ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ICICI Bank ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਅਤੇ ਆਸ਼੍ਰਿਤ ਜੋ ਕਿ ਸਪਰਸ਼ ਰਾਹੀਂ ਪੈਨਸ਼ਨ ਲੈ ਰਹੇ ਹਨ, ਉਹਨਾਂ ਦੀ ਸਹੂਲਤ ਲਈ ਵਿਸ਼ੇਸ਼ ਕੈਂਪ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਮਿਤੀ 02.11.2026 ਤੋਂ 20.11.2026 ਤੱਕ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੰਗ ਕਮਾਂਡਰ (ਰਿਟਾ) ਅਮਨਪ੍ਰੀਤ ਕੌਰ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਸਮੂਹ ਸਾਬਕਾ ਸੈਨਿਕ/ਆਸ਼੍ਰਿਤ ਆਪਣਾ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣ ਲਈ ਉਕਤ ਮਿਤੀਆਂ ਦੌਰਾਨ ਦਫਤਰ ਵਿਖੇ ਪਹੁੰਚ ਕਰ ਸਕਦੇ ਹਨ।