Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਰਾਸ਼ਟਰੀ

ਵੱਡੀ ਖ਼ਬਰ : ਦਿੱਲੀ ਦੇ ਕਈ ਨਾਮੀ ਸਕੂਲਾਂ 'ਚ ਬੰਬ! ਮਚੀ ਹਾਹਾਕਾਰ

02 ਮਾਰਚ, 2026 06:24 PM

ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਕਈ ਨਾਮੀ ਸਕੂਲਾਂ ਨੂੰ ਸੋਮਵਾਰ ਸਵੇਰੇ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਜਾਣਕਾਰੀ ਅਨੁਸਾਰ ਸਰਦਾਰ ਪਟੇਲ ਸਕੂਲ ਅਤੇ ਸਲਵਾਨ ਪਬਲਿਕ ਸਕੂਲ ਸਮੇਤ ਘੱਟੋ-ਘੱਟ ਤਿੰਨ ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਤੁਰੰਤ ਬਾਅਦ ਸਕੂਲ ਪ੍ਰਸ਼ਾਸਨ ਨੇ ਪੁਲਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ।

ਸੁਰੱਖਿਆ ਏਜੰਸੀਆਂ ਨੇ ਸੰਭਾਲਿਆ ਮੋਰਚਾ
ਦਿੱਲੀ ਫਾਇਰ ਸਰਵਿਸ (DFS) ਦੇ ਅਧਿਕਾਰੀਆਂ ਅਨੁਸਾਰ ਬੰਬ ਦੀ ਧਮਕੀ ਵਾਲੀ ਈਮੇਲ ਮਿਲਣ ਤੋਂ ਬਾਅਦ ਸਥਾਨਕ ਪੁਲਸ, ਬੰਬ ਨਿਰੋਧਕ ਦਸਤਾ, ਡੌਗ ਸਕੁਐਡ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ। ਸਕੂਲ ਕੰਪਲੈਕਸਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਜੇ ਤੱਕ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ ਪਰ ਸੁਰੱਖਿਆ ਦੇ ਲਿਹਾਜ਼ ਨਾਲ ਚੈਕਿੰਗ ਜਾਰੀ ਹੈ। ਫਿਲਹਾਲ ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਈ-ਮੇਲ ਕਿੱਥੋਂ ਅਤੇ ਕਿਸ ਨੇ ਭੇਜੀ ਹੈ।

ਧਮਕੀ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੇ ਸਾਵਧਾਨੀ ਵਰਤਦਿਆਂ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਤੁਰੰਤ ਸਕੂਲ ਦੀਆਂ ਇਮਾਰਤਾਂ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ। ਸਰਦਾਰ ਪਟੇਲ ਸਕੂਲ ਨੇ ਮਾਪਿਆਂ ਨੂੰ ਮੈਸੇਜ ਭੇਜ ਕੇ ਸੂਚਿਤ ਕੀਤਾ ਕਿ ਬੱਚੇ ਸੁਰੱਖਿਅਤ ਹਨ ਅਤੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਸਰਦਾਰ ਪਟੇਲ ਸਕੂਲ ਵੱਲੋਂ ਜਾਰੀ ਸੁਨੇਹੇ ਮੁਤਾਬਕ, "ਅੱਜ ਸਵੇਰੇ ਸਕੂਲ ਨੂੰ ਸੁਰੱਖਿਆ ਸਬੰਧੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਪੁਲਸ ਲੋੜੀਂਦੇ ਕਦਮ ਚੁੱਕ ਰਹੀ ਹੈ। ਸਾਰੇ ਵਿਦਿਆਰਥੀ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਬਾਹਰ ਕੱਢ ਲਿਆ ਗਿਆ ਹੈ।" ਪਿਛਲੇ ਕੁਝ ਸਮੇਂ ਵਿੱਚ ਦਿੱਲੀ ਦੇ ਸਕੂਲਾਂ ਨੂੰ ਅਜਿਹੀਆਂ ਫਰਜ਼ੀ ਧਮਕੀਆਂ ਮਿਲਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ, ਜਿਸ ਕਾਰਨ ਪੁਲਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ