Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਵੱਡੀ ਖ਼ਬਰ : ਇੱਛਾ ਮੌਤ' ਦੀ ਇਜਾਜ਼ਤ ਪਾਉਣ ਵਾਲੇ ਨੌਜਵਾਨ ਦਾ ਹੋਇਆ ਦਿਹਾਂਤ, 13 ਸਾਲਾਂ ਤੋਂ ਕੋਮਾ 'ਚ ਸੀ ਹਰੀਸ਼ ਰਾਣਾ

24 ਮਾਰਚ, 2026 07:59 PM

ਨਵੀਂ ਦਿੱਲੀ : ਭਾਰਤ 'ਚ ਪੈਸਿਵ ਯੂਥੇਨੇਸ਼ੀਆ (Passive Euthanasia) ਦੀ ਇਜਾਜ਼ਤ ਪਾਉਣ ਵਾਲੇ ਪਹਿਲੇ ਵਿਅਕਤੀ ਹਰੀਸ਼ ਰਾਣਾ ਦਾ ਮੰਗਲਵਾਰ ਨੂੰ ਦਿੱਲੀ ਦੇ ਏਮਜ਼ (AIIMS) ਹਸਪਤਾਲ 'ਚ ਦਿਹਾਂਤ ਹੋ ਗਿਆ ਹੈ। 31 ਸਾਲਾ ਹਰੀਸ਼ ਪਿਛਲੇ 13 ਸਾਲਾਂ ਤੋਂ ਕੋਮਾ 'ਚ ਸੀ ਅਤੇ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਤੋਂ ਬਾਅਦ ਉਸ ਦੀ ਜੀਵਨ ਸਹਾਇਤਾ ਪ੍ਰਣਾਲੀ (Life Support) ਨੂੰ ਹੌਲੀ-ਹੌਲੀ ਹਟਾਇਆ ਗਿਆ ਸੀ।

2013 'ਚ ਹੋਇਆ ਸੀ ਹਾਦਸਾ 

ਹਰੀਸ਼ ਰਾਣਾ ਪੰਜਾਬ ਯੂਨੀਵਰਸਿਟੀ 'ਚ ਬੀ.ਟੈਕ (BTech) ਦਾ ਵਿਦਿਆਰਥੀ ਸੀ। ਸਾਲ 2013 'ਚ ਚੌਥੀ ਮੰਜ਼ਿਲ ਦੀ ਬਾਲਕੋਨੀ ਤੋਂ ਡਿੱਗਣ ਕਾਰਨ ਉਸ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਸਨ, ਜਿਸ ਤੋਂ ਬਾਅਦ ਉਹ ਕੋਮਾ 'ਚ ਚਲਾ ਗਿਆ।  ਉਦੋਂ ਤੋਂ ਹੀ ਉਹ ਨਕਲੀ ਪੋਸ਼ਣ (artificial nutrition) ਅਤੇ ਕਦੇ-ਕਦਾਈਂ ਆਕਸੀਜਨ ਦੀ ਸਹਾਇਤਾ 'ਤੇ ਨਿਰਭਰ ਸੀ।

ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ 

ਹਰੀਸ਼ ਦੀ ਹਾਲਤ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ 11 ਮਾਰਚ ਨੂੰ ਇਕ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ ਉਸ ਨੂੰ ਪੈਸਿਵ ਯੂਥੇਨੇਸ਼ੀਆ ਦੀ ਇਜਾਜ਼ਤ ਦਿੱਤੀ ਸੀ। ਅਦਾਲਤ ਦੇ ਹੁਕਮਾਂ ਤੋਂ ਬਾਅਦ 14 ਮਾਰਚ ਨੂੰ ਉਸ ਨੂੰ ਗਾਜ਼ੀਆਬਾਦ ਸਥਿਤ ਉਸ ਦੇ ਘਰ ਤੋਂ ਏਮਜ਼ ਦੇ ਪੈਲੀਏਟਿਵ ਕੇਅਰ ਯੂਨਿਟ 'ਚ ਤਬਦੀਲ ਕੀਤਾ ਗਿਆ ਸੀ। ਅਦਾਲਤ ਨੇ ਨਿਰਦੇਸ਼ ਦਿੱਤੇ ਸਨ ਕਿ ਜੀਵਨ ਸਹਾਇਤਾ ਪ੍ਰਣਾਲੀ ਨੂੰ ਹਟਾਉਣ ਦੀ ਪ੍ਰਕਿਰਿਆ ਇਕ ਵਿਸ਼ੇਸ਼ ਯੋਜਨਾ ਤਹਿਤ ਕੀਤੀ ਜਾਵੇ ਤਾਂ ਜੋ ਮਰੀਜ਼ ਦੀ ਮਰਿਆਦਾ (Dignity) ਬਣੀ ਰਹੇ। ਇਸ ਕਾਰਜ ਲਈ ਡਾ. ਸੀਮਾ ਮਿਸ਼ਰਾ ਦੀ ਅਗਵਾਈ ਵਿੱਚ ਨਿਊਰੋਸਰਜਰੀ, ਮਨੋਵਿਗਿਆਨ ਅਤੇ ਪੈਲੀਏਟਿਵ ਮੈਡੀਸਨ ਦੇ ਮਾਹਿਰ ਡਾਕਟਰਾਂ ਦੀ ਇਕ ਵਿਸ਼ੇਸ਼ ਟੀਮ ਬਣਾਈ ਗਈ ਸੀ। ਹਸਪਤਾਲ 'ਚ ਦਾਖ਼ਲ ਹੋਣ ਤੋਂ ਬਾਅਦ, ਹਰੀਸ਼ ਦੀ ਪੋਸ਼ਣ ਸਹਾਇਤਾ ਨੂੰ ਹੌਲੀ-ਹੌਲੀ ਬੰਦ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੇ ਆਖਰੀ ਸਾਹ ਲਏ। ਹਰੀਸ਼ ਦੇ ਪਿਤਾ, ਜੋ ਕਿ ਇਕ ਮੱਧਵਰਗੀ ਪਰਿਵਾਰ ਨਾਲ ਸਬੰਧ ਰੱਖਦੇ ਹਨ, ਨੇ ਲੰਬੇ ਸਮੇਂ ਤੱਕ ਆਪਣੇ ਪੁੱਤਰ ਦੀ ਸੇਵਾ ਕੀਤੀ। ਉਨ੍ਹਾਂ ਨੇ ਕਈ ਵਾਰ ਅਦਾਲਤ ਨੂੰ ਗੁਹਾਰ ਲਗਾਈ ਸੀ ਕਿ ਉਨ੍ਹਾਂ ਲਈ ਹੁਣ ਇਲਾਜ ਦਾ ਖਰਚਾ ਚੁੱਕਣਾ ਅਤੇ ਪੁੱਤਰ ਨੂੰ ਇਸ ਹਾਲਤ 'ਚ ਦੇਖਣਾ ਅਸਹਿ ਹੋ ਗਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ