Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਸ਼ਾਤਰ ਭਿਖਾਰੀਆਂ ਦੇ ਚੁੰਗਲ 'ਚੋਂ ਛੁਡਵਾਏ ਗਏ ਮਾਸੂਮ, ਜ਼ਿਲ੍ਹਾ ਟਾਸਕ ਫੋਰਸ ਨੇ ਕੀਤਾ ਰੈਸਕਿਊ

04 ਜੂਨ, 2026 06:34 PM

ਲੁਧਿਆਣਾ : ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ ਤਹਿਤ ਸ਼ਹਿਰ ਦੇ ਪ੍ਰਮੁੱਖ ਸਥਾਨਾਂ ਜਿਵੇਂ ਕਿ ਬੱਸ ਸਟੈਂਡ, ਭਾਰਤ ਨਗਰ ਚੌਕ, ਦੁਰਗਾ ਮਾਤਾ ਮੰਦਿਰ ਅਤੇ ਪਵੇਲੀਅਨ ਚੌਕ ਦੇ ਆਸ-ਪਾਸ ਦੇ ਇਲਾਕਿਆਂ ਵਿਚ ਛਾਪੇਮਾਰੀ ਕਰਕੇ 6 ਬਾਲ ਭਿਖਾਰੀਆਂ ਨੂੰ ਰੈਸਕਿਊ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਇਸ ਦੌਰਾਨ ਟੀਮ ਵਿਚ ਸ਼ਾਮਲ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਆਜ਼ਾਦ ਕਰਵਾਏ ਗਏ ਸਾਰੇ ਮਾਸੂਮ ਬੱਚਿਆਂ ਦੀ ਸਥਾਨਕ ਸਿਵਲ ਹਸਪਤਾਲ ਤੋਂ ਡਾਕਟਰੀ ਜਾਂਚ ਕਰਵਾਉਣ ਤੋਂ ਬਾਅਦ ਅਗਲੀ ਕਾਰਵਾਈ ਲਈ ਬੱਚਿਆਂ ਨੂੰ ਚਾਈਲਡ ਵੈਲਫੇਅਰ ਕਮੇਟੀ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਅਤੇ ਚੌਕਾਂ 'ਤੇ ਮਾਸੂਮ ਬੱਚਿਆਂ ਤੋਂ ਭੀਖ ਮੰਗਵਾਉਣ ਲਈ ਸ਼ਾਤਰ ਭਿਖਾਰੀਆਂ ਦੇ ਕਈ ਗਰੁੱਪ ਸਰਗਰਮ ਹਨ। ਇਹ ਗਰੁੱਪ ਮਹਿਜ਼ ਕੁਝ ਪੈਸਿਆਂ ਦੇ ਲਾਲਚ ਵਿਚ ਨਾ ਸਿਰਫ਼ ਮਾਸੂਮ ਬੱਚਿਆਂ ਦੇ ਉਜਵਲ ਭਵਿੱਖ ਨੂੰ ਹਨੇਰੇ ਵੱਲ ਧੱਕਣ ਵਰਗੇ ਗੰਭੀਰ ਅਪਰਾਧ ਨੂੰ ਅੰਜਾਮ ਦੇ ਰਹੇ ਹਨ, ਸਗੋਂ ਬੱਚਿਆਂ ਨੂੰ ਸਿੱਖਿਆ ਵਰਗੇ ਵਡਮੁੱਲੇ ਗਿਆਨ ਤੋਂ ਵਾਂਝਾ ਰੱਖ ਕੇ ਚੋਰੀ-ਚਕਾਰੀ ਅਤੇ ਨਸ਼ਿਆਂ ਦੀ ਦਲਦਲ ਵਿਚ ਫਸਾ ਕੇ ਉਨ੍ਹਾਂ ਦੇ ਮਾਸੂਮ ਬਚਪਨ ਨੂੰ ਬਰਬਾਦ ਕਰ ਰਹੇ ਹਨ। ਇਨ੍ਹਾਂ ਵਿਚੋਂ ਭਿਖਾਰੀਆਂ ਦੇ ਜ਼ਿਆਦਾਤਰ ਗਿਰੋਹ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਮਾਸੂਮ ਬੱਚਿਆਂ ਨੂੰ ਚੋਰੀ ਕਰਕੇ ਭਿੱਖਿਆ ਮੰਗਵਾਉਣ ਵਰਗੇ ਗੰਭੀਰ ਅਪਰਾਧ ਦਾ ਸ਼ਿਕਾਰ ਬਣਾ ਰਹੇ ਹਨ। ਇੰਨਾ ਹੀ ਨਹੀਂ, ਸ਼ਹਿਰ ਦੇ ਪ੍ਰਮੁੱਖ ਚੌਕਾਂ ਜਿਵੇਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਭਾਰਤ ਨਗਰ ਚੌਕ, ਜਗਰਾਉਂ ਪੁਲ, ਦੁਰਗਾ ਮਾਤਾ ਮੰਦਿਰ, ਪਵੇਲੀਅਨ ਚੌਕ, ਭਾਈ ਬਾਲਾ ਚੌਕ ਅਤੇ ਕਚਹਿਰੀ ਰੋਡ ਸਮੇਤ ਹੋਰ ਥਾਵਾਂ 'ਤੇ ਭੀਖ ਮੰਗਣ ਵਾਲੀਆਂ ਔਰਤਾਂ ਦੀ ਗੋਦ ਵਿਚ ਚੁੱਕੇ ਹੋਏ ਛੋਟੇ ਬੱਚੇ ਹਮੇਸ਼ਾ ਬੇਸੁਧ ਹੀ ਰਹਿੰਦੇ ਹਨ, ਜਿਵੇਂ ਬੱਚਿਆਂ ਨੂੰ ਕੋਈ ਨਸ਼ਾ ਦੇ ਕੇ ਜਾਣਬੁੱਝ ਕੇ ਸਵਾਇਆ ਗਿਆ ਹੋਵੇ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਟਾਸਕ ਫੋਰਸ ਟੀਮ ਦੇ ਮੈਂਬਰਾਂ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਆਜ਼ਾਦ ਕਰਵਾਏ ਗਏ ਸਾਰੇ ਬਾਲ ਭਿਖਾਰੀਆਂ ਦੀ ਉਮਰ ਸੰਭਾਵਿਤ ਤੌਰ 'ਤੇ 5 ਤੋਂ 10 ਸਾਲ ਦੇ ਵਿਚਕਾਰ ਲੱਗ ਰਹੀ ਹੈ। ਉਨ੍ਹਾਂ ਦੱਸਿਆ ਕਿ ਰੈਸਕਿਊ ਕਰਵਾਏ ਗਏ ਬੱਚਿਆਂ ਦਾ ਸਥਾਨਕ ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾਉਣ ਤੋਂ ਬਾਅਦ ਬੱਚਿਆਂ ਨੂੰ ਚਾਈਲਡ ਵੈੱਲਫੇਅਰ ਕਮੇਟੀ ਦੇ ਅਧਿਕਾਰੀਆਂ ਦੇ ਸਪੁਰਦ ਕਰ ਦਿੱਤਾ ਗਿਆ ਹੈ।

ਛਾਪੇਮਾਰੀ ਕਰਨ ਵਾਲੀ ਟੀਮ ਵਿਚ ਸੰਦੀਪ ਸਿੰਘ (ਸੁਪਰਵਾਈਜ਼ਰ ਚਾਈਲਡ ਲਾਈਨ), ਸ਼ਰਦ ਸੂਦ (ਸੁਪਰਵਾਈਜ਼ਰ ਚਾਈਲਡ ਲਾਈਨ), ਸੰਦੀਪ (ਵਾਲੰਟੀਅਰ ਚਾਈਲਡ ਲਾਈਨ), ਪ੍ਰਭਜੋਤ ਕੌਰ (ਵਾਲੰਟੀਅਰ), ਨਵਤੇਜ ਕੌਰ (ਹੈੱਡ ਕਾਂਸਟੇਬਲ, ਮਾਨਵ ਤਸਕਰੀ ਵਿਰੋਧੀ ਪੁਲਿਸ ਦਸਤਾ), ਤਿਲਕ ਰਾਜ (ਸਹਾਇਕ ਸਬ-ਇੰਸਪੈਕਟਰ, ਮਾਨਵ ਤਸਕਰੀ ਵਿਰੋਧੀ ਪੁਲਿਸ ਵਿੰਗ) ਅਤੇ ਹਰਮਿੰਦਰ ਸਿੰਘ ਰੋਮੀ (ਸਿੱਖਿਆ ਵਿਭਾਗ) ਆਦਿ ਮੁੱਖ ਤੌਰ 'ਤੇ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ