Thursday, October 29, 2026
BREAKING
• ਪੰਜਾਬੀ ਕਲਾਕਾਰਾਂ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੰਭੀਰ ਮੁੱਦਿਆਂ ਨੂੰ ਲੈ ਕੇ ਕੀਤੀ ਅਹਿਮ ਬੈਠਕ • ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਮੰਗ • ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ ਕੀ ਬੋਲੇ • ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਦੀ ਰਿਸੈਪਸ਼ਨ 'ਚ ਪਹੁੰਚੇ ਸੁਖਬੀਰ, ਹਰਸਿਮਰਤ ਤੇ ਕੇਵਲ ਢਿੱਲੋਂ ਸਣੇ ਵੱਡੇ ਲੀਡਰ • ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤ*ਲ • Diljit Dosanjh ਦੇ Concert 'ਚ ਜਾਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋਈ ਐਡਵਾਈਜ਼ਰੀ • ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਮਿਲੇਗਾ 63% DA: ਕੇਵਲ ਸਿੰਘ ਢਿੱਲੋਂ • 'ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਬਣਾਵਾਂਗੇ ਨਵਾਂ ਕਾਨੂੰਨ', ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ • ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ

ਪੰਜਾਬ

ਸਟ੍ਰੋਕ ਦੀ ਸਥਿਤੀ ਵਿੱਚ ਹਰ ਮਿੰਟ ਕੀਮਤੀ; ਦੇਰੀ ਨਾਲ ਵਧ ਸਕਦਾ ਹੈ ਸਥਾਈ ਅਪੰਗਤਾ ਦਾ ਖ਼ਤਰਾ : ਸਿਵਲ ਸਰਜਨ ਡਾ ਅਮਨ ਸੂਦ 

29 ਅਕਤੂਬਰ, 2026 06:39 PM

 

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਅਮਨ ਸੂਦ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਵੀਰਵਾਰ ਨੂੰ ਵਿਸ਼ਵ ਸਟ੍ਰੋਕ ਦਿਵਸ ਮਨਾਇਆ ਗਿਆ। ਇਸ ਮੌਕੇ ਲੋਕਾਂ ਨੂੰ ਦਿਮਾਗੀ ਦੌਰੇ ਦੇ ਲੱਛਣਾਂ ਦੀ ਸਮੇਂ ਸਿਰ ਪਛਾਣ, ਤੁਰੰਤ ਡਾਕਟਰੀ ਸਹਾਇਤਾ ਅਤੇ ਸਟ੍ਰੋਕ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਬਾਰੇ ਜਾਗਰੂਕ ਕੀਤਾ ਗਿਆ।
 
ਇਸ ਮੌਕੇ ਸਿਵਲ ਸਰਜਨ ਡਾ. ਅਮਨ ਸੂਦ ਨੇ ਕਿਹਾ ਕਿ ਸਟ੍ਰੋਕ ਇੱਕ ਗੰਭੀਰ ਮੈਡੀਕਲ ਐਮਰਜੈਂਸੀ ਹੈ, ਜੋ ਦਿਮਾਗ ਦੇ ਕਿਸੇ ਹਿੱਸੇ ਤੱਕ ਖ਼ੂਨ ਦੀ ਸਪਲਾਈ ਰੁਕਣ ਜਾਂ ਦਿਮਾਗ ਦੀ ਨਾੜੀ ਫਟਣ ਕਾਰਨ ਹੋ ਸਕਦਾ ਹੈ। ਇਸ ਨਾਲ ਦਿਮਾਗ ਦੇ ਸੈੱਲਾਂ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਮਰੀਜ਼ ਨੂੰ ਲਕਵਾ, ਬੋਲਣ ਜਾਂ ਸਮਝਣ ਵਿੱਚ ਮੁਸ਼ਕਲ ਅਤੇ ਲੰਬੇ ਸਮੇਂ ਲਈ ਸਰੀਰਕ ਅਪੰਗਤਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਇਲਾਜ ਨਾਲ ਮਰੀਜ਼ ਦੀ ਜਾਨ ਬਚਾਉਣ ਅਤੇ ਗੰਭੀਰ ਨੁਕਸਾਨ ਦੇ ਖ਼ਤਰੇ ਨੂੰ ਘਟਾਉਣ ਵਿੱਚ ਮਦਦ ਮਿਲ ਸਕਦੀ ਹੈ।
 
ਉਨ੍ਹਾਂ ਦੱਸਿਆ ਕਿ ਚਿਹਰੇ ਦਾ ਅਚਾਨਕ ਇੱਕ ਪਾਸੇ ਝੁਕ ਜਾਣਾ, ਬਾਂਹ ਜਾਂ ਲੱਤ ਵਿੱਚ ਅਚਾਨਕ ਕਮਜ਼ੋਰੀ ਜਾਂ ਸੁੰਨਪਣ, ਬੋਲਣ ਜਾਂ ਦੂਜਿਆਂ ਦੀ ਗੱਲ ਸਮਝਣ ਵਿੱਚ ਮੁਸ਼ਕਲ ਸਟ੍ਰੋਕ ਦੇ ਮੁੱਖ ਲੱਛਣ ਹਨ। ਇਸ ਤੋਂ ਇਲਾਵਾ ਅਚਾਨਕ ਨਜ਼ਰ ਘਟਣਾ, ਤੁਰਨ ਸਮੇਂ ਸੰਤੁਲਨ ਵਿਗੜਨਾ ਜਾਂ ਬਿਨਾਂ ਕਿਸੇ ਸਪੱਸ਼ਟ ਕਾਰਨ ਦੇ ਬਹੁਤ ਤੇਜ਼ ਸਿਰਦਰਦ ਹੋਣਾ ਵੀ ਖ਼ਤਰੇ ਦੇ ਸੰਕੇਤ ਹੋ ਸਕਦੇ ਹਨ।
 
ਡਾ. ਅਮਨ ਸੂਦ ਨੇ ਅਪੀਲ ਕੀਤੀ ਕਿ ਅਜਿਹੇ ਲੱਛਣ ਦਿਖਾਈ ਦੇਣ ’ਤੇ ਬਿਲਕੁਲ ਦੇਰੀ ਨਾ ਕੀਤੀ ਜਾਵੇ ਅਤੇ ਤੁਰੰਤ ਐਂਬੂਲੈਂਸ ਸੇਵਾ 108 ਜਾਂ ਸਥਾਨਕ ਐਮਰਜੈਂਸੀ ਸੇਵਾ ਨਾਲ ਸੰਪਰਕ ਕਰਕੇ ਮਰੀਜ਼ ਨੂੰ ਐਮਰਜੈਂਸੀ ਇਲਾਜ ਦੀ ਸਹੂਲਤ ਵਾਲੇ ਹਸਪਤਾਲ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਲੱਛਣ ਸ਼ੁਰੂ ਹੋਣ ਦਾ ਸਹੀ ਸਮਾਂ ਨੋਟ ਕਰਨਾ ਅਤੇ ਡਾਕਟਰੀ ਟੀਮ ਨੂੰ ਦੱਸਣਾ ਬਹੁਤ ਮਹੱਤਵਪੂਰਨ ਹੈ। ਜੇਕਰ ਲੱਛਣ ਕੁਝ ਸਮੇਂ ਬਾਅਦ ਆਪਣੇ ਆਪ ਠੀਕ ਹੋ ਜਾਣ, ਤਾਂ ਵੀ ਤੁਰੰਤ ਡਾਕਟਰੀ ਜਾਂਚ ਕਰਵਾਉਣੀ ਜ਼ਰੂਰੀ ਹੈ।
 
ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਸਟ੍ਰੋਕ ਦੇ ਸ਼ੱਕੀ ਮਰੀਜ਼ ਨੂੰ ਆਪਣੀ ਮਰਜ਼ੀ ਨਾਲ ਕੋਈ ਦਵਾਈ, ਖਾਣਾ ਜਾਂ ਪਾਣੀ ਨਾ ਦਿੱਤਾ ਜਾਵੇ ਅਤੇ ਇਲਾਜ ਵਿੱਚ ਦੇਰੀ ਨਾ ਕੀਤੀ ਜਾਵੇ। ਮਰੀਜ਼ ਨੂੰ ਖ਼ੁਦ ਗੱਡੀ ਚਲਾ ਕੇ ਹਸਪਤਾਲ ਜਾਣ ਦੀ ਬਜਾਏ ਐਮਰਜੈਂਸੀ ਸਹਾਇਤਾ ਲੈਣੀ ਚਾਹੀਦੀ ਹੈ।
 
ਸਿਵਲ ਸਰਜਨ ਨੇ ਕਿਹਾ ਕਿ ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਤੰਬਾਕੂ ਦਾ ਸੇਵਨ, ਮੋਟਾਪਾ, ਸਰੀਰਕ ਸਰਗਰਮੀ ਦੀ ਘਾਟ ਅਤੇ ਸ਼ਰਾਬ ਦਾ ਸੇਵਨ ਸਟ੍ਰੋਕ ਦੇ ਖ਼ਤਰੇ ਨੂੰ ਵਧਾ ਸਕਦੇ ਹਨ। ਇਸ ਲਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਨਿਯਮਤ ਜਾਂਚ, ਡਾਕਟਰੀ ਸਲਾਹ ਅਨੁਸਾਰ ਇਲਾਜ, ਸੰਤੁਲਿਤ ਖੁਰਾਕ, ਨਿਯਮਤ ਕਸਰਤ ਅਤੇ ਤੰਬਾਕੂ ਤੋਂ ਦੂਰੀ ਅਪਣਾਉਣੀ ਚਾਹੀਦੀ ਹੈ।
 
ਅੰਤ ਵਿੱਚ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਟ੍ਰੋਕ ਦੇ ਲੱਛਣਾਂ ਬਾਰੇ ਖ਼ੁਦ ਜਾਗਰੂਕ ਹੋਣ ਦੇ ਨਾਲ-ਨਾਲ ਆਪਣੇ ਪਰਿਵਾਰਕ ਮੈਂਬਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਜਾਗਰੂਕ ਕਰਨ, ਕਿਉਂਕਿ ਸਹੀ ਸਮੇਂ ’ਤੇ ਚੁੱਕਿਆ ਗਿਆ ਕਦਮ ਕਿਸੇ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬੀ ਕਲਾਕਾਰਾਂ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੰਭੀਰ ਮੁੱਦਿਆਂ ਨੂੰ ਲੈ ਕੇ ਕੀਤੀ ਅਹਿਮ ਬੈਠਕ

ਪੰਜਾਬੀ ਕਲਾਕਾਰਾਂ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੰਭੀਰ ਮੁੱਦਿਆਂ ਨੂੰ ਲੈ ਕੇ ਕੀਤੀ ਅਹਿਮ ਬੈਠਕ

ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਮੰਗ

ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਮੰਗ

ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ

ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ ਕੀ ਬੋਲੇ

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ ਕੀ ਬੋਲੇ

ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਦੀ ਰਿਸੈਪਸ਼ਨ 'ਚ ਪਹੁੰਚੇ ਸੁਖਬੀਰ, ਹਰਸਿਮਰਤ ਤੇ ਕੇਵਲ ਢਿੱਲੋਂ ਸਣੇ ਵੱਡੇ ਲੀਡਰ

ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਦੀ ਰਿਸੈਪਸ਼ਨ 'ਚ ਪਹੁੰਚੇ ਸੁਖਬੀਰ, ਹਰਸਿਮਰਤ ਤੇ ਕੇਵਲ ਢਿੱਲੋਂ ਸਣੇ ਵੱਡੇ ਲੀਡਰ

ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤ*ਲ

ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤ*ਲ

ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਮਿਲੇਗਾ 63% DA: ਕੇਵਲ ਸਿੰਘ ਢਿੱਲੋਂ

ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਮਿਲੇਗਾ 63% DA: ਕੇਵਲ ਸਿੰਘ ਢਿੱਲੋਂ

'ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਬਣਾਵਾਂਗੇ ਨਵਾਂ ਕਾਨੂੰਨ', ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ

'ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਬਣਾਵਾਂਗੇ ਨਵਾਂ ਕਾਨੂੰਨ', ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ

ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ

ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ

ਤਿਉਹਾਰਾਂ ਦੌਰਾਨ ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਸਖ਼ਤ, ਮਠਿਆਈਆਂ ਦੇ ਸੈਂਪਲ ਭਰੇ

ਤਿਉਹਾਰਾਂ ਦੌਰਾਨ ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਸਖ਼ਤ, ਮਠਿਆਈਆਂ ਦੇ ਸੈਂਪਲ ਭਰੇ