Sunday, July 12, 2026
BREAKING
ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਭਾਰਤ ਨੇ ਕੀਤੀ ਸਖ਼ਤ ਨਿਖੇਧੀ ਨੇਪਾਲ 'ਚ ਮੁੜ ਛਿੜੇ Gen-Z ਪ੍ਰਦਰਸ਼ਨ ! 3 ਨੌਜਵਾਨਾਂ ਨੇ ਕੀਤਾ ਆਤਮ-ਦਾਹ, PM ਦੇ ਅਸਤੀਫ਼ੇ ਦੀ ਉੱਠੀ ਮੰਗ ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਇੱਧਰ ਆਉਣ ਤੋਂ ਪਹਿਲਾਂ ਸਾਵਧਾਨ, ਸਫ਼ਰ 'ਚ ਆ ਸਕਦੀ ਹੈ... ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ ਪੰਜਾਬ' : ਢਿੱਲੋਂ ਘੱਗਰ ਦਰਿਆ 'ਚ ਰੁੜ੍ਹੇ ਦੋ ਵਿਅਕਤੀਆਂ 'ਚੋਂ ਇੱਕ ਦੀ ਲਾਸ਼ 40 ਘੰਟਿਆਂ ਬਾਅਦ ਬਰਾਮਦ ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ ਬੰਦ ਕਮਰੇ ’ਚ ਨਾਰਾਜ਼ਗੀ, ਕੈਮਰਿਆਂ ਅੱਗੇ ਚੁੱਪੀ! ਕਾਂਗਰਸੀਆਂ ਦੇ ਦੋਹਰੇ ਰਵੱਈਏ ਨੇ ਵਧਾਈ ਸਿਆਸੀ ਚਰਚਾ

ਬਾਜ਼ਾਰ

ਸ਼ੇਅਰ ਬਾਜ਼ਾਰ : ਸੈਂਸੈਕਸ 'ਚ 212 ਅੰਕਾਂ ਦੀ ਗਿਰਾਵਟ ਤੇ ਨਿਫਟੀ ਵੀ ਟੁੱਟ ਕੇ 24,853 ਦੇ ਪੱਧਰ 'ਤੇ ਹੋਇਆ ਬੰਦ

17 ਜੂਨ, 2025 04:33 PM

ਹਫ਼ਤੇ ਦੇ ਦੂਜੇ ਕਾਰੋਬਾਰੀ ਦਿਨ ਯਾਨੀ ਅੱਜ ਮੰਗਲਵਾਰ ਨੂੰ ਸੈਂਸੈਕਸ ਅਤੇ ਨਿਫਟੀ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਗਏ । ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੇ ਟਕਰਾਅ ਦੇ ਮੱਦੇਨਜ਼ਰ ਨਿਵੇਸ਼ਕ ਸਾਵਧਾਨ ਰੁਖ਼ ਅਪਣਾ ਰਹੇ ਹਨ। ਹਾਲਾਂਕਿ, ਪਿਛਲੇ ਸੈਸ਼ਨ ਵਿੱਚ ਇਨ੍ਹਾਂ ਵਿੱਚ ਭਾਰੀ ਵਾਧਾ ਦਰਜ ਕੀਤਾ ਗਿਆ ਸੀ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਹਫ਼ਤੇ ਦੇ ਅੰਤ ਵਿੱਚ ਅਮਰੀਕੀ ਫੈਡਰਲ ਬੈਂਕ ਦੇ ਵਿਆਜ ਦਰਾਂ 'ਤੇ ਫੈਸਲੇ ਤੋਂ ਪਹਿਲਾਂ ਨਿਵੇਸ਼ਕ ਸਾਵਧਾਨ ਹਨ।


ਅੱਜ ਸੈਂਸੈਕਸ 212.85 ਅੰਕ ਭਾਵ 0.26% ਡਿੱਗ ਕੇ 81,583.30 ਦੇ ਪੱਧਰ 'ਤੇ ਬੰਦ ਹੋਇਆ ਹੈ। ਸੈਂਸੈਕਸ ਦੇ 9 ਸਟਾਕ ਵਾਧੇ ਨਾਲ ਅਤੇ ਬਾਕੀ ਸਾਰੇ 21 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਜਾ ਰਹੇ ਹਨ। ਇਟਰਨਲ, ਸਨ ਫਾਰਮਾ, ਟਾਟਾ ਮੋਟਰਜ਼ ਅਤੇ ਬਜਾਜ ਫਾਇਨਾਂਸ ਦੇ ਸ਼ੇਅਰਾਂ ਵਿਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ। ਟੈੱਕ ਮਹਿੰਦਰਾ, ਏਸ਼ੀਅਨ ਪੇਂਟਸ, ਮਾਰੂਤੀ ਅਤੇ INFY ਦੇ ਸ਼ੇਅਰਾਂ ਵਿਚ ਵਾਧਾ ਦੇਖਣ ਨੂੰ ਮਿਲਿਆ।

 

ਦੂਜੇ ਪਾਸੇ ਨਿਫਟੀ 93.10 ਅੰਕ ਭਾਵ 0.37% ਡਿੱਗ ਕੇ 24,853.40 ਦੇ ਪੱਧਰ 'ਤੇ ਬੰਦ ਹੋਇਆ ਹੈ। ਇਸ ਦੇ ਨਾਲ ਹੀ, 50 ਨਿਫਟੀ ਸਟਾਕਾਂ ਵਿੱਚੋਂ, 38 ਹੇਠਾਂ ਹਨ ਅਤੇ 12 ਉੱਪਰ ਹਨ। NSE ਦੇ ਆਟੋ, ਫਾਰਮਾ, ਪ੍ਰਾਈਵੇਟ ਬੈਂਕ ਅਤੇ ਮੈਟਲ ਸਟਾਕ ਸਭ ਤੋਂ ਵੱਧ ਨੁਕਸਾਨੇ ਗਏ ਹਨ। ਮੀਡੀਆ, ਰੀਅਲਟੀ ਅਤੇ ਸਰਕਾਰੀ ਬੈਂਕਿੰਗ ਸਟਾਕ ਉੱਪਰ ਹਨ।


ਏਸ਼ੀਆਈ ਬਾਜ਼ਾਰਾਂ ਦਾ ਹਾਲ
ਏਸ਼ੀਆਈ ਬਾਜ਼ਾਰਾਂ ਵਿੱਚ, ਦੱਖਣੀ ਕੋਰੀਆ ਦਾ ਕੋਸਪੀ ਅਤੇ ਜਾਪਾਨ ਦਾ ਨਿੱਕੇਈ 225 ਲਾਭ ਵਿੱਚ ਸਨ ਜਦੋਂ ਕਿ ਸ਼ੰਘਾਈ ਐਸਐਸਈ ਕੰਪੋਜ਼ਿਟ ਅਤੇ ਹਾਂਗ ਕਾਂਗ ਦਾ ਹੈਂਗ ਸੇਂਗ ਘਾਟੇ ਵਿੱਚ ਸਨ। ਸੋਮਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਰੁਝਾਨ ਨਾਲ ਬੰਦ ਹੋਏ। ਅੰਤਰਰਾਸ਼ਟਰੀ ਮਿਆਰੀ ਬ੍ਰੈਂਟ ਕਰੂਡ 0.53 ਪ੍ਰਤੀਸ਼ਤ ਦੇ ਵਾਧੇ ਨਾਲ 73.62 ਡਾਲਰ ਪ੍ਰਤੀ ਬੈਰਲ 'ਤੇ ਸੀ।


ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (FII) ਸੋਮਵਾਰ ਨੂੰ ਵਿਕਰੇਤਾ ਸਨ ਅਤੇ 2,539.42 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਦੂਜੇ ਪਾਸੇ, ਘਰੇਲੂ ਸੰਸਥਾਗਤ ਨਿਵੇਸ਼ਕਾਂ (DII) ਨੇ 5,780.96 ਕਰੋੜ ਰੁਪਏ ਦੇ ਸ਼ੇਅਰ ਖਰੀਦੇ।


ਬੀਐਸਈ ਸੈਂਸੈਕਸ ਸੋਮਵਾਰ ਨੂੰ 677.55 ਅੰਕਾਂ ਦੇ ਵਾਧੇ ਨਾਲ 81,796.15 ਅੰਕਾਂ 'ਤੇ ਬੰਦ ਹੋਇਆ ਜਦੋਂ ਕਿ ਨਿਫਟੀ 227.90 ਅੰਕਾਂ ਦੇ ਵਾਧੇ ਨਾਲ 24,946.50 ਅੰਕਾਂ 'ਤੇ ਬੰਦ ਹੋਇਆ।

ਜੂਨ ਮਹੀਨੇ ਵਿੱਚ ਹੁਣ ਤੱਕ, ਵਿਦੇਸ਼ੀ ਨਿਵੇਸ਼ਕਾਂ ਨੇ ਨਕਦ ਹਿੱਸੇ ਵਿੱਚ 7,351.81 ਕਰੋੜ ਰੁਪਏ ਦੇ ਸ਼ੇਅਰ ਵੇਚੇ ਹਨ। ਜਦੋਂ ਕਿ ਘਰੇਲੂ ਨਿਵੇਸ਼ਕਾਂ ਨੇ 49,931.68 ਕਰੋੜ ਰੁਪਏ ਦੀ ਸ਼ੁੱਧ ਖਰੀਦਦਾਰੀ ਕੀਤੀ ਹੈ।

ਮਈ ਮਹੀਨੇ ਵਿੱਚ, ਵਿਦੇਸ਼ੀ ਨਿਵੇਸ਼ਕਾਂ ਦੀ ਸ਼ੁੱਧ ਖਰੀਦਦਾਰੀ 11,773.25 ਕਰੋੜ ਰੁਪਏ ਸੀ। ਇਸ ਦੇ ਨਾਲ ਹੀ, ਘਰੇਲੂ ਨਿਵੇਸ਼ਕਾਂ ਨੇ ਵੀ ਇੱਕ ਮਹੀਨੇ ਵਿੱਚ 67,642.34 ਕਰੋੜ ਰੁਪਏ ਦੀ ਸ਼ੁੱਧ ਖਰੀਦਦਾਰੀ ਕੀਤੀ।

 

ਅੱਜ ਓਸਵਾਲ ਪੰਪ ਦੇ IPO ਦਾ ਆਖਰੀ ਦਿਨ
ਪੰਪ ਅਤੇ ਮੋਟਰ ਨਿਰਮਾਣ ਕੰਪਨੀ ਓਸਵਾਲ ਪੰਪ ਦਾ IPO ਯਾਨੀ ਸ਼ੁਰੂਆਤੀ ਜਨਤਕ ਪੇਸ਼ਕਸ਼ 13 ਜੂਨ ਤੋਂ ਖੁੱਲ੍ਹੀ ਹੈ। ਨਿਵੇਸ਼ਕ ਅੱਜ ਯਾਨੀ 17 ਜੂਨ ਤੱਕ ਇਸ ਵਿੱਚ ਅਰਜ਼ੀ ਦੇ ਸਕਦੇ ਹਨ। ਕੰਪਨੀ ਦੇ ਸ਼ੇਅਰ 20 ਜੂਨ ਨੂੰ ਬੰਬੇ ਸਟਾਕ ਐਕਸਚੇਂਜ (BSE) ਅਤੇ ਨੈਸ਼ਨਲ ਸਟਾਕ ਐਕਸਚੇਂਜ (NSE) ਵਿੱਚ ਸੂਚੀਬੱਧ ਹੋਣਗੇ।

 

Have something to say? Post your comment

ਅਤੇ ਬਾਜ਼ਾਰ ਖਬਰਾਂ

ਸੋਨਾਲੀਕਾ ਨੇ 20 ਲੱਖ ਟ੍ਰੈਕਟਰ ਬਣਾਉਣ ਦੀ ਇਤਿਹਾਸਕ ਪ੍ਰਾਪਤੀ ਹਾਸਲ ਕੀਤੀ

ਸੋਨਾਲੀਕਾ ਨੇ 20 ਲੱਖ ਟ੍ਰੈਕਟਰ ਬਣਾਉਣ ਦੀ ਇਤਿਹਾਸਕ ਪ੍ਰਾਪਤੀ ਹਾਸਲ ਕੀਤੀ

15 ਜੁਲਾਈ ਤੋਂ ਬਦਲ ਜਾਣਗੇ ਭਾਰਤ-UK ਵਪਾਰ ਦੇ ਨਿਯਮ! 99% ਸਾਮਾਨ ਹੋਵੇਗਾ ਡਿਊਟੀ-ਫ੍ਰੀ

15 ਜੁਲਾਈ ਤੋਂ ਬਦਲ ਜਾਣਗੇ ਭਾਰਤ-UK ਵਪਾਰ ਦੇ ਨਿਯਮ! 99% ਸਾਮਾਨ ਹੋਵੇਗਾ ਡਿਊਟੀ-ਫ੍ਰੀ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ