ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 2 ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪਾਰਟੀ ਵੱਲੋਂ ਐਡਵੋਕੇਟ ਨਗਿੰਦਰ ਬੈਨੀਪਾਲ ਨੂੰ ਪਾਰਟੀ ਦਾ ਰਾਸ਼ਟਰੀ ਬੁਲਾਰਾ ਅਤੇ ਪਰਮਜੀਤ ਸਿੰਘ ਰਾਣਾ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਦਾ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਨਗਿੰਦਰ ਬੈਨੀਪਾਲ ਅਤੇ ਪਰਮਜੀਤ ਸਿੰਘ ਰਾਣਾ ਨੂੰ ਇਸ ਨਿਯੁਕਤੀ ਲਈ ਵਧਾਈਆਂ ਦਿੱਤੀਆਂ ਤੇ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦਾ ਤਜ਼ਰਬਾ ਤੇ ਸਮਰਪਣ ਦੀ ਭਾਵਨਾ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰੇਗੀ।
ਸੁਖਬੀਰ ਸਿੰਘ ਬਾਦਲ ਨੇ ਟਵੀਟ ਕੀਤਾ, "ਐਡਵੋਕੇਟ ਨਗਿੰਦਰ ਬੈਨੀਪਾਲ ਨੂੰ ਪਾਰਟੀ ਦਾ ਰਾਸ਼ਟਰੀ ਬੁਲਾਰਾ ਅਤੇ ਪਰਮਜੀਤ ਸਿੰਘ ਰਾਣਾ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਹੋਣ 'ਤੇ ਬਹੁਤ ਬਹੁਤ ਵਧਾਈਆਂ। ਮੈਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਦਾ ਤਜ਼ਰਬਾ ਅਤੇ ਸਮਰਪਣ ਭਾਵਨਾ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰੇਗੀ।"