ਜੰਮੂ : ਜੰਮੂ ਕਸ਼ਮੀਰ ਦੇ ਊਧਮਪੁਰ 'ਚ ਸੋਮਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਇਕ ਯਾਤਰੀ ਬੱਸ ਪਹਾੜੀ ਤੋਂ ਹੇਠਾਂ ਡਿੱਗਣ ਨਾਲ 15 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 10 ਵਜੇ ਰਾਮਨਗਰ ਇਲਾਕੇ ਦੇ ਕਾਗੋਰਟ ਪਿੰਡ ਕੋਲ ਇਕ ਪਹਾੜੀ ਸੜਕ 'ਤੇ ਵਾਪਰਿਆ, ਜਦੋਂ ਬੱਸ ਇਕ ਮੋੜ ਤੋਂ ਲੰਘ ਰਹੀ ਸੀ।
ਉਨ੍ਹਾਂ ਦੱਸਿਆ ਕਿ ਬਚਾਅ ਮੁਹਿੰਮ ਚੱਲ ਰਹੀ ਹੈ। ਹਾਦਸੇ ਵਾਲੀ ਜਗ੍ਹਾ ਤੋਂ ਕਈ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜਿਸ ਸਮੇਂ ਇਹ ਹਾਦਸਾ ਹੋਇਆ, ਬੱਸ ਇਕ ਦੂਰ ਦੇ ਪਿੰਡ ਤੋਂ ਊਧਮਪੁਰ ਵੱਲ ਜਾ ਰਹੀ ਸੀ।