Wednesday, November 25, 2026
BREAKING
• ਏਸ਼ੀਆ ਕੱਪ ਰਾਈਜ਼ਿੰਗ ਸਟਾਰਜ਼ 'ਚ ਭਾਰਤੀ ਟੀਮ ਕਦੋਂ ਤੇ ਕਿੰਨੇ ਵਜੇ ਖੇਡੇਗੀ ਆਪਣਾ ਅਗਲਾ ਮੈਚ • ਫੀਫਾ ਨੇ 2031 ਤੇ 2035 ਮਹਿਲਾ ਵਿਸ਼ਵ ਕੱਪ ਦੇ ਸਾਂਝੇ ਮੇਜ਼ਬਾਨਾਂ ਦਾ ਕੀਤਾ ਐਲਾਨ • IPL ਨਿਲਾਮੀ : 1,220 ਖਿਡਾਰੀਆਂ ਨੇ ਕਰਵਾਇਆ ਰਜਿਸਟ੍ਰੇਸ਼ਨ, 17 ਦੇਸ਼ਾਂ ਦੇ ਖਿਡਾਰੀ ਸ਼ਾਮਲ • IPO ਦੇ ਗ੍ਰੇਅ ਮਾਰਕੀਟ ਪ੍ਰੀਮੀਅਮ ਦਾ ਪ੍ਰਚਾਰ ਬੰਦ ਕਰਨ ਦੀ ਸਲਾਹ, ਸੇਬੀ ਨੇ ਨਿਵੇਸ਼ਕਾਂ ਨੂੰ ਕੀਤਾ ਚੌਕਸ • ਵੇਦਾਂਤਾ ਰੋਜ਼ਾਨਾ 18 ਲੱਖ ਘਣ ਮੀਟਰ ਗੈਸ ਵੇਚੇਗੀ, 14 ਦਸੰਬਰ ਨੂੰ ਹੋਵੇਗੀ ਈ-ਨਿਲਾਮੀ • ਸ਼੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਸ਼ੋਭਾ ਯਾਤਰਾਵਾਂ 3 ਦਸੰਬਰ ਨੂੰ ਐਸ.ਬੀ.ਐਸ ਨਗਰ ਜ਼ਿਲ੍ਹੇ ਵਿੱਚ ਪਹੁੰਚਣਗੀਆਂ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ • 30 ਨਵੰਬਰ ਤੱਕ ਆਪਣੀ ਆਨਲਾਈਨ ਸਵੈ-ਗਣਨਾ ਜ਼ਰੂਰ ਮੁਕੰਮਲ ਕਰਨ ਜ਼ਿਲ੍ਹਾ ਵਾਸੀ - ਡੀ.ਸੀ ਗੁਲਪ੍ਰੀਤ ਸਿੰਘ ਔਲਖ • ਮਾਇਆ ਗਾਰਡਨ ਕਾਲੋਨੀ ਵਿੱਚ ਸ੍ਰੀਮਦ ਭਾਗਵਤ ਮਹਾਪੁਰਾਣ ਸਪਤਾਹ ਗਿਆਨ ਯੱਗ ਦੀ ਸੰਪਨ • ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, 6 ਸਾਲ ਬਾਅਦ ਅਕਾਲੀ-ਭਾਜਪਾ ਗਠਜੋੜ, ਵੱਡਾ ਭਰਾ ਅਕਾਲੀ ਦਲ • ਅਕਾਲੀ-ਭਾਜਪਾ ਗੱਠਜੋੜ 'ਤੇ PM ਮੋਦੀ ਦਾ ਵੱਡਾ ਬਿਆਨ

ਪੰਜਾਬ

ਸ਼੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਸ਼ੋਭਾ ਯਾਤਰਾਵਾਂ 3 ਦਸੰਬਰ ਨੂੰ ਐਸ.ਬੀ.ਐਸ ਨਗਰ ਜ਼ਿਲ੍ਹੇ ਵਿੱਚ ਪਹੁੰਚਣਗੀਆਂ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

25 ਨਵੰਬਰ, 2026 04:41 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਦੇ ਸੱਭਿਆਚਾਰ ਵਿਭਾਗ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਯੋਜਿਤ ਕੀਤੀਆਂ ਜਾ ਰਹੀਆਂ ਚਾਰ ਸ਼ੋਭਾ ਯਾਤਰਾਵਾਂ ਵਿੱਚੋਂ ਦੂਜੇ ਰੂਟ ਅਤੇ ਤੀਜੇ ਰੂਟ ਦੀਆਂ ਸ਼ੋਭਾ ਯਾਤਰਾਵਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦੀਆਂ ਹੋਈਆਂ 3 ਦਸੰਬਰ ਨੂੰ ਖੁਰਾਲਗੜ੍ਹ (ਜ਼ਿਲ੍ਹਾ ਹੁਸ਼ਿਆਰਪੁਰ) ਵਿਖੇ ਸੰਪੂਰਨ ਹੋਣਗੀਆਂ। ਇਨ੍ਹਾਂ ਸ਼ੋਭਾ ਯਾਤਰਾਵਾਂ ਦੇ ਸ਼ਾਨਦਾਰ ਸਵਾਗਤ ਅਤੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਵਿਭਾਗ ਸਮੇਂ ਸਿਰ ਤਿਆਰੀਆਂ ਮੁਕੰਮਲ ਕਰਨ।

ਇਹ ਹਦਾਇਤ ਡਿਪਟੀ ਕਮਿਸ਼ਨਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੂਜੇ ਰੂਟ ਦੀ ਸ਼ੋਭਾ ਯਾਤਰਾ 2 ਦਸੰਬਰ 2026 ਨੂੰ ਫਰੀਦਕੋਟ ਤੋਂ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ 3 ਦਸੰਬਰ ਨੂੰ ਫਗਵਾੜਾ ਰਾਹੀਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਦਾਖਲ ਹੋਵੇਗੀ। ਜ਼ਿਲ੍ਹੇ ਵਿੱਚ ਪ੍ਰਵੇਸ਼ ਕਰਨ 'ਤੇ ਪਿੰਡ ਮੇਹਲੀ (ਤਹਿਸੀਲ ਬੰਗਾ) ਵਿਖੇ ਮਾਰਬਲ ਰਿਜੋ਼ਰਟ ਨੇੜੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਗਤਾਂ ਵੱਲੋਂ ਸ਼ੋਭਾ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਇਹ ਯਾਤਰਾ ਬੰਗਾ, ਨਵਾਂਸ਼ਹਿਰ ਦੇ ਸ਼ਹਿਰ, ਚੰਡੀਗੜ੍ਹ ਚੌਕ, ਲੰਗੜੋਆ ਅਤੇ ਮੁਕਾਰਕਪੁਰ ਤੋਂ ਹੁੰਦੀ ਹੋਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵੱਲ ਰਵਾਨਾ ਹੋਵੇਗੀ।

ਉਨ੍ਹਾਂ ਦੱਸਿਆ ਕਿ ਤੀਜੇ ਰੂਟ ਦੀ ਸ਼ੋਭਾ ਯਾਤਰਾ 1 ਦਸੰਬਰ 2026 ਨੂੰ ਬਠਿੰਡਾ ਤੋਂ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ 3 ਦਸੰਬਰ ਨੂੰ ਰੂਪਨਗਰ ਬਾਈਪਾਸ ਰਾਹੀਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਚੌਰ ਵਿੱਚ ਦਾਖਲ ਹੋਵੇਗੀ। ਇਸ ਉਪਰੰਤ ਇਹ ਸ਼ੋਭਾ ਯਾਤਰਾ ਗੜ੍ਹਸ਼ੰਕਰ ਵੱਲ ਰਵਾਨਾ ਹੋਵੇਗੀ। ਇਸ ਯਾਤਰਾ ਦਾ ਵੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਗਤਾਂ ਵੱਲੋਂ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਸਵਾਗਤ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਕਿਹਾ ਕਿ ਸ਼ੋਭਾ ਯਾਤਰਾ ਦੇ ਰੂਟ ਵਿੱਚ ਆਉਣ ਵਾਲੀਆਂ ਸਾਰੀਆਂ ਮੀਟ, ਮੱਛੀ, ਬੀੜੀ ਸਿਗਰਟ ਦੀਆਂ ਦੁਕਾਨਾਂ 3 ਦਸੰਬਰ ਨੂੰ ਬੰਦ ਰਹਿਣਗੀਆਂ।

ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਪੁਲਿਸ, ਲੋਕ ਨਿਰਮਾਣ ਵਿਭਾਗ, ਨੈਸ਼ਨਲ ਹਾਈਵੇ ਅਥਾਰਟੀ, ਮੰਡੀ ਬੋਰਡ, ਨਗਰ ਕੌਂਸਲਾਂ, ਸਿਹਤ ਵਿਭਾਗ, ਪੰਜਾਬ ਰਾਜ ਪਾਵਰਕਾਮ, ਡੀ.ਡੀ.ਪੀ.ਓ., ਬੀ.ਡੀ.ਪੀ.ਓਜ਼, ਜੰਗਲਾਤ, ਫਾਇਰ ਬ੍ਰਿਗੇਡ ਅਤੇ ਪਬਲਿਕ ਹੈਲਥ ਸਮੇਤ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਜ਼ਿੰਮੇਵਾਰੀਆਂ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸੜਕਾਂ ਦੀ ਮੁਰੰਮਤ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਸਿਹਤ ਸਹੂਲਤਾਂ, ਬਿਜਲੀ ਦੀਆਂ ਲਟਕਦੀਆਂ ਤਾਰਾਂ ਦੀ ਮੁਰੰਮਤ, ਰੂਟ ਚ ਪੈਂਦੇ ਦਰਖਤਾਂ ਦੀ ਛੰਗਾਈ, ਸੁਰੱਖਿਆ ਅਤੇ ਆਵਾਜਾਈ ਦੇ ਸੁਚਾਰੂ ਪ੍ਰਬੰਧ ਯਕੀਨੀ ਬਣਾਉਣ 'ਤੇ ਵੀ ਜ਼ੋਰ ਦਿੱਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਰਵਿੰਦ ਕੁਮਾਰ, ਐਸ.ਪੀ ਹਰਿੰਦਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀਮਤੀ ਪਰਮਿੰਦਰ ਕੌਰ, ਐਸ.ਡੀ.ਐਮ. ਨਵਾਂਸ਼ਹਿਰ ਸ੍ਰੀ ਕੁਲਦੀਪ ਚੰਦ, ਐਸ.ਡੀ.ਐਮ. ਬੰਗਾ ਸ੍ਰੀ ਵਰੁਨ ਕੁਮਾਰ, ਐਸ.ਡੀ.ਐਮ. ਬਲਾਚੌਰ ਸ੍ਰੀ ਕਰਨ ਗੁਪਤਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

30 ਨਵੰਬਰ ਤੱਕ ਆਪਣੀ ਆਨਲਾਈਨ ਸਵੈ-ਗਣਨਾ ਜ਼ਰੂਰ ਮੁਕੰਮਲ ਕਰਨ ਜ਼ਿਲ੍ਹਾ ਵਾਸੀ - ਡੀ.ਸੀ ਗੁਲਪ੍ਰੀਤ ਸਿੰਘ ਔਲਖ

30 ਨਵੰਬਰ ਤੱਕ ਆਪਣੀ ਆਨਲਾਈਨ ਸਵੈ-ਗਣਨਾ ਜ਼ਰੂਰ ਮੁਕੰਮਲ ਕਰਨ ਜ਼ਿਲ੍ਹਾ ਵਾਸੀ - ਡੀ.ਸੀ ਗੁਲਪ੍ਰੀਤ ਸਿੰਘ ਔਲਖ

ਮਾਇਆ ਗਾਰਡਨ ਕਾਲੋਨੀ ਵਿੱਚ ਸ੍ਰੀਮਦ ਭਾਗਵਤ ਮਹਾਪੁਰਾਣ ਸਪਤਾਹ ਗਿਆਨ ਯੱਗ ਦੀ ਸੰਪਨ

ਮਾਇਆ ਗਾਰਡਨ ਕਾਲੋਨੀ ਵਿੱਚ ਸ੍ਰੀਮਦ ਭਾਗਵਤ ਮਹਾਪੁਰਾਣ ਸਪਤਾਹ ਗਿਆਨ ਯੱਗ ਦੀ ਸੰਪਨ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, 6 ਸਾਲ ਬਾਅਦ ਅਕਾਲੀ-ਭਾਜਪਾ ਗਠਜੋੜ, ਵੱਡਾ ਭਰਾ ਅਕਾਲੀ ਦਲ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, 6 ਸਾਲ ਬਾਅਦ ਅਕਾਲੀ-ਭਾਜਪਾ ਗਠਜੋੜ, ਵੱਡਾ ਭਰਾ ਅਕਾਲੀ ਦਲ

ਵੱਡੇ ਭਰਾ ਦੀ ਭੂਮਿਕਾ 'ਚ ਹੋਵੇਗਾ ਅਕਾਲੀ ਦਲ, CM ਚਿਹਰੇ ਨੂੰ ਲੈ ਕੇ ਅਮਿਤ ਦਾ ਵੱਡਾ ਐਲਾਨ

ਵੱਡੇ ਭਰਾ ਦੀ ਭੂਮਿਕਾ 'ਚ ਹੋਵੇਗਾ ਅਕਾਲੀ ਦਲ, CM ਚਿਹਰੇ ਨੂੰ ਲੈ ਕੇ ਅਮਿਤ ਦਾ ਵੱਡਾ ਐਲਾਨ

ਰਵਨੀਤ ਬਿੱਟੂ ਨੇ ਗਠਜੋੜ ਨੂੰ ਲੈ ਕੇ ਦੱਸੀ ਅੰਦਰਲੀ ਗੱਲ, ਸੀਟਾਂ ਦੀ ਵੰਡ ਬਾਰੇ ਵੀ ਦਿੱਤਾ ਵੱਡਾ ਬਿਆਨ

ਰਵਨੀਤ ਬਿੱਟੂ ਨੇ ਗਠਜੋੜ ਨੂੰ ਲੈ ਕੇ ਦੱਸੀ ਅੰਦਰਲੀ ਗੱਲ, ਸੀਟਾਂ ਦੀ ਵੰਡ ਬਾਰੇ ਵੀ ਦਿੱਤਾ ਵੱਡਾ ਬਿਆਨ

ਗਠਜੋੜ ਦਾ ਐਲਾਨ ਪੰਜਾਬ ਦੀ ਅਮਨ-ਖ਼ੁਸ਼ਹਾਲੀ ਲਈ ਇਤਿਹਾਸਕ ਕਦਮ : ਕੇਵਲ ਸਿੰਘ ਢਿੱਲੋਂ

ਗਠਜੋੜ ਦਾ ਐਲਾਨ ਪੰਜਾਬ ਦੀ ਅਮਨ-ਖ਼ੁਸ਼ਹਾਲੀ ਲਈ ਇਤਿਹਾਸਕ ਕਦਮ : ਕੇਵਲ ਸਿੰਘ ਢਿੱਲੋਂ

ਅਮਿਤ ਸ਼ਾਹ ਨੇ ਕਰਤਾਪੁਰ ਸਾਹਿਬ ਤੇ ਬੰਦੀ ਸਿੰਘਾਂ ਬਾਰੇ ਦਿੱਤਾ ਵੱਡਾ ਬਿਆਨ

ਅਮਿਤ ਸ਼ਾਹ ਨੇ ਕਰਤਾਪੁਰ ਸਾਹਿਬ ਤੇ ਬੰਦੀ ਸਿੰਘਾਂ ਬਾਰੇ ਦਿੱਤਾ ਵੱਡਾ ਬਿਆਨ

ਗੱਠਜੋੜ ਦੇ ਐਲਾਨ ਮੌਕੇ ਬੋਲੇ ਸੁਖਬੀਰ ਬਾਦਲ- 'ਅਕਾਲੀ-ਭਾਜਪਾ ਦਾ ਨਹੁੰ-ਮਾਸ ਦਾ ਰਿਸ਼ਤਾ'

ਗੱਠਜੋੜ ਦੇ ਐਲਾਨ ਮੌਕੇ ਬੋਲੇ ਸੁਖਬੀਰ ਬਾਦਲ- 'ਅਕਾਲੀ-ਭਾਜਪਾ ਦਾ ਨਹੁੰ-ਮਾਸ ਦਾ ਰਿਸ਼ਤਾ'

ਜ਼ੀਰਕਪੁਰ ’ਚ ਅਣਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ

ਜ਼ੀਰਕਪੁਰ ’ਚ ਅਣਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ

ਸ੍ਰੀ ਨਨਕਾਣਾ ਸਾਹਿਬ 'ਚ ਜਥੇ. ਗੜਗੱਜ ਦਾ ਵੱਡਾ ਸੰਦੇਸ਼, ਚੜ੍ਹਦੇ ਪੰਜਾਬ ਦੇ ਨੌਜਵਾਨ ਪਾਕਿ ਦੇ ਸਿੱਖਾਂ ਤੋਂ ਲੈਣ ਸਿੱਖਿਆ

ਸ੍ਰੀ ਨਨਕਾਣਾ ਸਾਹਿਬ 'ਚ ਜਥੇ. ਗੜਗੱਜ ਦਾ ਵੱਡਾ ਸੰਦੇਸ਼, ਚੜ੍ਹਦੇ ਪੰਜਾਬ ਦੇ ਨੌਜਵਾਨ ਪਾਕਿ ਦੇ ਸਿੱਖਾਂ ਤੋਂ ਲੈਣ ਸਿੱਖਿਆ