Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਵ੍ਹਾਈਟ ਹਾਊਸ ਨੇੜੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਦੀ ਹੋਈ ਪਛਾਣ ! ਟਰੰਪ ਨੇ ਵਧਾ'ਤੀ ਇਲਾਕੇ ਦੀ ਸੁਰੱਖਿਆ

27 ਨਵੰਬਰ, 2025 01:52 PM

ਵ੍ਹਾਈਟ ਹਾਊਸ ਨੇੜੇ ਹੋਏ ਫਾਇਰਿੰਗ ਮਗਰੋਂ ਅਮਰੀਕਾ 'ਚ ਸਨਸਨੀ ਫੈਲੀ ਹੋਈ ਹੈ। ਇਸ ਮਾਮਲੇ 'ਚ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਗੋਲੀਬਾਰੀ ਦੀ ਘਟਨਾ ਵਿੱਚ ਨੈਸ਼ਨਲ ਗਾਰਡ ਦੇ ਦੋ ਮੈਂਬਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸ਼ੱਕੀ ਹਮਲਾਵਰ ਦੀ ਪਛਾਣ ਰਹਿਮਾਨੁੱਲਾ ਲਾਕਨਵਾਲ ਵਜੋਂ ਹੋਈ ਹੈ, ਜੋ ਕਿ ਇੱਕ 29 ਸਾਲਾ ਅਫ਼ਗਾਨ ਨਾਗਰਿਕ ਹੈ। ਲਾਕਨਵਾਲ 2021 ਵਿੱਚ ਬਾਈਡਨ ਪ੍ਰਸ਼ਾਸਨ ਦੇ 'Operation Allies Welcome' ਮੁੜ ਵਸੇਬਾ ਪ੍ਰੋਗਰਾਮ ਦੌਰਾਨ ਅਮਰੀਕਾ ਵਿੱਚ ਦਾਖਲ ਹੋਇਆ ਸੀ। 

ਰਾਜਧਾਨੀ ਦੇ ਉੱਚ-ਸੁਰੱਖਿਆ ਵਾਲੇ ਖੇਤਰ ਵਿੱਚ ਹੋਏ ਇਸ ਹਮਲੇ ਦੇ ਹਾਲਾਤਾਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਤੇ ਹਮਲੇ ਦਾ ਕਾਰਨ ਵੀ ਹਾਲੇ ਸਾਫ਼ ਨਹੀਂ ਹੋ ਸਕਿਆ ਹੈ, ਜਿਸ ਦੀ ਜਾਂਚ ਜਾਰੀ ਹੈ। ਇਹ ਗੋਲੀਬਾਰੀ ਬੁੱਧਵਾਰ ਦੁਪਹਿਰ ਨੂੰ 17ਵੀਂ ਸਟ੍ਰੀਟ ਅਤੇ ਆਈ ਸਟ੍ਰੀਟ NW ਨੇੜੇ ਹੋਈ, ਜਦੋਂ ਨੈਸ਼ਨਲ ਗਾਰਡ ਕਰਮਚਾਰੀ "high-visibility patrol" ਕਰ ਰਹੇ ਸਨ। 

ਅਧਿਕਾਰੀਆਂ ਅਨੁਸਾਰ, ਬੰਦੂਕਧਾਰੀ ਇੱਕ ਕੋਨੇ ਤੋਂ ਬਾਹਰ ਆਇਆ, ਉਸ ਨੇ ਇੱਕ ਹੈਂਡਗਨ ਕੱਢੀ ਅਤੇ ਦੋ ਸੈਨਿਕਾਂ ਨੂੰ ਗੋਲ਼ੀ ਮਾਰ ਦਿੱਤੀ। ਇਸ ਮਗਰੋਂ ਆਸ-ਪਾਸ ਤਾਇਨਾਤ ਹੋਰ ਗਾਰਡ ਮੈਂਬਰਾਂ ਨੇ ਤੁਰੰਤ ਜਵਾਬੀ ਕਾਰਵਾਈ ਕੀਤੀ ਅਤੇ ਫਾਇਰਿੰਗ ਕੀਤੀ। ਇਸ ਗੋਲੀਬਾਰੀ ਦੇ ਜਵਾਬ ਵਿੱਚ ਵ੍ਹਾਈਟ ਹਾਊਸ ਅਤੇ ਆਲੇ-ਦੁਆਲੇ ਦੇ ਸਰਕਾਰੀ ਦਫ਼ਤਰਾਂ ਨੂੰ ਸਾਵਧਾਨੀ ਦੇ ਤੌਰ 'ਤੇ ਬੰਦ ਰੱਖਿਆ ਗਿਆ ਸੀ।

ਮੇਅਰ ਮੂਰੀਅਲ ਬਾਉਜ਼ਰ ਅਤੇ ਐੱਫ.ਬੀ.ਆਈ. ਦੇ ਡਾਇਰੈਕਟਰ ਕਾਸ਼ ਪਟੇਲ ਨੇ ਦੱਸਿਆ ਕਿ ਜ਼ਖਮੀ ਗਾਰਡਮੈਨ ਅਜੇ ਵੀ ਡੀ.ਸੀ. ਦੇ ਹਸਪਤਾਲ ਵਿੱਚ ਨਾਜ਼ੁਕ ਹਾਲਤ ਵਿੱਚ ਹਨ। ਡਾਕਟਰ ਉਨ੍ਹਾਂ ਨੂੰ ਸਥਿਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬਾਅਦ ਵਿੱਚ ਪੁਸ਼ਟੀ ਕੀਤੀ ਕਿ ਮੁਕਾਬਲੇ ਦੌਰਾਨ ਸ਼ੱਕੀ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ। 

ਐੱਫ.ਬੀ.ਆਈ. ਇਸ ਘਟਨਾ ਦੀ ਸੰਭਾਵੀ ਅੱਤਵਾਦ ਦੀ ਕਾਰਵਾਈ ਵਜੋਂ ਜਾਂਚ ਕਰ ਰਹੀ ਹੈ, ਅਤੇ ਇਸ ਨੂੰ ਫੈਡਰਲ ਅਧਿਕਾਰੀਆਂ 'ਤੇ ਹਮਲਾ ਕਰਾਰ ਦਿੱਤਾ ਗਿਆ ਹੈ। ਇਸ ਦੌਰਾਨ ਵੈਸਟ ਵਰਜੀਨੀਆ ਦੇ ਗਵਰਨਰ ਪੈਟਰਿਕ ਮੌਰੀਸੀ ਨੇ ਸ਼ੁਰੂ ਵਿੱਚ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਸੀ ਕਿ ਦੋਵੇਂ ਜ਼ਖ਼ਮੀ ਨੈਸ਼ਨਲ ਗਾਰਡਾਂ ਦੀ ਮੌਤ ਹੋ ਚੁੱਕੀ ਹੈ, ਪਰ ਬਾਅਦ ਵਿੱਚ ਉਨ੍ਹਾਂ ਨੇ ਆਪਣਾ ਬਿਆਨ ਵਾਪਸ ਲੈ ਲਿਆ ਸੀ, ਜਦੋਂ ਉਨ੍ਹਾਂ ਨੂੰ ਪਤਾ ਲੱਗਾ ਸੀ ਕਿ ਦੋਵੇਂ ਗਾਰਡ ਗੰਭੀਰ ਰੂਪ 'ਚ ਜ਼ਖ਼ਮੀ ਹਨ। ਹਮਲੇ ਦੇ ਜਵਾਬ ਵਿੱਚ, ਟਰੰਪ ਪ੍ਰਸ਼ਾਸਨ ਨੇ ਰਾਜਧਾਨੀ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਵਾਧੂ 500 ਨੈਸ਼ਨਲ ਗਾਰਡ ਕਰਮਚਾਰੀ ਤਾਇਨਾਤ ਕਰਨ ਦਾ ਆਦੇਸ਼ ਦਿੱਤਾ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ