Monday, July 27, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਵੋਡਾਫੋਨ-ਆਈਡੀਆ ਨੂੰ ਕੇਂਦਰ ਵੱਲੋਂ ਵੱਡੀ ਰਾਹਤ! ਬਕਾਏ ਦੀ ਅਦਾਇਗੀ 'ਤੇ ਲਗਾਈ 5 ਸਾਲ ਦੀ ਰੋਕ

31 ਦਸੰਬਰ, 2025 05:47 PM

ਨਵੀਂ ਦਿੱਲੀ : ਕਰਜ਼ੇ ਦੇ ਬੋਝ ਹੇਠ ਦੱਬੀ ਦੂਰਸੰਚਾਰ ਕੰਪਨੀ ਵੋਡਾਫੋਨ-ਆਈਡੀਆ (Vi) ਲਈ ਕੇਂਦਰ ਸਰਕਾਰ ਨੇ ਇੱਕ ਵੱਡੇ ਰਾਹਤ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ 'ਚ ਕੰਪਨੀ ਨੂੰ ਉਸਦੇ ਬਕਾਏ ਦੀ ਅਦਾਇਗੀ ਕਰਨ ਲਈ ਪੰਜ ਸਾਲਾਂ ਦੀ ਮੋਹਲਤ (Moratorium) ਦਿੱਤੀ ਗਈ ਹੈ। ਸਰਕਾਰ ਦੇ ਇਸ ਫੈਸਲੇ ਨਾਲ ਸੰਕਟ 'ਚ ਫਸੀ ਇਸ ਕੰਪਨੀ ਨੂੰ ਵੱਡਾ ਸਹਾਰਾ ਮਿਲਣ ਦੀ ਉਮੀਦ ਹੈ।

87,695 ਕਰੋੜ ਰੁਪਏ ਦੇ ਬਕਾਏ 'ਤੇ ਲੱਗੀ ਰੋਕ
ਸੂਤਰਾਂ ਅਨੁਸਾਰ, ਮੰਤਰੀ ਮੰਡਲ ਨੇ ਵੋਡਾਫੋਨ-ਆਈਡੀਆ ਦੇ 87,695 ਕਰੋੜ ਰੁਪਏ ਦੇ ਐਡਜਸਟਡ ਗ੍ਰਾਸ ਰੈਵੇਨਿਊ (AGR) ਬਕਾਏ 'ਤੇ ਰੋਕ ਲਗਾਉਣ 'ਤੇ ਸਹਿਮਤੀ ਜਤਾਈ ਹੈ। ਹੁਣ ਇਹ ਰਾਸ਼ੀ ਕੰਪਨੀ ਵੱਲੋਂ ਵਿੱਤੀ ਸਾਲ 2031-32 ਤੋਂ 2040-41 ਦੇ ਦੌਰਾਨ ਚੁਕਾਉਣੀ ਹੋਵੇਗੀ। ਜ਼ਿਕਰਯੋਗ ਹੈ ਕਿ ਏ.ਜੀ.ਆਰ. (AGR) ਉਹ ਮਾਲੀਆ ਹੁੰਦਾ ਹੈ ਜਿਸ ਦੇ ਆਧਾਰ 'ਤੇ ਟੈਲੀਕਾਮ ਕੰਪਨੀਆਂ ਨੂੰ ਸਰਕਾਰ ਨੂੰ ਲਾਇਸੈਂਸ ਫੀਸ ਅਤੇ ਸਪੈਕਟ੍ਰਮ ਵਰਤੋਂ ਫੀਸ ਅਦਾ ਕਰਨੀ ਪੈਂਦੀ ਹੈ। ਇਸ ਵਿੱਚ ਟੈਲੀਕਾਮ ਤੋਂ ਇਲਾਵਾ ਹੋਰ ਸਰੋਤਾਂ ਜਿਵੇਂ ਕਿ ਵਿਆਜ, ਕਿਰਾਇਆ ਅਤੇ ਜਾਇਦਾਦ ਦੀ ਵਿਕਰੀ ਤੋਂ ਹੋਣ ਵਾਲੀ ਆਮਦਨ ਵੀ ਸ਼ਾਮਲ ਹੁੰਦੀ ਹੈ।

ਕੰਪਨੀ ਲਈ ਮੌਜੂਦਾ ਚੁਣੌਤੀਆਂ
ਵੋਡਾਫੋਨ-ਆਈਡੀਆ ਲੰਬੇ ਸਮੇਂ ਤੋਂ ਭਾਰੀ ਕਰਜ਼ੇ, ਸਖ਼ਤ ਮੁਕਾਬਲੇਬਾਜ਼ੀ ਅਤੇ ਘਟਦੇ ਗਾਹਕਾਂ ਦੀ ਗਿਣਤੀ ਕਾਰਨ ਵਿੱਤੀ ਸੰਕਟ ਨਾਲ ਜੂਝ ਰਹੀ ਹੈ। ਜਿੱਥੇ ਵਿਰੋਧੀ ਕੰਪਨੀਆਂ ਤੇਜ਼ੀ ਨਾਲ 4G ਅਤੇ 5G ਨੈੱਟਵਰਕ ਦਾ ਵਿਸਥਾਰ ਕਰ ਰਹੀਆਂ ਹਨ, ਉੱਥੇ ਹੀ Vi ਕੋਲ ਨਿਵੇਸ਼ ਕਰਨ ਦੀ ਸਮਰੱਥਾ ਸੀਮਤ ਰਹੀ ਹੈ। ਹਾਲਾਂਕਿ ਕੁਝ ਉਮੀਦਾਂ ਸਨ ਕਿ ਸਰਕਾਰ ਬਕਾਏ ਦਾ ਕੁਝ ਹਿੱਸਾ ਮੁਆਫ ਕਰ ਦੇਵੇਗੀ, ਪਰ ਕੈਬਨਿਟ ਨੇ ਕੰਪਨੀ ਨੂੰ ਉਭਰਨ ਦਾ ਸਮਾਂ ਦੇਣ ਲਈ ਸਿਰਫ ਅਦਾਇਗੀ 'ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਹੈ।

ਸਰਕਾਰ ਅਤੇ ਉਪਭੋਗਤਾਵਾਂ ਦੇ ਹਿੱਤਾਂ ਦੀ ਰਾਖੀ
ਇਸ ਫੈਸਲੇ ਨਾਲ ਜਿੱਥੇ ਟੈਲੀਕਾਮ ਖੇਤਰ 'ਚ ਮੁਕਾਬਲੇਬਾਜ਼ੀ ਬਣੀ ਰਹੇਗੀ, ਉੱਥੇ ਹੀ ਕੰਪਨੀ ਦੇ 20 ਕਰੋੜ ਉਪਭੋਗਤਾਵਾਂ ਦੇ ਹਿੱਤਾਂ ਦੀ ਵੀ ਰਾਖੀ ਹੋਵੇਗੀ। ਸਰਕਾਰ, ਜਿਸਦੀ ਇਸ ਕੰਪਨੀ ਵਿੱਚ ਲਗਭਗ 49 ਫੀਸਦੀ ਹਿੱਸੇਦਾਰੀ ਹੈ, ਨੇ ਆਪਣੇ ਹਿੱਤਾਂ ਦੀ ਰੱਖਿਆ ਕਰਦਿਆਂ ਬਕਾਏ ਦੀ ਵਿਵਸਥਿਤ ਅਦਾਇਗੀ ਯਕੀਨੀ ਬਣਾਈ ਹੈ। ਰੋਕੀ ਗਈ ਬਕਾਇਆ ਰਾਸ਼ੀ ਦਾ ਮੁੜ ਮੁਲਾਂਕਣ ਇਕ ਕਮੇਟੀ ਦੁਆਰਾ ਆਡਿਟ ਰਿਪੋਰਟ ਦੇ ਆਧਾਰ 'ਤੇ ਕੀਤਾ ਜਾਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ