Wednesday, July 15, 2026
BREAKING
ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ ‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ US-Iran 'ਚ ਵਧਦੇ ਤਣਾਅ ਕਾਰਨ ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ, ਜਾਣੋ ਬਾਜ਼ਾਰ 'ਚ ਗਿਰਾਵਟ ਦੇ ਹੋਰ ਕਾਰਨ IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਖੇਡ

ਸਚਿਨ ਤੇਂਦੁਲਕਰ ਸਣੇ ਖੇਡ ਜਗਤ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕੀਤੀ ਤਾਰੀਫ਼

31 ਅਕਤੂਬਰ, 2025 06:07 PM

ਸਚਿਨ ਤੇਂਦੁਲਕਰ ਦੀ ਅਗਵਾਈ 'ਚ ਦੇਸ਼ ਦੇ ਪੂਰੇ ਖੇਡ ਜਗਤ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਤਾਰੀਫ਼ ਕੀਤੀ ਹੈ, ਜਿਸ ਨੇ ਮਹਿਲਾ ਵਨਡੇਅ ਵਿਸ਼ਵ ਕੱਪ ਸੈਮੀਫਾਈਨਲ 'ਚ ਰਿਕਾਰਡ ਟੀਚੇ ਦਾ ਪਿੱਛ ਕਰ ਕੇ ਆਸਟ੍ਰੇਲੀਆ 'ਤੇ ਯਾਦਗਾਰ ਜਿੱਤ ਦਰਜ ਕੀਤੀ। ਜੇਮਿਮਾ ਰੌਡ੍ਰਿਗਸ ਨੇ ਸ਼ਾਨਦਾਰ ਤਰੀਕੇ ਨਾਲ ਖੇਡਦੇ ਹੋਏ 127 ਦੌੜਾਂ ਬਣਾ ਕੇ ਭਾਰਤ ਨੂੰ ਤੀਜੀ ਵਾਰ ਮਹਿਲਾ ਵਨਡੇਅ ਵਿਸ਼ਵ ਕੱਪ ਫਾਈਨਲ 'ਚ ਪਹੁੰਚਾਇਆ। ਉਨ੍ਹਾਂ ਨੇ ਕੈਪਟਨ ਹਰਮਨਪ੍ਰੀਤ ਕੌਰ (88 ਗੇਦਾਂ 'ਚ 89 ਦੌੜਾਂ) ਨਾਲ ਤੀਜੇ ਵਿਕਟ ਲਈ 167 ਦੌੜਾਂ ਦੀ ਸਾਂਝੇਦਾਰੀ ਕੀਤੀ।

ਇਸ ਦੇ ਨਾਲ ਹੀ ਆਸਟ੍ਰੇਲੀਆ ਦੀ ਵਿਸ਼ਵ ਕੱਪ 'ਚ ਲਗਾਤਾਰ 15 ਜਿੱਤ ਦੀ ਅਜੇਤੂ ਮੁਹਿੰਮ ਵੀ ਖ਼ਤਮ ਹੋ ਗਈ। ਜਿੱਤ ਲਈ 339 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ 9 ਗੇਂਦਾਂ ਬਾਕੀ ਰਹਿੰਦੇ 5 ਵਿਕਟ 'ਤੇ 341 ਦੌੜਾਂ ਬਣਾਈਆਂ। ਤੇਂਦੁਲਕਰ ਨੇ ਜਿੱਤ ਤੋਂ ਬਾਅਦ 'ਐਕਸ' 'ਤੇ ਲਿਖਿਆ,''ਸ਼ਾਨਦਾਰ ਜਿੱਤ। ਸ਼ਾਨਦਾਰ ਪ੍ਰਦਰਸ਼ਨ ਜੇਮਿਮਾ ਰੌਡ੍ਰਿਗਸ ਅਤੇ ਹਰਮਨਪ੍ਰੀਤ ਕੌਰ।'' ਭਾਰਤ ਦੇ ਸਾਬਕਾ ਕੋਚ ਅਤੇ ਮਹਾਨ ਲੇਗ ਸਪਿਨਰ ਅਨਿਲ ਕੁੰਬਲੇ ਨੇ ਲਿਖਿਆ,''ਆਸਟ੍ਰੇਲੀਆ ਖ਼ਿਲਾਫ਼ ਭਾਰਤ ਦੀ ਬਿਹਤਰੀਨ ਜਿੱਤ। ਜੇਮਿਮਾ ਰੌਡ੍ਰਿਗਸ ਦਾ ਸੰਜਮ ਅਤੇ ਤਾਕਤ ਨਾਲ ਭਰਿਆ ਜ਼ਬਰਦਸਤ ਪ੍ਰਦਰਸ਼ਨ।''

ਭਾਰਤੀ ਪੁਰਸ਼ ਟੀਮ ਦੀ ਵਿਸ਼ਵ ਕੱਪ 2011 'ਚ ਖਿਤਾਬੀ ਜਿੱਤ ਦੇ ਨਾਇਕ ਰਹੇ ਯੁਵਰਾਜ ਸਿੰਘ ਨੇ ਲਿਖਿਆ,''ਕੁਝ ਜਿੱਤ ਸਕੋਰਬੋਰਡ ਦੇ ਅੰਕੜਿਆਂ ਤੋਂ ਉੱਪਰ ਹੁੰਦੀ ਹੈ ਅਤੇ ਇਹ ਉਨ੍ਹਾਂ 'ਚੋਂ ਇਕ ਹੈ।'' ਉਨ੍ਹਾਂ ਨੇ 'ਐਕਸ' 'ਤੇ ਲਿਖਿਆ,''ਜਦੋਂ ਪੂਰੀ ਦਨੀਆ ਦੇਖ ਰਹੀ ਸੀ ਅਤੇ ਕਾਫ਼ੀ ਦਬਾਅ ਸੀ, ਅਜਿਹੇ 'ਚ ਹਰਮਨਪ੍ਰੀਤ ਕੌਰ ਨੇ ਅਸਲ ਕੈਪਟਨ ਦੀ ਤਰ੍ਹਾਂ ਸੰਜਮ ਅਤੇ ਦ੍ਰਿੜਤਾ ਨਾਲ ਖੇਡਿਆ। ਸੈਮੀਫਾਈਨਲ 'ਚ ਇਤਿਹਾਸਕ ਜਿੱਤ ਅਤੇ ਹੁਣ ਫਾਈਨਲ 'ਤੇ ਨਜ਼ਰਾਂ।'' ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਲਿਖਿਆ,''ਇਹ ਭਾਰਤ ਦੀ ਨਾਰੀਸ਼ਕਤੀ ਹੈ।''

Have something to say? Post your comment

ਅਤੇ ਖੇਡ ਖਬਰਾਂ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ