ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (FIIs) ਦੀ ਲਗਾਤਾਰ ਖ਼ਰੀਦਦਾਰੀ ਅਤੇ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਗਿਰਾਵਟ ਕਾਰਨ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਭਾਰਤੀ ਸ਼ੇਅਰ ਬਾਜ਼ਾਰ ਲਗਾਤਾਰ ਦੂਜੇ ਦਿਨ ਵਾਧੇ ਨਾਲ ਖੁੱਲ੍ਹੇ। ਗਲੋਬਲ ਬਾਜ਼ਾਰਾਂ ਵਿੱਚ ਗਿਰਾਵਟ ਦੇ ਬਾਵਜੂਦ ਘਰੇਲੂ ਬਾਜ਼ਾਰਾਂ ਵਿੱਚ ਮਜ਼ਬੂਤੀ ਦੇਖਣ ਨੂੰ ਮਿਲੀ।
ਬੀ.ਐੱਸ.ਈ. ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 430 ਅੰਕ ਚੜ੍ਹ ਕੇ 82,542 'ਤੇ ਟ੍ਰੇਡ ਕਰ ਰਿਹਾ ਹੈ, ਜਦਕਿ ਐੱਨ.ਐੱਸ.ਈ. ਨਿਫਟੀ 111 ਅੰਕਾਂ ਦੇ ਵਾਧੇ ਨਾਲ 25,401 ਦੇ ਨੇੜੇ ਟ੍ਰੇਡ ਕਰ ਰਿਹਾ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਸੈਂਸੈਕਸ 512.34 ਅੰਕ ਚੜ੍ਹ ਕੇ 82,104.79 'ਤੇ ਅਤੇ ਨਿਫਟੀ 146.80 ਅੰਕ ਵਧ ਕੇ 25,291.10 'ਤੇ ਬੰਦ ਹੋਇਆ ਸੀ।
ਸ਼ੁਰੂਆਤੀ ਕਾਰੋਬਾਰ ਦੌਰਾਨ ਇੰਡੀਗੋ, ਮਾਰੂਤੀ ਸੁਜ਼ੂਕੀ, ਅਡਾਨੀ ਪੋਰਟਸ, ਮਹਿੰਦਰਾ ਐਂਡ ਮਹਿੰਦਰਾ, ਐਕਸਿਸ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਦੇ ਸ਼ੇਅਰਾਂ 'ਚ ਸਭ ਤੋਂ ਵੱਧ ਤੇਜ਼ੀ ਦੇਖੀ ਗਈ, ਜਦਕਿ ਟੈੱਕ ਮਹਿੰਦਰਾ, ਐੱਚ.ਸੀ.ਐੱਲ. ਟੈੱਕ , ਪਾਵਰ ਗ੍ਰਿਡ ਅਤੇ ਐੱਨ.ਟੀ.ਪੀ.ਸੀ. ਦੇ ਸ਼ੇਅਰਾਂ 'ਚ ਗਿਰਾਵਟ ਦਰਜ ਕੀਤੀ ਗਈ।