Tuesday, May 19, 2026
BREAKING
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ ਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਵਲੋਂ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ ਗਰਮੀ ਤੋਂ ਬਚਾਅ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਣਾ ਬੇਹੱਦ ਜ਼ਰੂਰੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ ਸੁਨਾਮ ਜਿਨ੍ਹਾਂ ਉਮੀਦਵਾਰਾਂ ਦੇ ਫਾਰਮ ਹੋਏ ਰੱਦ  ਪੰਜਾਬ 'ਚ ਹੈਂਡ ਗ੍ਰਨੇਡ ਨਾਲ ਉਡਾਉਣੀਆਂ ਸੀ ਸਰਕਾਰੀ ਸੰਸਥਾਵਾਂ! BKI ਦਾ ਅੱਤਵਾਦੀ ਮਾਡਿਊਲ ਬੇਨਕਾਬ

ਪੰਜਾਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

19 ਮਈ, 2026 07:45 PM

ਚੰਡੀਗੜ੍ਹ : ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਪਹਿਲੇ ਪੜਾਅ ਦੇ ਕੰਮਾਂ ਦੇ ਤਸਦੀਕਸ਼ੁਦਾ ਬਿੱਲ ਅਤੇ ਵਰਤੋਂ ਸਰਟੀਫਿਕੇਟ ਤੁਰੰਤ ਨਿਰਧਾਰਤ ਪੋਰਟਲ 'ਤੇ ਅਪਲੋਡ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਪਹਿਲੇ ਪੜਾਅ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ।

ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਵਧੀਕ ਮੁੱਖ ਸਕੱਤਰ ਜਸਪ੍ਰੀਤ ਤਲਵਾੜ ਵੀ ਹਾਜ਼ਰ ਸਨ। ਮੀਟਿੰਗ ਦਾ ਮੁੱਖ ਕੇਂਦਰ ਵਿਕਾਸ ਮੁਹਿੰਮ ਦੇ ਅਗਲੇ ਪੜਾਅ ਲਈ ਰਣਨੀਤੀਆਂ ਤਿਆਰ ਕਰਨਾ ਰਿਹਾ। ਵਿੱਤ ਮੰਤਰੀ ਨੇ ਸਕੀਮ ਦੇ ਦੂਜੇ ਪੜਾਅ ਨੂੰ ਸ਼ੁਰੂ ਕਰਨ ਲਈ ਨਿਰਧਾਰਤ ਸਮਾਂ-ਸੀਮਾ ਦੀ ਸਮੀਖਿਆ ਕੀਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣ ਕਿ ਦੂਜੇ ਪੜਾਅ ਦੇ ਸਾਰੇ ਕੰਮ ਮਿੱਥੇ ਸਮੇਂ ਦੇ ਅੰਦਰ ਸ਼ੁਰੂ ਅਤੇ ਮੁਕੰਮਲ ਕੀਤੇ ਜਾਣ।

ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਨੇ ਡਿਪਟੀ ਕਮਸ਼ਨਰਾਂ ਨੂੰ ਮਈ ਦੇ ਅੰਤ ਤੱਕ ਦੋ ਵਿਸਤ੍ਰਿਤ ਰਿਪੋਰਟਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾ ਕਿਹਾ ਕਿ ਪਹਿਲੀ ਰਿਪੋਰਟ ਵਿੱਚ ਉਨ੍ਹਾਂ ਕਾਰਨਾਂ ਦਾ ਸਪੱਸ਼ਟ ਵੇਰਵਾ ਹੋਣਾ ਚਾਹੀਦਾ ਹੈ ਜਿਨ੍ਹਾਂ ਕਰਕੇ ਪਹਿਲੇ ਪੜਾਅ ਦੇ ਕੰਮ 31 ਮਈ ਤੱਕ ਮੁਕੰਮਲ ਨਹੀਂ ਹੋ ਸਕੇ ਅਤੇ ਦੂਜੀ ਰਿਪੋਰਟ ਵਿੱਚ ਆਉਣ ਵਾਲੇ ਦੂਜੇ ਪੜਾਅ ਦੇ ਵਿਕਾਸ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਨ ਲਈ ਇੱਕ ਵਿਆਪਕ ਯੋਜਨਾ ਅਤੇ ਸਮਾਂ-ਸੀਮਾ ਦਾ ਖਾਕਾ ਪੇਸ਼ ਕਰਨਾ ਹੋਵੇਗਾ।

ਸਖ਼ਤ ਨਿਗਰਾਨੀ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਜ਼ਮੀਨੀ ਪੱਧਰ 'ਤੇ ਕੰਮ ਦੀ ਰਫ਼ਤਾਰ ਵਧਾਉਣ ਲਈ ਹਰ ਹਫ਼ਤੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ। ਇਸ ਸਮੀਖਿਆ ਮੀਟਿੰਗ ਵਿੱਚ ਸਮੂਹ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਮੂਲੀਅਤ ਕੀਤੀ, ਜਦਕਿ ਸਬੰਧਤ ਪ੍ਰਬੰਧਕੀ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਵਲੋਂ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਵਲੋਂ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਗਰਮੀ ਤੋਂ ਬਚਾਅ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਣਾ ਬੇਹੱਦ ਜ਼ਰੂਰੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਗਰਮੀ ਤੋਂ ਬਚਾਅ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਣਾ ਬੇਹੱਦ ਜ਼ਰੂਰੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਸੁਨਾਮ ਜਿਨ੍ਹਾਂ ਉਮੀਦਵਾਰਾਂ ਦੇ ਫਾਰਮ ਹੋਏ ਰੱਦ 

ਸੁਨਾਮ ਜਿਨ੍ਹਾਂ ਉਮੀਦਵਾਰਾਂ ਦੇ ਫਾਰਮ ਹੋਏ ਰੱਦ 

ਪੰਜਾਬ 'ਚ ਹੈਂਡ ਗ੍ਰਨੇਡ ਨਾਲ ਉਡਾਉਣੀਆਂ ਸੀ ਸਰਕਾਰੀ ਸੰਸਥਾਵਾਂ! BKI ਦਾ ਅੱਤਵਾਦੀ ਮਾਡਿਊਲ ਬੇਨਕਾਬ

ਪੰਜਾਬ 'ਚ ਹੈਂਡ ਗ੍ਰਨੇਡ ਨਾਲ ਉਡਾਉਣੀਆਂ ਸੀ ਸਰਕਾਰੀ ਸੰਸਥਾਵਾਂ! BKI ਦਾ ਅੱਤਵਾਦੀ ਮਾਡਿਊਲ ਬੇਨਕਾਬ

ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ

ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ