Wednesday, November 11, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਪੰਜਾਬ

ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

08 ਸਤੰਬਰ, 2026 07:43 PM

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਪੰਜਾਬ ਦੇ ਨਵੇਂ ਨਿਯੁਕਤ ਕੀਤੇ ਗਏ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਵੜਿੰਗ ਨੇ ਕਿਹਾ ਕਿ ਪਾਇਲਟ ਦੇਸ਼ ਦੇ ਹਮੇਸ਼ਾ ਹੀ ਇਕ ਬੇਹੱਦ ਲੋਕਪ੍ਰਿਯ ਅਤੇ ਮੰਗ ਵਾਲੇ ਆਗੂ ਰਹੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਉਹ ਇੰਡੀਅਨ ਯੂਥ ਕਾਂਗਰਸ ਦੇ ਪ੍ਰਧਾਨ ਸਨ, ਉਸ ਸਮੇਂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਤੋਂ ਬਾਅਦ ਸਚਿਨ ਪਾਇਲਟ ਦੀ ਸਭ ਤੋਂ ਵੱਧ ਮੰਗ ਰਹਿੰਦੀ ਸੀ। ਆਗੂਆਂ ਨੇ ਪਾਇਲਟ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਫੁੱਲ ਭੇਂਟ ਕਰ ਕੇ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਵੀ ਵਧਾਈ ਦਿੱਤੀ। ਬਾਅਦ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਂਗਰਸ ਦੀ ਪੂਰੀ ਲੀਡਰਸ਼ਿਪ ਅਤੇ ਪਾਰਟੀ ਦਾ ਹਰ ਵਰਕਰ ਪੂਰੀ ਤਰ੍ਹਾਂ ਇਕਜੁੱਟ ਹੈ ਤੇ ਬਹੁਤ ਜਲਦ ਪੂਰੀ ਲੀਡਰਸ਼ਿਪ ਇੱਕੋ ਮੰਚ ’ਤੇ ਨਜ਼ਰ ਆਵੇਗੀ। ਪਾਇਲਟ ਦੀ ਆਮਦ ਨਾਲ ਪਾਰਟੀ ਨੂੰ ਨਵੀਂ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੇ ਸਮੇਂ ’ਚ ਕਾਂਗਰਸ ਦੇ ਆਗੂ ਇੱਕ ਮੰਚ ’ਤੇ ਇਕੱਠੇ ਹੋ ਕੇ ਪੰਜਾਬ ਲਈ ਲੜਾਈ ਲੜਨਗੇ।


ਉਨ੍ਹਾਂ ਕਿਹਾ ਕਿ ਪਾਰਟੀ ’ਚ ਥੋੜੇ-ਮੋਟੇ ਮਨ-ਮੁਟਾਅ ਹੋ ਸਕਦੇ ਹਨ ਪਰ ਇਸ ਨੂੰ ਨਾਰਾਜ਼ਗੀ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਉਹ ਸਚਿਨ ਪਾਇਲਟ ਨੂੰ ਜਨਮ ਦਿਨ ਦੀ ਵਧਾਈ ਦੇਣ ਲਈ ਮਿਲਣ ਗਏ ਸਨ ਅਤੇ ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਵਜੋਂ ਉਨ੍ਹਾਂ ਨਾਲ ਪਹਿਲੀ ਵਾਰ ਮੁਲਾਕਾਤ ਵੀ ਹੋਈ। ਜਦੋਂ ਵੀ ਉਹ ਸਚਿਨ ਪਾਇਲਟ ਨੂੰ ਮਿਲਦੇ ਹਨ ਤਾਂ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕਰਦੇ ਹਨ ਅਤੇ ਉਨ੍ਹਾਂ ਦਾ ਮਾਰਗਦਰਸ਼ਨ ਲੈਂਦੇ ਹਨ। ਪੰਜਾਬ ਵਰਗੇ ਸੂਬੇ ’ਚ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਨੂੰ ਸਮਝਣ ਅਤੇ ਉਨ੍ਹਾਂ ਤੱਕ ਪਹੁੰਚ ਬਣਾਉਣ ’ਚ ਪਾਇਲਟ ਦਾ ਤਜਰਬਾ ਕਾਂਗਰਸ ਲਈ ਫ਼ਾਇਦੇਮੰਦ ਰਹੇਗਾ। ਔਜਲਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਕਮਾਨ ਪਾਇਲਟ ਨੂੰ ਮਿਲਣਾ ਖ਼ੁਸ਼ੀ ਦੀ ਗੱਲ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪਾਇਲਟ ਆਪਣੇ ਤਜਰਬੇ ਨਾਲ ਪਾਰਟੀ ਨੂੰ ਅੱਗੇ ਲੈ ਕੇ ਜਾਣਗੇ।


ਪੰਜਾਬ ਕਾਂਗਰਸ ਦੀ ਅੰਦਰੂਨੀ ਧੜੇਬੰਦੀ ਤੇ ਆਗੂਆਂ ਵਿਚਾਲੇ ਚੱਲ ਰਹੇ ਮਤਭੇਦਾਂ ਬਾਰੇ ਸਵਾਲ ਕੀਤਾ ਗਿਆ ਤਾਂ ਔਜਲਾ ਨੇ ਸਪੱਸ਼ਟ ਕੀਤਾ ਕਿ ਕਾਂਗਰਸ ’ਚ ਆਗੂਆਂ ਨੂੰ ਆਪਣੇ ਵਿਚਾਰ ਰੱਖਣ ਦੀ ਆਜ਼ਾਦੀ ਹੈ। ਲੋਕਤੰਤਰ ’ਚ ਵਿਚਾਰਾਂ ਦਾ ਵਖਰੇਵਾਂ ਹੋਣਾ ਸੁਭਾਵਿਕ ਹੈ ਪਰ ਆਖ਼ਰਕਾਰ ਸਾਰਿਆਂ ਨੂੰ ਇਕ ਸਿਸਟਮ ਅੰਦਰ ਰਹਿ ਕੇ ਹੀ ਕੰਮ ਕਰਨਾ ਪੈਂਦਾ ਹੈ। ਕਾਂਗਰਸ ’ਚ ਹਰ ਆਗੂ ਦੀ ਆਪਣੀ ਗੱਲ ਅਤੇ ਆਪਣਾ ਵਿਚਾਰ ਹੋ ਸਕਦਾ ਹੈ ਪਰ ਪਾਰਟੀ ਦੇ ਫ਼ੈਸਲੇ ਤੇ ਲੀਡਰਸ਼ਿਪ ਨਾਲ ਸਾਰੇ ਖੜ੍ਹੇ ਹਨ।

 

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ