਿਕਾਇਤਾਂ ਰੱਖੀਆਂ। ਵਫ਼ਦਾਂ ਵਿੱਚ ਮਿਡ-ਡੇ-ਮੀਲ ਕੁੱਕ ਯੂਨੀਅਨ (ਬੀ.ਐਮ.ਐਸ.) ਵੱਲੋਂ ਕਰਮ ਚੰਦ ਚਿੰਡਾਲੀਆ, ਕਮਲਜੀਤ ਕੌਰ, ਪਰਮਜੀਤ ਕੌਰ ਅਤੇ ਮੁਮਤਾਜ਼ ਘੁੰਗਰਾਣਾ, ਇਸੇ ਤਰ੍ਹਾਂ ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵੱਲੋਂ ਜਸਮੇਲ ਕੌਰ ਬੀੜਕਲਾਂ, ਕੁਲਵਿੰਦਰ ਕੌਰ ਆਦਮਪੁਰ, ਦੇਵਰਾਜ ਵਰਮਾ, ਮੱਖਣ ਸਿੰਘ ਜਖੇਪਲ ਅਤੇ ਹਰਪਾਲ ਕੌਰ ਸ਼ਾਮਲ ਸਨ। ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫਰੰਟ ਦੀ ਨੁਮਾਇੰਦਗੀ ਹਰਜਿੰਦਰ ਕੌਰ ਲੋਪੇ, ਜੰਗਬਹਾਦਰ ਕੌਰ ਅਤੇ ਸਿਮਰਜੀਤ ਕੌਰ ਨੇ ਕੀਤੀ। ਇਸ ਤੋਂ ਇਲਾਵਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵੱਲੋਂ ਬਿਮਲਾ ਦੇਵੀ, ਪ੍ਰਵੀਨ ਬਾਲਾ, ਕਮਲੇਸ਼ ਕੌਰ ਅਤੇ ਕਮਲਜੀਤ ਕੌਰ ਹਾਜ਼ਰ ਸਨ। ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਵੱਲੋਂ ਦੀਪਕ ਨਾਗਪਾਲ, ਪ੍ਰਵੀਨ ਸ਼ਰਮਾ, ਵਿਜੇ ਕੁਮਾਰ ਅਤੇ ਦਵਿੰਦਰ ਸਿੰਘ ਤੇਜਾ ਨੇ ਆਪਣੇ ਮਸਲੇ ਰੱਖੇ, ਜਿਨ੍ਹਾਂ ਦੇ ਨਾਲ ਮਾਣ-ਭੱਤਾ ਵਰਕਰਜ਼ ਸਾਂਝਾ ਮੋਰਚਾ ਵੱਲੋਂ ਪਰਮਜੀਤ ਕੌਰ, ਲਖਵਿੰਦਰ ਕੌਰ, ਮਮਤਾ ਸ਼ਰਮਾ, ਸਰਬਜੀਤ ਕੌਰ, ਸ਼ਕੁੰਤਲਾ ਅਤੇ ਰਮਨਜੀਤ ਨੇ ਵੀ ਸ਼ਿਰਕਤ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ

ਸੁਨਾਮ ਚ ਮੇਘਾ ਮੈਡੀਕਲ ਕੈਂਪ ਲੱਗਿਆ 400 ਤੋਂ ਵੱਧ ਮਰੀਜਾ ਨੇ ਲਿਆ ਫਾਇਦਾ 

ਸੁਨਾਮ ਚ ਮੇਘਾ ਮੈਡੀਕਲ ਕੈਂਪ ਲੱਗਿਆ 400 ਤੋਂ ਵੱਧ ਮਰੀਜਾ ਨੇ ਲਿਆ ਫਾਇਦਾ 

ਅਗਰਵਾਲ ਸਭਾ ਵੱਲੋਂ ਖਾਟੂ ਸਾ਼ਮ ਤੋਂ ਆਈ ਪਵਿੱਤਰ  ਜੋਤੀ ਦਾ ਸਾ਼ਨਦਾਰ ਸਵਾਗਤ ਕੀਤਾ ਗਿਆ 

ਅਗਰਵਾਲ ਸਭਾ ਵੱਲੋਂ ਖਾਟੂ ਸਾ਼ਮ ਤੋਂ ਆਈ ਪਵਿੱਤਰ  ਜੋਤੀ ਦਾ ਸਾ਼ਨਦਾਰ ਸਵਾਗਤ ਕੀਤਾ ਗਿਆ