Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਰਾਸ਼ਟਰੀ

ਸ਼ਰਧਾਲੂਆਂ ਦੀ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਚਨਬੱਧ ਹੈ ਵੈਸ਼ਣੋ ਦੇਵੀ ਮੰਦਰ ਬੋਰਡ ; CEO ਸਚਿਨ ਕੁਮਾਰ

31 ਦਸੰਬਰ, 2025 05:48 PM

ਕਟੜਾ : ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਤ੍ਰਿਕੁਟਾ ਪਹਾੜੀਆਂ ਦੀ ਚੋਟੀ 'ਤੇ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸਚਿਨ ਕੁਮਾਰ ਵੈਸ਼ ਨੇ ਬੁੱਧਵਾਰ ਨੂੰ ਦੱਸਿਆ ਕਿ ਸ਼ਰਧਾਲੂਆਂ ਲਈ ਸਹੂਲਤਾਂ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਸ਼ਰਾਈਨ ਬੋਰਡ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਨਵੇਂ ਸਾਲ ਦੇ ਜਸ਼ਨਾਂ ਮੌਕੇ ਪਹੁੰਚੀ ਸ਼ਰਧਾਲੂਆਂ ਦੀ ਭਾਰੀ ਭੀੜ 'ਤੇ ਸੰਤੁਸ਼ਟੀ ਪ੍ਰਗਟਾਈ ਅਤੇ ਕਿਹਾ ਕਿ ਰਿਹਾਇਸ਼, ਸੁਰੱਖਿਆ ਅਤੇ ਸੁਖਾਲੇ ਦਰਸ਼ਨਾਂ ਲਈ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਗਏ ਹਨ।

'ਸਾਧਨਾ ਕਕਸ਼' ਨੂੰ ਮਿਲ ਰਿਹਾ ਭਰਵਾਂ ਹੁੰਗਾਰਾ 

ਸੀਈਓ ਨੇ ਦੱਸਿਆ ਕਿ ਮੰਦਰ ਕੰਪਲੈਕਸ (ਭਵਨ) 'ਚ ਹਾਲ ਹੀ 'ਚ ਸ਼ੁਰੂ ਕੀਤੇ ਗਏ 'ਸਾਧਨਾ ਕਕਸ਼' (ਧਿਆਨ ਕਮਰਾ) ਨੂੰ ਸ਼ਰਧਾਲੂਆਂ ਵੱਲੋਂ ਬਹੁਤ ਉਤਸ਼ਾਹਜਨਕ ਹੁੰਗਾਰਾ ਮਿਲ ਰਿਹਾ ਹੈ। ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ 13 ਦਸੰਬਰ ਨੂੰ ਇਸ ਕਮਰੇ ਦੀ ਸ਼ੁਰੂਆਤ ਕੀਤੀ ਸੀ ਤਾਂ ਜੋ ਸ਼ਰਧਾਲੂ ਯਾਤਰਾ ਦੌਰਾਨ ਪ੍ਰਾਰਥਨਾ ਅਤੇ ਧਿਆਨ ਲਗਾਉਣ ਲਈ ਇਕ ਸ਼ਾਂਤ ਥਾਂ ਪ੍ਰਾਪਤ ਕਰ ਸਕਣ।

ਸ਼ਰਧਾਲੂਆਂ ਦੀ ਗਿਣਤੀ 'ਚ ਆਈ ਗਿਰਾਵਟ 

ਅੰਕੜਿਆਂ ਅਨੁਸਾਰ, ਸਾਲ 2025 'ਚ ਸ਼ਰਧਾਲੂਆਂ ਦੀ ਗਿਣਤੀ 70 ਲੱਖ ਤੋਂ ਹੇਠਾਂ ਰਹੀ ਹੈ। ਇਸ ਸਾਲ ਹੁਣ ਤੱਕ 69 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਮੱਥਾ ਟੇਕਿਆ ਹੈ, ਜਦੋਂ ਕਿ ਪਿਛਲੇ ਸਾਲ ਇਹ ਗਿਣਤੀ 94.84 ਲੱਖ ਤੋਂ ਵੱਧ ਸੀ। ਇਸ ਤਰ੍ਹਾਂ ਯਾਤਰੀਆਂ ਦੀ ਗਿਣਤੀ 'ਚ ਲਗਭਗ 27 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅਧਿਕਾਰੀਆਂ ਮੁਤਾਬਕ ਸੁਰੱਖਿਆ ਨਾਲ ਜੁੜੀਆਂ ਘਟਨਾਵਾਂ ਅਤੇ ਲੰਬੇ ਸਮੇਂ ਤੱਕ ਖਰਾਬ ਰਹੇ ਮੌਸਮ ਕਾਰਨ ਧਾਰਮਿਕ ਸੈਰ-ਸਪਾਟਾ ਪ੍ਰਭਾਵਿਤ ਹੋਇਆ ਹੈ।

ਆਉਣ ਵਾਲੇ ਸਾਲ ਲਈ ਉਮੀਦ 

ਕਟੜਾ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਚਿਨ ਕੁਮਾਰ ਵੈਸ਼ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ 'ਚ ਸ਼ਰਧਾਲੂਆਂ ਦੀ ਆਮਦ 'ਚ ਵਾਧਾ ਦੇਖਿਆ ਗਿਆ ਹੈ, ਜੋ ਕਿ ਇਕ ਚੰਗਾ ਸੰਕੇਤ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸਾਲ 2026 'ਚ ਸ਼ਰਧਾਲੂਆਂ ਦੀ ਗਿਣਤੀ 'ਚ ਵੱਡਾ ਵਾਧਾ ਦੇਖਣ ਨੂੰ ਮਿਲੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

"ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ

ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ

''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ

''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ

AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ

CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ

ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ

ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ

ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ

ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ