Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਨੋਰੰਜਨ

ਸ਼ਾਹਰੁਖ ਖਾਨ ਦੀ 'ਕਿੰਗ' 'ਚ ਇਹ ਪੰਜਾਬੀ ਮੁਟਿਆਰ' ਮਚਾਏਗੀ ਧੂਮ!

09 ਅਪ੍ਰੈਲ, 2025 05:20 PM

ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਦੀ ਆਉਣ ਵਾਲੀ ਫਿਲਮ 'ਕਿੰਗ' ਬਾਰੇ ਅਪਡੇਟਸ ਸਾਹਮਣੇ ਆ ਰਹੇ ਹਨ। ਇਸ ਫਿਲਮ ਵਿੱਚ ਕਿੰਗ ਖਾਨ ਅਤੇ ਉਨ੍ਹਾਂ ਦੀ ਧੀ ਸੁਹਾਨਾ ਪਹਿਲੀ ਵਾਰ ਇਕੱਠੇ ਸਕ੍ਰੀਨ ਸਾਂਝੀ ਕਰਨ ਜਾ ਰਹੇ ਹਨ। ਫਿਲਮ ਦੇ ਨਿਰਦੇਸ਼ਕ ਸਿਧਾਰਥ ਆਨੰਦ ਨੇ ਫਿਲਮ ਬਾਰੇ ਅਪਡੇਟ ਦਿੱਤਾ ਹੈ ਅਤੇ ਇਸ ਦੌਰਾਨ ਫਿਲਮ ਵਿੱਚ ਇੱਕ ਹੋਰ ਅਦਾਕਾਰਾ ਦੀ ਐਂਟਰੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹਾਲ ਹੀ ਵਿੱਚ ਕੁਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਇਸ ਫਿਲਮ ਵਿੱਚ ਦੀਪਿਕਾ ਪਾਦੁਕੋਣ ਨਜ਼ਰ ਆਵੇਗੀ ਪਰ ਫਿਲਮ ਦੇ ਨਿਰਦੇਸ਼ਕ ਸਿਧਾਰਥ ਆਨੰਦ ਨੇ ਅਸਿੱਧੇ ਤੌਰ 'ਤੇ ਇਨ੍ਹਾਂ ਰਿਪੋਰਟਾਂ ਨੂੰ ਝੂਠਾ ਕਰਾਰ ਦਿੱਤਾ ਸੀ। ਪਰ ਹੁਣ ਖ਼ਬਰ ਹੈ ਕਿ 'ਕਿੰਗ' ਵਿੱਚ ਦੀਪਿਕਾ ਨਹੀਂ ਸਗੋਂ ਇੱਕ ਪੰਜਾਬੀ ਸੁਪਰਸਟਾਰ ਨਜ਼ਰ ਆਵੇਗੀ।


ਦੀਪਿਕਾ ਪਾਦੁਕੋਣ ਦਾ ਕੱਟਿਆ ਪੱਤਾ!
ਹਾਲ ਹੀ ਵਿੱਚ ਕਈ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਮਾਂ ਬਣਨ ਤੋਂ ਬਾਅਦ ਦੀਪਿਕਾ ਪਾਦੁਕੋਣ ਆਉਣ ਵਾਲੀ ਫਿਲਮ 'ਕਿੰਗ' ਨਾਲ ਵਾਪਸੀ ਕਰਨ ਜਾ ਰਹੀ ਹੈ। ਸ਼ਾਹਰੁਖ ਖਾਨ ਅਤੇ ਦੀਪਿਕਾ ਇੱਕ ਵਾਰ ਫਿਰ ਪਰਦੇ 'ਤੇ ਇਕੱਠੇ ਨਜ਼ਰ ਆਉਣਗੇ ਅਤੇ ਦੀਪਿਕਾ ਸੁਹਾਨਾ ਦੀ ਮਾਂ ਦੀ ਭੂਮਿਕਾ ਨਿਭਾਏਗੀ। ਹਾਲਾਂਕਿ ਫਿਲਮ ਦੇ ਨਿਰਦੇਸ਼ਕ ਨੇ ਇਨ੍ਹਾਂ ਖ਼ਬਰਾਂ 'ਤੇ ਪ੍ਰਤੀਕਿਰਿਆ ਦਿੱਤੀ ਅਤੇ ਕਿਹਾ ਕਿ ਇਹ ਝੂਠੀਆਂ ਹਨ। ਇਸ ਦੌਰਾਨ ਹੁਣ ਖ਼ਬਰ ਹੈ ਕਿ ਇਸ ਫਿਲਮ ਵਿੱਚ ਦੀਪਿਕਾ ਨਹੀਂ ਸਗੋਂ ਇੱਕ ਪੰਜਾਬੀ ਹਸੀਨਾ ਦੀ ਐਂਟਰੀ ਹੋਈ ਹੈ।


'ਕਿੰਗ' ਵਿੱਚ ਪੰਜਾਬੀ ਹਸੀਨਾ ਦੀ ਐਂਟਰੀ!
'ਕਿੰਗ' ਵਿੱਚ ਦੀਪਿਕਾ ਪਾਦੁਕੋਣ ਦੀ ਐਂਟਰੀ ਬਾਰੇ ਖ਼ਬਰਾਂ ਸਨ ਕਿ ਉਹ ਸੁਹਾਨਾ ਦੀ ਮਾਂ ਦੀ ਭੂਮਿਕਾ ਨਿਭਾਏਗੀ। ਪਰ ਨਿਰਦੇਸ਼ਕ ਨੇ ਸੰਕੇਤ ਦਿੱਤਾ ਸੀ ਕਿ ਉਹ ਰਿਪੋਰਟਾਂ ਗਲਤ ਸਨ। ਸ਼ਾਹਰੁਖ ਖਾਨ ਪਹਿਲੀ ਵਾਰ ਆਪਣੀ ਧੀ ਸੁਹਾਨਾ ਖਾਨ ਨਾਲ ਵੱਡੇ ਪਰਦੇ 'ਤੇ ਨਜ਼ਰ ਆਉਣ ਵਾਲੇ ਹਨ ਅਤੇ ਇਸ ਖ਼ਬਰ ਨੂੰ ਲੈ ਕੇ ਪ੍ਰਸ਼ੰਸਕਾਂ ਵਿੱਚ ਕਾਫ਼ੀ ਕ੍ਰੇਜ਼ ਹੈ। ਹੁਣ ਇਕ ਚੈਨਲ ਦੀ ਰਿਪੋਰਟ ਦੇ ਅਨੁਸਾਰ ਮਸ਼ਹੂਰ ਪੰਜਾਬੀ ਸਿਨੇਮਾ ਅਦਾਕਾਰਾ ਸੋਨਮ ਬਾਜਵਾ ਸ਼ਾਹਰੁਖ ਖਾਨ ਸਟਾਰਰ ਫਿਲਮ 'ਕਿੰਗ' ਵਿੱਚ ਨਜ਼ਰ ਆਵੇਗੀ।


'ਕਿੰਗ' ਵਿੱਚ ਹੋਵੇਗੀ ਸੋਨਮ ਬਾਜਵਾ
ਕਿਹਾ ਜਾ ਰਿਹਾ ਹੈ ਕਿ, 'ਸੋਨਮ ਬਾਜਵਾ ਪੰਜਾਬ ਦੀ ਇੱਕ ਸੁਪਰਸਟਾਰ ਹੈ ਅਤੇ ਉਹ ਸ਼ਾਹਰੁਖ ਖਾਨ ਨਾਲ ਕੰਮ ਕਰਨ ਜਾ ਰਹੀ ਹੈ।' 'ਕਿੰਗ' ਸੋਨਮ ਦੇ ਕਰੀਅਰ ਲਈ ਇੱਕ ਵੱਡੀ ਫਿਲਮ ਹੋਣ ਜਾ ਰਹੀ ਹੈ। ਹਾਲਾਂਕਿ ਨਿਰਮਾਤਾਵਾਂ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਸੋਨਮ ਵੱਲੋਂ ਕੋਈ ਜਾਣਕਾਰੀ ਸਾਹਮਣੇ ਆਈ ਹੈ।


ਇਨ੍ਹਾਂ ਬਾਲੀਵੁੱਡ ਫਿਲਮਾਂ ਵਿੱਚ ਨਜ਼ਰ ਆਵੇਗੀ ਸੋਨਮ ਬਾਜਵਾ
ਸੋਨਮ ਬਾਜਵਾ ਇੱਕ ਪੰਜਾਬੀ ਅਦਾਕਾਰਾ ਹੈ ਅਤੇ ਉਹ ਆਪਣੀ ਅਦਾਕਾਰੀ ਦੇ ਨਾਲ-ਨਾਲ ਬੋਲਡਨੈੱਸ ਲਈ ਵੀ ਜਾਣੀ ਜਾਂਦੀ ਹੈ। ਸੋਨਮ ਬਾਜਵਾ ਇਸ ਸਾਲ ਕਈ ਬਾਲੀਵੁੱਡ ਫਿਲਮਾਂ ਵਿੱਚ ਨਜ਼ਰ ਆਉਣ ਵਾਲੀ ਹੈ। ਉਹ ਅਕਸ਼ੈ ਕੁਮਾਰ ਦੀ ਫਿਲਮ ਨਾਲ ਬਾਲੀਵੁੱਡ ਵਿੱਚ ਆਪਣਾ ਡੈਬਿਊ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਸੋਨਮ ਬਾਜਵਾ 'ਹਾਊਸਫੁੱਲ 5' ਅਤੇ 'ਬਾਗੀ 4' ਵਰਗੀਆਂ ਬਾਲੀਵੁੱਡ ਫਿਲਮਾਂ ਵਿੱਚ ਮੁੱਖ ਭੂਮਿਕਾ ਵਿੱਚ ਨਜ਼ਰ ਆਉਣ ਵਾਲੀ ਹੈ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ

ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ

ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ "ਬਾਹੂਬਲੀ: ਦਿ ਇਟਰਨਲ ਵਾਰ"

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !