ਸਰਕਾਰ ਵੱਲੋਂ 31 ਜੁਲਾਈ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਐਲਾਨੀ ਗਈ ਹੈ। ਇਸ ਦਿਨ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਦੇ ਨਾਲ-ਨਾਲ ਸਰਕਾਰੀ ਅਤੇ ਨਿੱਜੀ ਵਿੱਦਿਅਕ ਅਦਾਰਿਆਂ (ਸਕੂਲਾਂ ਤੇ ਕਾਲਜਾਂ) ’ਚ ਕੰਮਕਾਜ ਬੰਦ ਰਹੇਗਾ। ਇਸ ਤੋਂ ਇਲਾਵਾ ਬੈਂਕਾਂ ਅਤੇ ਹੋਰ ਸਰਕਾਰੀ ਅਦਾਰਿਆਂ ’ਚ ਵੀ ਛੁੱਟੀ ਲਾਗੂ ਰਹੇਗੀ।