Monday, April 27, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਸ਼ਹੀਦੀ ਨਗਰ ਕੀਰਤਨ ਸਾਸਾਰਾਮ ਤੋਂ ਅਗਲੇ ਪੜਾਅ ਬਨਾਰਸ ਲਈ ਰਵਾਨਾ

30 ਅਗਸਤ, 2025 10:01 PM

ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਕੀਤਾ ਗਿਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਚਾਚਾ ਫੱਗੂਮੱਲ ਜੀ ਸਾਸਾਰਾਮ ਤੋਂ ਅਗਲੇ ਪੜਾਅ ਗੁਰਦੁਆਰਾ ਗੁਰੂ ਬਾਗ ਬਨਾਰਸ ਉੱਤਰ ਪ੍ਰਦੇਸ਼ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਚਾਚਾ ਫੱਗੂਮੱਲ ਜੀ ਵਿਖੇ ਸੱਜੇ ਧਾਰਮਿਕ ਦੀਵਾਨ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰੂ-ਜਸ ਨਾਲ ਜੋੜਿਆ।

ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।
ਸਾਰੇ ਰਸਤੇ ਵਿਚ ਜਿਥੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਉਥੇ ਯੂਪੀ ਬਿਹਾਰ ਸਰਹੱਦ ’ਤੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਸ. ਬਲਦੇਵ ਸਿੰਘ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸੰਗਤਾਂ ਨੂੰ ਜੀ ਆਇਆਂ ਕਿਹਾ। ਸੰਗਤਾਂ ਵੱਲੋਂ ਵੱਖ-ਵੱਖ ਪੜਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ। ਨਗਰ ਕੀਰਤਨ ਨਾਲ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਅਤੇ ਵੱਡਅਕਾਰੀ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਪ੍ਰਤੀ ਵੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ।

ਇਹ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਗੁਰੂ ਬਾਗ ਬਨਾਰਸ ਯੂਪੀ ਵਿਖੇ ਪੁੱਜੇਗਾ, ਜਿਥੋਂ 31 ਅਗਸਤ ਨੂੰ ਨਗਰ ਕੀਰਤਨ ਆਪਣੇ ਅਗਲੇ ਪੜਾਅ ਅਲਾਹਾਬਾਦ ਲਈ ਰਵਾਨਾ ਹੋਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਜਗਸੀਰ ਸਿੰਘ ਮਾਂਗੇਆਣਾ, ਭਾਈ ਅਜੈਬ ਸਿੰਘ ਅਭਿਆਸੀ,  ਓਐੱਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਰਾਮ ਸਿੰਘ ਮੁੰਬਈ, ਇੰਚਾਰਜ ਸ. ਦਵਿੰਦਰ ਸਿੰਘ ਖੁਸ਼ੀਪੁਰ, ਯੂਪੀ ਸਿੱਖ ਮਿਸ਼ਨ ਹਾਪੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ, ਸਾਬਕਾ ਮੰਤਰੀ ਸ. ਹਰਪਾਲ ਸਿੰਘ ਜੱਗੀ, ਸ. ਕਰਨ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਬਲਦੇਵ ਸਿੰਘ ਓਗਰਾ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ