Sunday, February 22, 2026
BREAKING
ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ! ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ Big Breaking: ਤਰਨਤਾਰਨ 'ਚ ਵਿਆਹ ਸਮਾਗਮ ਦੌਰਾਨ 'ਆਪ' ਸਰਪੰਚ ਦਾ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ

ਰਾਸ਼ਟਰੀ

ਵੱਡੀ ਖ਼ਬਰ : ਦਿੱਲੀ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਘਰਾਂ ਨੂੰ ਭੇਜੇ ਵਿਦਿਆਰਥੀ

13 ਫ਼ਰਵਰੀ, 2026 05:52 PM

ਰਾਸ਼ਟਰੀ ਰਾਜਧਾਨੀ ਦਿੱਲੀ ਦੇ ਕਈ ਸਕੂਲਾਂ ਨੂੰ ਅੱਜ ਸਵੇਰੇ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਧਮਕੀ ਨਾਲ ਪੁਲਸ ਵਿਭਾਗ ਅਤੇ ਸਕੂਲ ਪ੍ਰਸ਼ਾਸਨ ਵਿਚ ਹਫ਼ੜਾ-ਦਫ਼ੜੀ ਮਚ ਗਈ। ਧਮਕੀ ਮਿਲਣ ਤੋਂ ਬਾਅਦ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਦੇ ਅਨੁਸਾਰ ਵੱਖ-ਵੱਖ ਸਕੂਲਾਂ ਨੂੰ ਸਵੇਰੇ ਧਮਕੀ ਭਰੇ ਈਮੇਲ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਫਿਲਹਾਲ ਅਜੇ ਤੱਕ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ।

ਇਸ ਘਟਨਾ ਤੋਂ ਬਾਅਦ ਸਕੂਲ ਪ੍ਰਸ਼ਾਸਨ ਅਤੇ ਮਾਪਿਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸੂਚਨਾ ਮਿਲਦੇ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਦਿੱਲੀ ਫਾਇਰ ਸਰਵਿਸਿਜ਼ (DFS) ਦੇ ਇੱਕ ਅਧਿਕਾਰੀ ਅਨੁਸਾਰ, ਕੇਂਦਰੀ ਦਿੱਲੀ ਦੇ ਝੰਡੇਵਾਲਾਨ ਸਥਿਤ ਬੀ.ਟੀ. ਤਮਿਲ ਸਕੂਲ (BT Tamil School), ਦੱਖਣੀ ਦਿੱਲੀ ਦੇ ਲੋਧੀ ਰੋਡ 'ਤੇ ਸਥਿਤ ਏਅਰ ਫੋਰਸ ਸਕੂਲ, ਕੇਆਰ ਮੰਗਲਮ ਸਕੂਲ, ਦ ਇੰਡੀਅਨ ਸਕੂਲ ਨੂੰ ਸਵੇਰੇ ਕਰੀਬ 9:12 ਵਜੇ ਬੰਬ ਦੀ ਧਮਕੀ ਮਿਲੀ। ਸਕੂਲ ਪ੍ਰਸ਼ਾਸਨ ਨੇ ਤੁਰੰਤ ਇਸ ਦੀ ਜਾਣਕਾਰੀ ਫਾਇਰ ਵਿਭਾਗ ਅਤੇ ਸਥਾਨਕ ਪੁਲਸ ਨੂੰ ਦਿੱਤੀ। ਮੌਕੇ 'ਤੇ ਮੌਜੂਦ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੰਬ ਨਿਰੋਧਕ ਦਸਤੇ (Bomb Disposal Squad) ਅਤੇ ਡੌਗ ਸਕੁਐਡ ਦੀ ਮਦਦ ਨਾਲ ਪੂਰੀ ਇਮਾਰਤ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਦਿੱਲੀ ਕੈਂਟ ਦੇ ਲੋਰੇਟੋ ਕਾਨਵੈਂਟ ਸਕੂਲ, ਸ਼੍ਰੀਨਿਵਾਸਪੁਰੀ ਦੇ ਕੈਂਬਰਿਜ ਸਕੂਲ, ਰੋਹਿਣੀ ਦੇ ਵੈਂਕਟੇਸ਼ਵਰ ਸਕੂਲ, ਨਿਊ ਫ੍ਰੈਂਡਜ਼ ਕਲੋਨੀ ਦੇ ਕੈਂਬਰਿਜ ਸਕੂਲ ਆਦਿ ਨੂੰ ਵੀ ਧਮਕੀ ਮਿਲੀ, ਜਿਸ ਤੋਂ ਤੁਰੰਤ ਬਾਅਦ ਸਕੂਲਾਂ ਨੇ ਸੁਰੱਖਿਆ ਦੇ ਮੱਦੇਨਜ਼ਰ ਸਾਵਧਾਨੀ ਵਰਤਦਿਆਂ ਬੱਚਿਆਂ ਨੂੰ ਕਲਾਸਾਂ ਵਿੱਚੋਂ ਬਾਹਰ ਕੱਢ ਲਿਆ। ਇੱਕ ਸਕੂਲ ਨੇ ਮਾਪਿਆਂ ਨੂੰ ਭੇਜੇ ਸੰਦੇਸ਼ ਵਿੱਚ ਕਿਹਾ, "ਪਿਆਰੇ ਮਾਤਾ-ਪਿਤਾ, ਅੱਜ ਸਵੇਰੇ ਸਕੂਲ ਨੂੰ ਬੰਬ ਦੀ ਧਮਕੀ ਮਿਲੀ ਹੈ। ਸਾਵਧਾਨੀ ਵਜੋਂ ਪੁਲਸ ਸਕੂਲ ਵਿੱਚ ਮੌਜੂਦ ਹੈ ਅਤੇ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਸਕੂਲ ਨੂੰ ਸੁਰੱਖਿਅਤ ਘੋਸ਼ਿਤ ਕੀਤੇ ਜਾਣ ਤੋਂ ਬਾਅਦ ਹੀ ਕਲਾਸਾਂ ਦੁਬਾਰਾ ਸ਼ੁਰੂ ਕੀਤੀਆਂ ਜਾਣਗੀਆਂ।"

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ,  ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ, ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ' ਦਾ ਬੁੱਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ' ਦਾ ਬੁੱਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ

ਡੀਹਾਈਡਰੇਸ਼ਨ ਕਾਰਨ ਪੁਣੇ ਹਸਪਤਾਲ 'ਚ ਦਾਖਲ ਸ਼ਰਦ ਪਵਾਰ

ਡੀਹਾਈਡਰੇਸ਼ਨ ਕਾਰਨ ਪੁਣੇ ਹਸਪਤਾਲ 'ਚ ਦਾਖਲ ਸ਼ਰਦ ਪਵਾਰ

ਸੰਘ ਦੀ ਤੁਲਨਾ ਕਿਸੇ ਹੋਰ ਸੰਗਠਨ ਨਾਲ ਨਹੀਂ ਹੋ ਸਕਦੀ, ਇਹ ਵਿਅਕਤੀ ਨਿਰਮਾਣ ਦੀ 'ਕਾਰਜਸ਼ਾਲਾ' : ਮੋਹਨ ਭਾਗਵਤ

ਸੰਘ ਦੀ ਤੁਲਨਾ ਕਿਸੇ ਹੋਰ ਸੰਗਠਨ ਨਾਲ ਨਹੀਂ ਹੋ ਸਕਦੀ, ਇਹ ਵਿਅਕਤੀ ਨਿਰਮਾਣ ਦੀ 'ਕਾਰਜਸ਼ਾਲਾ' : ਮੋਹਨ ਭਾਗਵਤ