ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-11 'ਚ ਸਥਿਤ ਕੁਮਾਰ ਮੈਡੀਕਲ ਸਟੋਰ ਦੇ ਬਾਹਰ ਤਾਬੜਤੋੜ ਗੋਲੀਆਂ ਚੱਲਣ ਕਾਰਨ ਇਲਾਕੇ 'ਚ ਸਨਸਨੀ ਫੈਲ ਗਈ। ਇਸ ਘਟਨਾ ਦੌਰਾਨ ਮੈਡੀਕਲ ਸਟੋਰ 'ਤੇ ਕੰਮ ਕਰਦਾ ਜਾਂਕੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਹਸਪਤਾਲ 'ਚ ਇਲਾਜ ਦੌਰਾਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਜਾਣਕਾਰੀ ਮੁਤਾਬਕ ਇਹ ਘਟਨਾ ਦੁਪਹਿਰ ਕਰੀਬ ਢਾਈ ਵਜੇ ਦੀ ਦੱਸੀ ਜਾ ਰਹੀ ਹੈ।
ਸਕੂਟੀ 'ਤੇ ਆਏ 3 ਬਦਮਾਸ਼ਾਂ ਨੇ ਕੁਮਾਰ ਮੈਡੀਕਲ ਸਟੋਰ ਨੂੰ ਨਿਸ਼ਾਨਾ ਬਣਾਉਂਦੇ ਹੋਏ 7 ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਦੌਰਾਨ ਮੈਨੇਜਰ ਅਤੇ ਕੈਸ਼ੀਅਰ ਜਾਂਕੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।
ਘਟਨਾ ਤੋਂ ਬਾਅਦ ਚੰਡੀਗੜ੍ਹ ਪੁਲਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਸੀ. ਸੀ. ਟੀ. ਵੀ. ਫੁਟੇਜ ਅਤੇ ਚਸ਼ਮਦੀਦਾਂ ਦੇ ਬਿਆਨਾਂ 'ਤੇ ਜਾਂਚ ਸ਼ੁਰੂ ਕਰ ਦਿੱਤੀ।