Friday, July 31, 2026
BREAKING
ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ ਫੌਜਾਂ ਨੂੰ ਲੈ ਕੇ ਕਰ'ਤਾ ਵੱਡਾ ਦਾਅਵਾ ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ' ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...'' PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ ਭਾਰਤ ਵੱਲੋਂ ਸ਼੍ਰੀਲੰਕਾ ਨੂੰ ਦਿੱਤੀ ਜਾ ਰਹੀ ਮਦਦ 7.5 ਬਿਲੀਅਨ ਅਮਰੀਕੀ ਡਾਲਰ ਤੋਂ ਪਾਰ ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਪੰਜਾਬ

ਵੱਡੀ ਖ਼ਬਰ: ਸੀਨੀਅਰ 'ਆਪ' ਆਗੂ ਨੂੰ ਅਦਾਲਤ ਨੇ ਐਲਾਨਿਆ ਭਗੌੜਾ

03 ਨਵੰਬਰ, 2025 05:29 PM

ਜਲਾਲਾਬਾਦ : ਫ਼ਾਜ਼ਿਲਕਾ ਇੰਪ੍ਰੂਵਮੈਂਟ ਟਰੱਸਟ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕਚੂਰਾ ਨੂੰ ਜਲਾਲਾਬਾਦ ਦੀ ਜੂਡੀਸ਼ੀਅਲ ਮੈਜਿਸਟ੍ਰੇਟ ਫ਼ਰਸਟ ਕਲਾਸ ਮੈਡਮ ਜਸ਼ਨਪ੍ਰੀਤ ਕੌਰ ਦੀ ਅਦਾਲਤ ਨੇ ਚੈੱਕ ਬਾਊਂਸ ਮਾਮਲੇ ’ਚ ਭਗੌੜਾ ਕਰਾਰ ਦਿੱਤਾ ਹੈ। ਇਹ ਫ਼ੈਸਲਾ ਉਦੋਂ ਆਇਆ ਜਦੋਂ ਕਚੂਰਾ ਲਗਾਤਾਰ ਅਦਾਲਤ ’ਚ ਪੇਸ਼ ਨਹੀਂ ਹੋਏ, ਹਾਲਾਂਕਿ ਉਨ੍ਹਾਂ ਵਿਰੁੱਧ ਪਹਿਲਾਂ ਜਮਾਨਤੀ ਅਤੇ ਬਾਅਦ ’ਚ ਗੈਰ ਜਵਾਨਤੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਸਨ।

ਮਿਲੀ ਜਾਣਕਾਰੀ ਅਨੁਸਾਰ, ਮਹਿੰਦਰ ਸਿੰਘ ਕਚੂਰਾ ਨੇ ਜਲਾਲਾਬਾਦ ਦੇ ਮੈਸੇਜ ਬਜਾਜ ਲਾਈਟ ਹਾਊਸ ਤੋਂ ਇਲੈਕਟ੍ਰਾਨਿਕ ਸਾਮਾਨ ਖਰੀਦਿਆ ਸੀ ਤੇ ਭੁਗਤਾਨ ਲਈ ਦੁਕਾਨਦਾਰ ਨੂੰ ਚੈੱਕ ਦਿੱਤਾ ਸੀ। ਪਰ ਜਦੋਂ ਇਹ ਚੈੱਕ ਬੈਂਕ ’ਚ ਲਾਇਆ ਗਿਆ ਤਾਂ ਖਾਤੇ ’ਚ ਪੈਸੇ ਘੱਟ ਹੋਣ ਕਾਰਨ ਬਾਊਂਸ ਹੋ ਗਿਆ। ਦੁਕਾਨਦਾਰ ਵੱਲੋਂ ਚੈੱਕ ਬਾਊਂਸ ਐਕਟ ਤਹਿਤ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ। ਮਾਮਲਾ ਅਦਾਲਤ ’ਚ ਚੱਲ ਰਿਹਾ ਸੀ ਪਰ ਕਚੂਰਾ ਵਾਰ-ਵਾਰ ਨੋਟਿਸਾਂ ਤੇ ਸਮਨ ਦੇ ਬਾਵਜੂਦ ਅਦਾਲਤ ’ਚ ਹਾਜ਼ਰ ਨਾ ਹੋਏ। ਇਸ ਤੋਂ ਬਾਅਦ ਅਦਾਲਤ ਨੇ ਪਹਿਲਾਂ ਬੇਲੇਬਲ ਤੇ ਫਿਰ ਨਾਨ-ਬੇਲੇਬਲ ਵਾਰੰਟ ਜਾਰੀ ਕੀਤੇ। ਫਿਰ ਵੀ ਹਾਜ਼ਰੀ ਨਾ ਹੋਣ ’ਤੇ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਘੋਸ਼ਿਤ ਕਰ ਦਿੱਤਾ।

ਇਸ ਘਟਨਾ ਨਾਲ ਫ਼ਾਜ਼ਿਲਕਾ ਇੰਪ੍ਰੂਵਮੈਂਟ ਟਰੱਸਟ ਤੇ ਆਮ ਆਦਮੀ ਪਾਰਟੀ ਦੀ ਸਥਾਨਕ ਇਕਾਈ ’ਚ ਵੀ ਮਿਲੀਆਂ-ਜੁਲੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਪਾਰਟੀ ਵੱਲੋਂ ਅਧਿਕਾਰਕ ਬਿਆਨ ਨਹੀਂ ਆਇਆ, ਪਰ ਇਹ ਮਾਮਲਾ ਰਾਜਨੀਤਿਕ ਗੱਲਬਾਤਾਂ ਦਾ ਕੇਂਦਰ ਬਣ ਗਿਆ ਹੈ। ਹੁਣ ਸਾਰੀਆਂ ਨਜ਼ਰਾਂ ਅਦਾਲਤ ਤੇ ਪੁਲਸ ਦੀ ਅਗਲੀ ਕਾਰਵਾਈ ’ਤੇ ਟਿਕੀਆਂ ਹੋਈਆਂ ਹਨ। ਜਦੋਂ ਮਹਿੰਦਰ ਸਿੰਘ ਕਚੂਰਾ ਨਾਲ ਇਸ ਬਾਰੇ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ “ਇਹ ਮਾਮਲਾ ਮੇਰੇ ਧਿਆਨ ’ਚ ਨਹੀਂ ਹੈ।’’

Have something to say? Post your comment

ਅਤੇ ਪੰਜਾਬ ਖਬਰਾਂ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ