ਜੰਡਿਆਲਾ ਗੁਰੂ (ਪ੍ਰਦੀਪ ਜੈਨ ਰੋਕੀ) : ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੇਖੂਪੁਰਾ ਮੁਹੱਲਾ ਦੇ ਸੰਗਤ ਸਰ ਗੁਰਦੁਆਰਾ ਸਾਹਿਬ ਜੰਡਿਆਲਾ ਗੁਰੂ ਤੋਂ ਅੱਜ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕੱਢਿਆ ਗਿਆ।
ਨਗਰ ਕੀਰਤਨ ਦੌਰਾਨ ਨਗਰ ਦੀਆਂ ਗਲੀਆਂ ‘ਚ ਗੁਰਬਾਣੀ ਦੀ ਗੂੰਜ ਸੁਣਾਈ ਦਿੱਤੀ। ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਧਾਰਮਿਕ ਜਜ਼ਬੇ ਨਾਲ ਭਰਪੂਰ ਮਾਹੌਲ ਵੇਖਣ ਨੂੰ ਮਿਲਿਆ।
ਇਸ ਨਗਰ ਕੀਰਤਨ ਵਿੱਚ ਵੱਖ-ਵੱਖ ਗੱਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਜੌਹਰ ਵਿਖਾਏ ਗਏ, ਜਿਸ ਨਾਲ ਨੌਜਵਾਨਾਂ ਵਿੱਚ ਖਾਸ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਕੀਰਤਨ ਜੱਥਿਆਂ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਲਾਡਲੀਆਂ ਫੌਜਾਂ, ਪ੍ਰਬੰਧਕ ਆਗੂਆਂ ਅਤੇ ਸੰਗਤਾਂ ਨੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਇਹ ਨਗਰ ਕੀਰਤਨ ਸਜਾਇਆ ਗਿਆ ਹੈ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਜੋੜਿਆ ਜਾ ਸਕੇ।