ਭਾਰਤੀ ਸ਼ੇਅਰ ਬਾਜ਼ਾਰਾਂ ਨੇ ਅੱਜ ਵੀਰਵਾਰ (20 ਨਵੰਬਰ) ਨੂੰ ਲਗਾਤਾਰ ਦੂਜੇ ਦਿਨ ਮਜ਼ਬੂਤ ਵਾਧਾ ਦਰਜ ਕੀਤਾ। ਕਾਰੋਬਾਰ ਦੌਰਾਨ ਸੈਂਸੈਕਸ ਅਤੇ ਨਿਫਟੀ ਦੋਵੇਂ ਸੂਚਕਾਂਕ ਇੱਕ ਸਾਲ ਦੇ ਨਵੇਂ ਉੱਚ ਪੱਧਰ 'ਤੇ ਪਹੁੰਚ ਗਏ। ਅੱਜ ਸੈਂਸੈਕਸ 446.21 ਅੰਕ ਭਾਵ 0.52% ਦੇ ਵਾਧੇ ਨਾਲ 85,632.68 ਦੇ ਪੱਧਰ ਤੇ ਬੰਦ ਹੋਇਆ ਹੈ। ਇਸ ਦੇ ਨਾਲ ਹੀ ਸੈਂਸੈਕਸ 30 ਦੇ 16 ਸਟਾਕ ਵਾਧੇ ਨਾਲ ਅਤੇ 14 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਗਏ।
ਦੂਜੇ ਪਾਸੇ ਨਿਫਟੀ ਵੀ 139.50 ਅੰਕ ਭਾਵ 0.54% ਦੇ ਵਾਧੇ ਨਾਲ 26,192.15 ਦੇ ਪੱਧਰ 'ਤੇ ਬੰਦ ਹੋਇਆ ਹੈ।
ਗਲੋਬਲ ਬਾਜ਼ਾਰਾਂ ਦਾ ਹਾਲ
ਵਿਸ਼ਵ ਬਾਜ਼ਾਰਾਂ ਵਿੱਚ ਤੇਜ਼ੀ ਅਤੇ ਵਿਦੇਸ਼ੀ ਪੂੰਜੀ ਪ੍ਰਵਾਹ ਨੇ ਨਿਵੇਸ਼ਕਾਂ ਦੀ ਭਾਵਨਾ ਨੂੰ ਹੁਲਾਰਾ ਦਿੱਤਾ। ਏਸ਼ੀਆਈ ਬਾਜ਼ਾਰਾਂ ਵਿੱਚ, ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ 225, ਚੀਨ ਦਾ ਐਸਐਸਈ ਕੰਪੋਜ਼ਿਟ ਅਤੇ ਹਾਂਗ ਕਾਂਗ ਦਾ ਹੈਂਗ ਸੇਂਗ ਹਰੇ ਰੰਗ ਵਿੱਚ ਸਨ। ਬੁੱਧਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਜ਼ੋਨ ਵਿੱਚ ਬੰਦ ਹੋਏ। ਅੰਤਰਰਾਸ਼ਟਰੀ ਬੈਂਚਮਾਰਕ ਬ੍ਰੈਂਟ ਕਰੂਡ 0.27 ਪ੍ਰਤੀਸ਼ਤ ਵਧ ਕੇ $63.68 ਪ੍ਰਤੀ ਬੈਰਲ ਹੋ ਗਿਆ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (FII) ਬੁੱਧਵਾਰ ਨੂੰ ਸ਼ੁੱਧ ਖਰੀਦਦਾਰ ਰਹੇ ਅਤੇ 1,580.72 ਕਰੋੜ ਰੁਪਏ ਦੇ ਸ਼ੇਅਰ ਖਰੀਦੇ। ਘਰੇਲੂ ਸੰਸਥਾਗਤ ਨਿਵੇਸ਼ਕਾਂ (DII) ਨੇ ਵੀ 1,360.27 ਕਰੋੜ ਰੁਪਏ ਦੇ ਸ਼ੇਅਰ ਖਰੀਦੇ।