Wednesday, June 03, 2026
BREAKING
ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ ਵੈਕਟਰ-ਬੌਰਨ ਤੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਅਲਰਟ ਮੋਡ 'ਤੇ ਉੱਘੇ ਸਮਾਜ ਸੇਵਕ ਬਾਬਾ ਨੌਬਤ ਰਾਏ ਜੀ ਦੀ 12ਵੀਂ ਬਰਸੀ ਬੜੀ ਸ਼ਰਧਾ ਨਾਲ ਮਨਾਈ ਗਈ ਨਗਰ ਕੌਂਸਲਰ ਮੀਨਾ ਰਾਣੀ ਪਤਨੀ ਭਾਨੂੰ ਪ੍ਤਾਪ ਸਨਮਾਨਿਤ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਚੱਲ ਰਹੀ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀ ਪ੍ਰਗਤੀ ਦਾ ਜਾਇਜ਼ਾ ਸਮਾਜ ਆਧੁਨਿਕ ਜੀਵਨ ਦੀ ਹੜਬੜਾਹਟ ਵਿੱਚ ਇੱਕ ਪੂਰਨ ਸਤਗੁਰੂ ਦੀ ਅਹਿਮੀਅਤ ਨੂੰ ਭੁੱਲਿਆ - ਸਵਾਮੀ ਵਿਸਵਾਨੰਦ ਜੀ ਸਿਹਤ ਵਿਭਾਗ ਦਾ ਮੁੱਖ ਮਕਸਦ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਸਮਾਜ ਦੇ ਹਰ ਲੋੜਵੰਦ ਅਤੇ ਹੱਕਦਾਰ ਵਿਅਕਤੀ ਤੱਕ ਪਹੁੰਚਾਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜ਼ਿਲ੍ਹੇ ਅੰਦਰ ਪੋਲਿੰਗ ਸਟੇਸ਼ਨ ‘ਤੇ 7 ਜੂਨ 2026 ਨੂੰ ਲਗਣਗੇ ਸਪੈਸ਼ਲ ਕੈਂਪ: ਜ਼ਿਲ੍ਹਾ ਚੋਣ ਅਫ਼ਸਰ–ਕਮ–ਡਿਪਟੀ ਕਮਿਸ਼ਨਰ

ਦੁਨੀਆਂ

ਵੱਡਾ ਸਿਆਸੀ ਭੂਚਾਲ ! ਐਪਸਟਾਈਨ ਫਾਈਲਜ਼ 'ਚ ਨਾਂ ਆਉਣ ਮਗਰੋਂ ਪ੍ਰਿੰਸ ਐਂਡ੍ਰਿਊ ਹੋਏ ਗ੍ਰਿਫ਼ਤਾਰ

19 ਫ਼ਰਵਰੀ, 2026 06:08 PM

ਅਮਰੀਕਾ ਦੇ ਬਦਨਾਮ ਮੁਲਜ਼ਮ ਜੈਫਰੀ ਐਪਸਟਾਈਨ ਦਾ ਪਾਇਆ ਹੋਇਆ ਖਿਲਾਰਾ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਐਪਸਟਾਈਨ ਫਾਈਲਾਂ ਨੇ ਜਿੱਥੇ ਹੁਣ ਤੱਕ ਕਈ ਦੇਸ਼ਾਂ 'ਚ ਤੜਥੱਲੀ ਮਚਾਈ ਹੈ, ਉੱਥੇ ਹੀ ਬ੍ਰਿਟੇਨ ਦੇ ਸ਼ਾਹੀ ਪਰਿਵਾਰ ਲਈ ਅੱਜ ਦਾ ਦਿਨ ਬੇਹੱਦ ਨਮੋਸ਼ੀ ਭਰਿਆ ਰਿਹਾ। ਕਿੰਗ ਚਾਰਲਸ III ਦੇ ਛੋਟੇ ਭਰਾ ਅਤੇ ਸਾਬਕਾ ਪ੍ਰਿੰਸ, ਐਂਡ੍ਰਿਊ ਨੂੰ ਬ੍ਰਿਟਿਸ਼ ਪੁਲਸ ਨੇ ਗੰਭੀਰ ਦੁਰਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਉਸ ਸਮੇਂ ਹੋਈ ਜਦੋਂ ਅੱਜ ਉਹ ਆਪਣਾ 66ਵਾਂ ਜਨਮਦਿਨ ਮਨਾ ਰਹੇ ਸਨ।

ਥੇਮਜ਼ ਵੈਲੀ ਪੁਲਸ ਅਨੁਸਾਰ, ਐਂਡ੍ਰਿਊ 'ਤੇ ਜਨਤਕ ਅਹੁਦੇ ਦੀ ਦੁਰਵਰਤੋਂ ਦੇ ਦੋਸ਼ ਹਨ। ਇਲਜ਼ਾਮ ਹੈ ਕਿ ਉਨ੍ਹਾਂ ਨੇ ਸਾਲ 2010 ਵਿੱਚ ਯੂ.ਕੇ. ਦੇ ਵਪਾਰਕ ਦੂਤ ਵਜੋਂ ਕੰਮ ਕਰਦਿਆਂ ਗੁਪਤ ਸਰਕਾਰੀ ਰਿਪੋਰਟਾਂ ਬਦਨਾਮ ਅਪਰਾਧੀ ਜੈਫਰੀ ਐਪਸਟਾਈਨ ਨੂੰ ਭੇਜੀਆਂ ਸਨ। ਵੀਰਵਾਰ ਸਵੇਰੇ 6 ਬਿਨਾਂ ਨੰਬਰ ਵਾਲੀਆਂ ਪੁਲਸ ਗੱਡੀਆਂ ਅਤੇ ਸਿਵਲ ਵਰਦੀ ਵਿੱਚ ਆਏ ਅਧਿਕਾਰੀਆਂ ਨੇ ਸੈਂਡਰਿੰਘਮ ਅਸਟੇਟ ਸਥਿਤ 'ਵੁੱਡ ਫਾਰਮ' ਰਿਹਾਇਸ਼ 'ਤੇ ਦਸਤਕ ਦਿੱਤੀ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੇ ਨਾਲ ਹੀ ਨੋਰਫੋਕ ਅਤੇ ਬਰਕਸ਼ਾਇਰ ਵਿੱਚ ਕਈ ਟਿਕਾਣਿਆਂ 'ਤੇ ਤਲਾਸ਼ੀ ਲਈ ਜਾ ਰਹੀ ਹੈ।

ਅਮਰੀਕੀ ਨਿਆਂ ਵਿਭਾਗ ਵੱਲੋਂ ਐਪਸਟਾਈਨ ਨਾਲ ਸਬੰਧਤ 30 ਲੱਖ ਤੋਂ ਵੱਧ ਪੰਨਿਆਂ ਦੇ ਨਵੇਂ ਦਸਤਾਵੇਜ਼ ਜਨਤਕ ਕੀਤੇ ਜਾਣ ਤੋਂ ਬਾਅਦ ਇਹ ਕਾਰਵਾਈ ਹੋਈ ਹੈ। ਇਨ੍ਹਾਂ ਫਾਈਲਾਂ ਵਿੱਚ ਐਂਡ੍ਰਿਊ ਅਤੇ ਐਪਸਟਾਈਨ ਵਿਚਕਾਰ ਹੋਈਆਂ ਈਮੇਲਾਂ ਅਤੇ ਕੁਝ ਇਤਰਾਜ਼ਯੋਗ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਬਕਿੰਘਮ ਪੈਲੇਸ ਨੇ ਸੰਕੇਤ ਦਿੱਤੇ ਹਨ ਕਿ ਕਿੰਗ ਚਾਰਲਸ ਇਸ ਮਾਮਲੇ ਵਿੱਚ ਪੁਲਸ ਜਾਂਚ ਵਿੱਚ ਪੂਰਾ ਸਹਿਯੋਗ ਦੇਣਗੇ। ਐਂਡ੍ਰਿਊ ਕੋਲੋਂ ਪਹਿਲਾਂ ਹੀ ਉਨ੍ਹਾਂ ਦੀਆਂ ਸ਼ਾਹੀ ਉਪਾਧੀਆਂ ਅਤੇ ਮਿਲਟਰੀ ਰੈਂਕ ਵਾਪਸ ਲਏ ਜਾ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਜੈਫਰੀ ਐਪਸਟਾਈਨ ਇੱਕ ਅਮਰੀਕੀ ਫਾਈਨੈਂਸ਼ਲ ਅਡਵਾਈਜ਼ਰ ਸੀ ਜੋ ਜਿਣਸੀ ਅਪਰਾਧਾਂ ਅਤੇ ਨਾਬਾਲਗਾਂ ਦੀ ਤਸਕਰੀ ਦੇ ਦੋਸ਼ਾਂ ਤਹਿਤ ਜੇਲ੍ਹ ਗਿਆ ਸੀ ਤੇ ਉਸ ਦੀ ਜੇਲ੍ਹ 'ਚ ਹੀ ਭੇਤਭਰੇ ਹਾਲਾਤਾਂ 'ਚ ਮੌਤ ਹੋ ਗਈ ਸੀ। ਐਂਡ੍ਰਿਊ ਦੀ ਉਸ ਨਾਲ ਪੁਰਾਣੀ ਦੋਸਤੀ ਲਗਾਤਾਰ ਵਿਵਾਦਾਂ ਵਿੱਚ ਰਹੀ ਹੈ। ਹਾਲਾਂਕਿ ਐਂਡ੍ਰਿਊ ਨੇ ਹਮੇਸ਼ਾ ਕਿਸੇ ਵੀ ਗਲਤ ਕੰਮ ਤੋਂ ਇਨਕਾਰ ਕੀਤਾ ਹੈ, ਪਰ ਇਸ ਗ੍ਰਿਫ਼ਤਾਰੀ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਕਾਫ਼ੀ ਵਧਾ ਦਿੱਤੀਆਂ ਹਨ।

Have something to say? Post your comment

ਅਤੇ ਦੁਨੀਆਂ ਖਬਰਾਂ

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ ਦੀ ਲਹਿਰ

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ ਦੀ ਲਹਿਰ

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

ਈਰਾਨ ’ਤੇ ਟੁੱਟਿਆ ਆਰਥਿਕ ਸੰਕਟ ਦਾ ਪਹਾੜ; ਅਮਰੀਕਾ ਨੇ ਜ਼ਬਤ ਕੀਤੇ 1 ਅਰਬ ਡਾਲਰ ਦੇ ਕ੍ਰਿਪਟੋ ਫੰਡ

ਈਰਾਨ ’ਤੇ ਟੁੱਟਿਆ ਆਰਥਿਕ ਸੰਕਟ ਦਾ ਪਹਾੜ; ਅਮਰੀਕਾ ਨੇ ਜ਼ਬਤ ਕੀਤੇ 1 ਅਰਬ ਡਾਲਰ ਦੇ ਕ੍ਰਿਪਟੋ ਫੰਡ