Wednesday, July 22, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਰਾਸ਼ਟਰੀ

ਵੱਡੀ ਖ਼ਬਰ ; ਕਾਂਗਰਸ ਨੇ ਵਿਜੇ ਦੀ TVK ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

06 ਮਈ, 2026 06:33 PM

ਚੇਨਈ : ਕਾਂਗਰਸ ਨੇ ਬੁੱਧਵਾਰ ਨੂੰ ਤਮਿਲਗਾ ਵੇਟ੍ਰੀ ਕੜਗਮ (ਟੀਵੀਕੇ) ਨੂੰ ਤਾਮਿਲਨਾਡੂ 'ਚ ਨਵੀਂ ਸਰਕਾਰ ਬਣਾਉਣ ਲਈ ਸਮਰਥਨ ਦੇਣ ਦਾ ਐਲਾਨ ਕੀਤਾ। ਟੀਵੀਕੇ ਨੇਤਾ ਵਿਜੇ ਨੇ ਕਾਂਗਰਸ ਲੀਡਰਸ਼ਿਪ ਨੂੰ ਸਮਰਥਨ ਦੀ ਬੇਨਤੀ ਕੀਤੀ ਸੀ, ਜਿਸ ਤੋਂ ਬਾਅਦ ਪਾਰਟੀ ਹਾਈਕਮਾਨ ਨੇ ਤਾਮਿਲਨਾਡੂ ਕਾਂਗਰਸ ਕਮੇਟੀ ਨੂੰ ਰਾਜ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਫੈਸਲਾ ਲੈਣ ਦਾ ਨਿਰਦੇਸ਼ ਦਿੱਤਾ। ਵਿਜੇ ਨੂੰ ਸਮਰਥਨ ਦੇਣ ਦੇ ਫੈਸਲੇ ਨੂੰ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ 'ਚ ਮਨਜ਼ੂਰੀ ਦੇ ਦਿੱਤੀ ਗਈ। ਟੀਵੀਕੇ ਨੇ 234 ਮੈਂਬਰੀ ਤਾਮਿਲਨਾਡੂ ਵਿਧਾਨ ਸਭਾ 'ਚ 108 ਸੀਟਾਂ ਹਾਸਲ ਕੀਤੀਆਂ ਹਨ। ਸਰਕਾਰ ਬਣਾਉਣ ਲਈ ਇਸ ਨੂੰ 10 ਹੋਰ ਵਿਧਾਇਕਾਂ ਦੇ ਸਮਰਥਨ ਦੀ ਲੋੜ ਹੈ।

ਕਾਂਗਰਸ ਦੇ 5 ਵਿਧਾਇਕ ਚੁਣੇ ਗਏ ਹਨ। ਕਾਂਗਰਸ ਹੁਣ ਤੱਕ ਦਰਮੁਕ ਦੀ ਅਗਵਾਈ ਵਾਲੇ ਗਠਜੋੜ ਦਾ ਹਿੱਸਾ ਸੀ। ਕਾਂਗਰਸ ਦੇ ਤਾਮਿਲਨਾਡੂ ਇੰਚਾਰਜ ਗਿਰੀਸ਼ ਚੋਡਾਨਕਰ ਨੇ ਇਕ ਬਿਆਨ 'ਚ ਕਿਹਾ,''ਟੀਵੀਕੇ ਦੇ ਪ੍ਰਧਾਨ ਵਿਜੇ ਨੇ ਤਾਮਿਲਨਾਡੂ 'ਚ ਸਰਕਾਰ ਬਣਾਉਣ ਲਈ ਕਾਂਗਰਸ ਤੋਂ ਸਮਰਥਨ ਦੀ ਅਪੀਲ ਕੀਤੀ ਹੈ। ਤਾਮਿਲਨਾਡੂ ਦੀ ਜਨਤਾ, ਵਿਸ਼ੇਸ਼ ਕਰ ਕੇ ਨੌਜਵਾਨਾਂ ਨੇ ਸੰਵਿਧਾਨਕ ਸਿਧਾਂਤਾਂ 'ਚ ਵਿਸ਼ਵਾਸ ਰੱਖਣ ਵਾਲੀ ਧਰਮਨਿਰਪੱਖ, ਪ੍ਰਗਤੀਸ਼ੀਲ ਅਤੇ ਕਲਿਆਣਕਾਰੀ ਸਰਕਾਰ ਲਈ ਸਪੱਸ਼ਟ, ਮਜ਼ਬੂਤ ਅਤੇ ਭਾਰੀ ਬਹੁਮਤ ਨਾਲ ਆਪਣਾ ਵੋਟ ਦਿੱਤਾ ਹੈ। ਉਨ੍ਹਾਂ ਨੇ ਵਿਜੇ ਦੀ ਅਗਵਾਈ ਵਾਲੀ ਤਾਮਿਲਨਾਡੂ ਟੀਵੀਕੇ ਨੂੰ ਅਗਲੀ ਸਰਕਾਰ ਬਣਾਉਣ ਲਈ ਚੁਣਿਆ ਹੈ।'' ਉਨ੍ਹਾਂ ਕਿਹਾ ਕਿ ਕਾਂਗਰਸ ਭਾਰਤ 'ਚ ਧਰਮਨਿਰੱਖ, ਪ੍ਰਗਤੀਸ਼ੀਲ ਅਤੇ ਕਲਿਆਣਕਾਰੀ ਰਾਜਨੀਤੀ ਦਾ ਸਮਰਥਨ ਕਰਦੀ ਹੈ ਅਤੇ ਇਸ ਦੀ ਸੰਸਥਾਪਕ ਰਾਜਨੀਤਕ ਪਾਰਟੀ ਹੈ।

ਚੋਡਾਨਕਰ ਨੇ ਕਿਹਾ,''ਤਾਮਿਲਨਾਡੂ ਦੀ ਜਨਤਾ ਦੇ ਇਸ ਜਨਾਦੇਸ਼ ਦਾ ਸਨਮਾਨ ਕਰਨਾ, ਇਸ ਨੂੰ ਕਾਇਮ ਰੱਖਣਾ ਅਤੇ ਇਸ ਨੂੰ ਮੰਜ਼ਿਲ ਤੱਕ ਪਹੁੰਚਾਉਣ 'ਚ ਮਦਦ ਕਰਨਾ ਸਾਡਾ ਸੰਵਿਧਾਨਕ ਕਰਤੱਵ ਹੈ। ਅਜਿਹੇ 'ਚ ਤਾਮਿਲਨਾਡੂ ਕਾਂਗਰਸ ਕਮੇਟੀ ਅਤੇ ਕਾਂਗਰਸ ਵਿਧਾਇਕ ਦਲ (ਸੀਐੱਲਪੀ) ਨੇ ਟੀਵੀਕੇ ਨੂੰ ਸਰਕਾਰ ਬਣਾਉਣ ਲਈ ਆਪਣਾ ਪੂਰਨ ਸਮਰਥਨ ਦੇਣ ਦਾ ਫੈਸਲਾ ਲਿਆ ਹੈ।'' ਉਨ੍ਹਾਂ ਕਿਹਾ ਕਿ ਕਾਂਗਰਸ ਦਾ ਸਮਰਥਨ ਇਸ ਸ਼ਰਤ 'ਤੇ ਆਧਾਰਤ ਹੋਵੇਗਾ ਕਿ ਟੀਵੀਕੇ ਇਸ ਗਠਜੋੜ ਨਾਲ ਉਨ੍ਹਾਂ ਸਾਰੀਆਂ ਫਿਰਕੂ ਤਾਕਤਾਂ ਨੂੰ ਦੂਰ ਰੱਖੇ ਜੋ ਭਾਰਤ ਦੇ ਸੰਵਿਧਾਨ 'ਚ ਵਿਸ਼ਵਾਸ ਨਹੀਂ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਟੀਵੀਕੇ ਅਤੇ ਤਾਮਿਲਨਾਡੂ ਕਾਂਗਰਸ ਵਿਚਾਲੇ ਇਹ ਗਠਜੋੜ ਆਉਣ ਵਾਲੇ ਸਾਲਾਂ ਅਤੇ ਦਹਾਕਿਆਂ 'ਚ ਪੇਰੀਆਰ ਦੇ ਸਮਾਜਿਕ ਨਿਆਂ ਦੇ ਆਦਰਸ਼ਾਂ ਅਤੇ ਡਾ. ਬੀ.ਆਰ. ਅੰਬੇਡਕਰ ਦੇ ਸੰਵਿਧਾਨਕ ਆਦਰਸ਼ਾਂ ਦੇ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਪੇਰੂੰਥਲਾਈਵਰ ਕਾਮਰਾਜ ਦੇ ਤਾਮਿਲਨਾਡੂ ਦੇ ਚੰਗੇ ਦਿਨਾਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕਰੇਗਾ। ਕਾਂਗਰਸ ਆਗੂ ਨੇ ਕਿਹਾ,''ਦੋਵੇਂ ਪਾਰਟੀਆਂ ਵਿਚਾਲੇ ਆਪਸੀ ਸਨਮਾਨ, ਉੱਚਿਤ ਹਿੱਸੇਦਾਰੀ ਅਤੇ ਸਾਂਝੀ ਜ਼ਿੰਮੇਵਾਰੀ ਦੇ ਆਧਾਰਤ 'ਤੇ ਇਹ ਗਠਜੋੜ ਨਾ ਸਿਰਫ਼ ਇਸ ਸਰਕਾਰ ਦੇ ਗਠਨ ਲਈ ਹੈ ਸਗੋਂ ਸਥਾਨਕ ਬਾਡੀ ਸੰਗਠਨਾਂ, ਲੋਕ ਸਭਾ ਅਤੇ ਰਾਜ ਸਭਾ ਦੀਆਂ ਚੋਣਾਂ ਲਈ ਵੀ ਹੈ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ

PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ

ਪੰਜ ਸਾਲਾਂ 'ਚ 1.42 ਲੱਖ ਛੋਟੇ ਉਦਯੋਗ ਹੋਏ ਬੰਦ, 10.26 ਲੱਖ ਨੌਕਰੀਆਂ ਹੋਈਆਂ ਪ੍ਰਭਾਵਿਤ

ਪੰਜ ਸਾਲਾਂ 'ਚ 1.42 ਲੱਖ ਛੋਟੇ ਉਦਯੋਗ ਹੋਏ ਬੰਦ, 10.26 ਲੱਖ ਨੌਕਰੀਆਂ ਹੋਈਆਂ ਪ੍ਰਭਾਵਿਤ

ਅਦਾਲਤ ਵਲੋਂ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਭੇਜਣ ਦੀ ਸਲਾਹ, ਸਰਕਾਰ ਨੇ ਕਿਹਾ-'ਕੋਈ ਇਤਰਾਜ਼ ਨਹੀਂ'

ਅਦਾਲਤ ਵਲੋਂ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਭੇਜਣ ਦੀ ਸਲਾਹ, ਸਰਕਾਰ ਨੇ ਕਿਹਾ-'ਕੋਈ ਇਤਰਾਜ਼ ਨਹੀਂ'

ਕਿਸਾਨ ਮਹਾਪੰਚਾਇਤ: ਦਿੱਲੀ ਪੁਲਸ ਨੇ ਸਿੰਘੂ ਸਰਹੱਦ 'ਤੇ ਚਾਰ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ

ਕਿਸਾਨ ਮਹਾਪੰਚਾਇਤ: ਦਿੱਲੀ ਪੁਲਸ ਨੇ ਸਿੰਘੂ ਸਰਹੱਦ 'ਤੇ ਚਾਰ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ

ਓਮ ਬਿਰਲਾ ਨੂੰ ਮਿਲੇ ਰਾਹੁਲ ਤੇ ਕਈ ਹੋਰ ਵਿਰੋਧੀ ਨੇਤਾ, ਵਿਦਿਆਰਥੀਆਂ ਦੇ ਮਾਮਲੇ 'ਤੇ ਕੀਤੀ ਚਰਚਾ ਦੀ ਮੰਗ

ਓਮ ਬਿਰਲਾ ਨੂੰ ਮਿਲੇ ਰਾਹੁਲ ਤੇ ਕਈ ਹੋਰ ਵਿਰੋਧੀ ਨੇਤਾ, ਵਿਦਿਆਰਥੀਆਂ ਦੇ ਮਾਮਲੇ 'ਤੇ ਕੀਤੀ ਚਰਚਾ ਦੀ ਮੰਗ

CJP ਵਿਰੋਧ ਪ੍ਰਦਰਸ਼ਨ : ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR, 118 ਤੋਂ ਵੱਧ ਪੁਲਸ ਮੁਲਾਜ਼ਮ ਜਖ਼ਮੀ

CJP ਵਿਰੋਧ ਪ੍ਰਦਰਸ਼ਨ : ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR, 118 ਤੋਂ ਵੱਧ ਪੁਲਸ ਮੁਲਾਜ਼ਮ ਜਖ਼ਮੀ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ