Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਸ਼ਹਿਰ ਦੇ ਸਾਰੇ ਸਰਕਾਰੀ ਸਕੂਲਾਂ ’ਚ ਬਣਨਗੇ ਸਮਾਰਟ ਕਲਾਸਰੂਮ, ਹੁਨਰ ਆਧਾਰਿਤ ਕੋਰਸ ਹੋਣਗੇ ਸ਼ੁਰੂ

06 ਮਈ, 2026 06:40 PM

ਚੰਡੀਗੜ੍ਹ : ਸਿੱਖਿਆ ਪ੍ਰਣਾਲੀ ਨੂੰ ਆਧੁਨਿਕ, ਪ੍ਰਭਾਵਸ਼ਾਲੀ ਤੇ ਰੁਜ਼ਗਾਰ ਮੁਖੀ ਬਣਾਉਣ ਲਈ ਮੁੱਖ ਸਕੱਤਰ ਐੱਚ. ਰਾਜੇਸ਼ ਪ੍ਰਸਾਦ ਵੱਲੋਂ ਸਿੱਖਿਆ ਵਿਭਾਗ ਦੀ ਉੱਚ-ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ ਮੌਜੂਦਾ ਸਮੇਂ ਦੀ ਲੋੜ ਅਨੁਸਾਰ ਸਿੱਖਿਆ ਪ੍ਰਣਾਲੀ ’ਚ ਨਵੀਂ ਸੋਚ ਤੇ ਤਕਨੀਕੀ ਬਦਲਾਅ ਲਿਆਉਣਾ ਬਹੁਤ ਜ਼ਰੂਰੀ ਹੈ। ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਸਾਰੇ ਸਰਕਾਰੀ ਸਕੂਲਾਂ ’ਚ ਡਿਜੀਟਲ ਸਿੱਖਿਆ ਨੂੰ ਵਧਾਉਣ ਲਈ ਸਮਾਰਟ ਕਲਾਸਰੂਮ ਬਣਾਉਣ ਦੇ ਹੁਕਮ ਦਿੱਤੇ। ਨਾਲ ਹੀ ਵਿਦਿਆਰਥੀਆਂ ਨੂੰ ਉਦਯੋਗਿਕ ਮੰਗਾਂ ਮੁਤਾਬਕ ਤਿਆਰ ਕਰਨ ਲਈ ਹੁਨਰ ਆਧਾਰਤ ਕੋਰਸ ਸ਼ੁਰੂ ਕਰਨ ਅਤੇ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਵੀ ਜ਼ੋਰ ਦਿੱਤਾ ਗਿਆ। ਮੀਟਿੰਗ ਦੀ ਸ਼ੁਰੂਆਤ ’ਚ ਸਿੱਖਿਆ ਸਕੱਤਰ ਪ੍ਰੇਰਨਾ ਪੁਰੀ, ਡਾਇਰੈਕਟਰ ਸਕੂਲ ਸਿੱਖਿਆ ਨਿਤੀਸ਼ ਸਿੰਗਲਾ ਤੇ ਡਾਇਰੈਕਟਰ ਉਚੇਰੀ ਤੇ ਤਕਨੀਕੀ ਸਿੱਖਿਆ ਪਾਲਿਕਾ ਅਰੋੜਾ ਵੱਲੋਂ ਵਿਭਾਗ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨਵੀਂ ਸਿੱਖਿਆ ਨੀਤੀ (ਐੱਨ. ਈ. ਪੀ. 2020) ਦੇ ਲਾਗੂ ਹੋਣ, ਬੁਨਿਆਦੀ ਢਾਂਚੇ ਦੇ ਵਿਕਾਸ ਤੇ ਹੁਨਰ ਵਿਕਾਸ ਪ੍ਰੋਗਰਾਮਾਂ ਦੀ ਪ੍ਰਗਤੀ ’ਤੇ ਚਾਨਣਾ ਪਾਇਆ।

ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਕੀਤੀ ਜਾਵੇਗੀ ਤੇਜ਼
ਚੰਡੀਗੜ੍ਹ ਦੀ ਸਿੱਖਿਆ ਖੇਤਰ ’ਚ ਸ਼ਾਨਦਾਰ ਕਾਰਗੁਜ਼ਾਰੀ ਦੀ ਵੀ ਮੀਟਿੰਗ ’ਚ ਸ਼ਲਾਘਾ ਕੀਤੀ ਗਈ। ਉੱਚ ਦਾਖ਼ਲਾ ਦਰ, ਲਿੰਗ ਸਮਾਨਤਾ ਤੇ ਕੌਮੀ ਰੈਂਕਿੰਗ ’ਚ ਲਗਾਤਾਰ ਬਿਹਤਰ ਸਥਿਤੀ ਸਿੱਖਿਆ ਵਿਭਾਗ ਦੀ ਮਿਆਰੀ ਕੋਸ਼ਿਸ਼ਾਂ ਨੂੰ ਦਰਸਾਉਂਦੀ ਹੈ। ਸਕੂਲੀ ਪੱਧਰ ’ਤੇ ਚੱਲ ਰਹੀਆਂ ਯੋਜਨਾਵਾਂ ਜਿਵੇਂ ‘ਉਡਾਣ’, ‘ਸ਼ਿਖਰ’, ਮਾਨਸਿਕ ਸਿਹਤ ਪ੍ਰੋਗਰਾਮ ‘ਸਾਥੀ’, ‘ਅਡਾਪਟ-ਏ-ਸਕੂਲ’ ਤੇ ਓਲੰਪਿਕ ਵੈਲਯੂਜ਼ ਐਜੂਕੇਸ਼ਨ ਪ੍ਰੋਗਰਾਮ ਦੀ ਵੀ ਸਮੀਖਿਆ ਕੀਤੀ ਗਈ। ਮੁੱਖ ਸਕੱਤਰ ਨੇ ਅਧਿਆਪਕਾਂ ਦੀ ਘਾਟ ’ਤੇ ਚਿੰਤਾ ਪ੍ਰਗਟਾਈ ਤੇ ਟੀ. ਜੀ. ਟੀ. ਤੇ ਜੇ. ਬੀ. ਟੀ. ਭਰਤੀ ਪ੍ਰਕਿਰਿਆ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ 3 ਤੋਂ 18 ਸਾਲ ਦੇ ਹਰ ਬੱਚੇ ਦਾ ਰਿਕਾਰਡ ਰੱਖਣ ਤੇ ਡਰੌਪਆਊਟ ਨੂੰ ਰੋਕਣ ਲਈ ‘ਚਾਈਲਡ ਟ੍ਰੈਕਿੰਗ ਸਿਸਟਮ’ ਸ਼ੁਰੂ ਕਰਨ ਦੇ ਵੀ ਹੁਕਮ ਦਿੱਤੇ।

ਪੁਰਾਣੇ ਕੋਰਸ ਬੰਦ, ਏ. ਆਈ. ਤੇ ਈ. ਵੀ. ਵਰਗੇ ਨਵੇਂ ਕੋਰਸ ਸ਼ੁਰੂ
ਤਕਨੀਕੀ ਸਿੱਖਿਆ ਦੇ ਖੇਤਰ ’ਚ ਮੁੱਖ ਸਕੱਤਰ ਨੇ ਆਈ. ਟੀ. ਆਈਜ਼, ਪੌਲੀਟੈਕਨਿਕ ਤੇ ਕਾਲਜਾਂ ਨੂੰ ਉਦਯੋਗਾਂ ਨਾਲ ਜੋੜਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹਰ ਸੰਸਥਾ ਨੂੰ ਘੱਟੋ-ਘੱਟ 2-3 ਉਦਯੋਗਿਕ ਇਕਾਈਆਂ ਨਾਲ ਸਮਝੌਤਾ ਕਰਨਾ ਚਾਹੀਦਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਟ੍ਰੇਨਿੰਗ ਤੇ ਰੁਜ਼ਗਾਰ ਦੇ ਮੌਕੇ ਮਿਲ ਸਕਣ। ਨਾਲ ਹੀ ਪੁਰਾਣੇ ਕੋਰਸਾਂ ਨੂੰ ਖਤਮ ਕਰਕੇ ਏ.ਆਈ., ਇਲੈਕਟ੍ਰਿਕ ਵਾਹਨ (ਤੇ ਹੋਰ ਆਧੁਨਿਕ ਤਕਨੀਕਾਂ ਨਾਲ ਜੁੜੇ ਕੋਰਸ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।

ਸਿੱਖਿਆ ਸੰਸਥਾਵਾਂ ਨੂੰ ਐਕਸੀਲੈਂਸ ਸੈਂਟਰ ਬਣਾਉਣ ਦਾ ਟੀਚਾ
ਸੰਬੋਧਨ ਦੇ ਅੰਤ ’ਚ ਮੁੱਖ ਸਕੱਤਰ ਨੇ ਚੰਡੀਗੜ੍ਹ ਦੀਆਂ ਸਾਰੀਆਂ ਵਿੱਦਿਅਕ ਸੰਸਥਾਵਾਂ ਨੂੰ 'ਇੰਸਟੀਚਿਊਟਸ ਆਫ਼ ਐਕਸੀਲੈਂਸ' (ਉੱਤਮਤਾ ਦੇ ਅਦਾਰੇ) ਵਜੋਂ ਵਿਕਸਿਤ ਕਰਨ ਦਾ ਟੀਚਾ ਮਿੱਥਿਆ। ਉਨ੍ਹਾਂ ਸਕੂਲਾਂ-ਕਾਲਜਾਂ ਤੇ ਤਕਨੀਕੀ ਸੰਸਥਾਵਾਂ ’ਚ ਬੁਨਿਆਦੀ ਢਾਂਚੇ ਦੇ ਸੁਧਾਰ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਮਿੱਥੇ ਸਮੇਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਸਿੱਖਿਆ ਪ੍ਰਣਾਲੀ ਨੂੰ ਭਵਿੱਖ ਲਈ ਤਿਆਰ ਕਰਨ ਦੇ ਮਕਸਦ ਨਾਲ ਅਧਿਆਪਕਾਂ ਦੇ ਤਰਕਸੰਗਤੀਕਰਨ (ਰੈਸ਼ਨੇਲਾਈਜੇਸ਼ਨ), ਸਿੱਖਣ ਦੇ ਨਤੀਜਿਆਂ ’ਚ ਲਗਾਤਾਰ ਸੁਧਾਰ ਤੇ ਨਵੀਆਂ ਯੋਜਨਾਵਾਂ ਦੀ ਲਗਾਤਾਰ ਨਿਗਰਾਨੀ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ