Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਦੁਨੀਆਂ

''ਸਭ ਨੂੰ ਦੇਣਾ ਪਵੇਗਾ ਰੱਬ ਨੂੰ ਜਵਾਬ..!'' ਪੋਪ ਲਿਓ ਨੇ 'ਜੰਗ ਛੇੜਨ ਵਾਲਿਆਂ' ਨੂੰ ਦਿੱਤੀ ਚਿਤਾਵਨੀ

04 ਅਪ੍ਰੈਲ, 2026 06:08 PM

ਧਾਰਮਿਕ ਗੁਰੂ ਪੋਪ ਲਿਓ ਆਪਣੇ ਕਾਰਜਕਾਲ ਦੇ ਪਹਿਲੇ ਈਸਟਰ ਦੀਆਂ ਤਿਆਰੀਆਂ ਕਰ ਰਹੇ ਹਨ, ਪਰ ਉਨ੍ਹਾਂ ਦੇ ਸਾਹਮਣੇ ਇਸ ਵੇਲੇ ਸਭ ਤੋਂ ਵੱਡੀ ਚੁਣੌਤੀ ਅਮਰੀਕਾ ਦਾ ਉਹ 'ਧਾਰਮਿਕ ਰਾਸ਼ਟਰਵਾਦ' ਹੈ ਜੋ ਜੰਗ ਨੂੰ ਰੱਬ ਦੀ ਮਰਜ਼ੀ ਦੱਸ ਰਿਹਾ ਹੈ। ਵੈਟੀਕਨ ਅਤੇ ਟਰੰਪ ਪ੍ਰਸ਼ਾਸਨ ਵਿਚਾਲੇ 'ਪਰਮਾਤਮਾ ਦੇ ਸਰੂਪ' ਨੂੰ ਲੈ ਕੇ ਇੱਕ ਅਜਿਹੀ ਬਹਿਸ ਛਿੜ ਗਈ ਹੈ, ਜੋ ਦੁਨੀਆ ਭਰ ਦੇ ਈਸਾਈਆਂ ਨੂੰ ਦੋ ਹਿੱਸਿਆਂ ਵਿੱਚ ਵੰਡ ਸਕਦੀ ਹੈ।

ਟਰੰਪ ਦੇ ਕਰੀਬੀ ਅਤੇ ਪ੍ਰਮੁੱਖ ਪ੍ਰਚਾਰਕ ਫਰੈਂਕਲਿਨ ਗ੍ਰਾਹਮ ਨੇ ਹਾਲ ਹੀ ਵਿੱਚ ਪੈਂਟਾਗਨ ਵਿੱਚ ਇੱਕ ਪ੍ਰਾਰਥਨਾ ਸਭਾ ਦੌਰਾਨ ਕਿਹਾ ਸੀ ਕਿ ਰੱਬ ਸਿਰਫ਼ ਪਿਆਰ ਦਾ ਹੀ ਨਹੀਂ, ਸਗੋਂ 'ਨਫ਼ਰਤ ਅਤੇ ਜੰਗ' ਦਾ ਵੀ ਦੇਵਤਾ ਹੈ। ਉਨ੍ਹਾਂ ਅਮਰੀਕੀ ਫੌਜੀ ਕਾਰਵਾਈਆਂ ਨੂੰ ਰੱਬੀ ਇਨਸਾਫ਼ ਵਜੋਂ ਪੇਸ਼ ਕੀਤਾ, ਜਦਕਿ ਪੋਪ ਲਿਓ ਨੇ ਪਿਛਲੇ ਕੁਝ ਹਫ਼ਤਿਆਂ ਤੋਂ ਇਸ ਵਿਚਾਰਧਾਰਾ ਦਾ ਲਗਾਤਾਰ ਖੰਡਨ ਕੀਤਾ ਹੈ। ਪਾਮ ਸੰਡੇ ਦੇ ਮੌਕੇ 'ਤੇ ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ, "ਪਰਮਾਤਮਾ ਉਨ੍ਹਾਂ ਲੋਕਾਂ ਦੀਆਂ ਪ੍ਰਾਰਥਨਾਵਾਂ ਨਹੀਂ ਸੁਣਦਾ ਜੋ ਜੰਗ ਛੇੜਦੇ ਹਨ। ਤੁਹਾਡੇ ਹੱਥ ਖੂਨ ਨਾਲ ਰੰਗੇ ਹੋਏ ਹਨ।''

ਵੈਟੀਕਨ ਦੁਆਰਾ ਜਾਰੀ ਇੱਕ ਤਾਜ਼ਾ ਦਸਤਾਵੇਜ਼ ਵਿੱਚ ਪੋਪ ਨੇ ਦੁਨੀਆ ਦੇ ਸ਼ਕਤੀਸ਼ਾਲੀ ਨੇਤਾਵਾਂ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ, "ਸੱਤਾ ਵਿੱਚ ਬੈਠੇ ਹਰ ਵਿਅਕਤੀ ਨੂੰ ਰੱਬ ਨੂੰ ਜਵਾਬ ਦੇਣਾ ਪਵੇਗਾ ਕਿ ਉਨ੍ਹਾਂ ਨੇ ਆਪਣੀ ਸ਼ਕਤੀ ਦੀ ਵਰਤੋਂ ਕਿਵੇਂ ਕੀਤੀ, ਕੀ ਉਨ੍ਹਾਂ ਨੇ ਜੰਗ ਸ਼ੁਰੂ ਕੀਤੀ ਜਾਂ ਖ਼ਤਮ ? ਕੀ ਉਨ੍ਹਾਂ ਨੇ ਹਿੰਸਾ ਫੈਲਾਈ ਜਾਂ ਸ਼ਾਂਤੀ ਸਥਾਪਿਤ ਕੀਤੀ?"

ਵੈਟੀਕਨ ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ, ਪੋਪ ਦਾ ਇਹ ਨਿਸ਼ਾਨਾ ਸਿਰਫ਼ ਟਰੰਪ ਪ੍ਰਸ਼ਾਸਨ ਹੀ ਨਹੀਂ, ਸਗੋਂ ਹਰ ਉਸ ਤਾਕਤ 'ਤੇ ਹੈ ਜੋ ਜੰਗ ਨੂੰ ਜਾਇਜ਼ ਠਹਿਰਾਉਣ ਲਈ ਰੱਬ ਦੇ ਨਾਂ ਦੀ ਵਰਤੋਂ ਕਰਦੀ ਹੈ। ਪੋਪ ਲਿਓ ਦਾ ਮੰਨਣਾ ਹੈ ਕਿ ਧਰਮ ਨੂੰ ਹਿੰਸਾ ਲਈ ਵਰਤਣਾ ਇੱਕ "ਵੱਡਾ ਪਾਪ" ਹੈ।

ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਹੈ ਕਿ ਕੋਈ ਅਮਰੀਕੀ ਮੂਲ ਦਾ ਪੋਪ (ਲਿਓ XIV ਸ਼ਿਕਾਗੋ ਤੋਂ ਹਨ) ਸਿੱਧੇ ਤੌਰ 'ਤੇ ਅਮਰੀਕੀ ਵਿਦੇਸ਼ ਨੀਤੀ ਦੇ ਧਾਰਮਿਕ ਪਹਿਲੂਆਂ ਨੂੰ ਚੁਣੌਤੀ ਦੇ ਰਿਹਾ ਹੈ। ਜਿੱਥੇ ਟਰੰਪ ਪ੍ਰਸ਼ਾਸਨ ਇਰਾਨ ਅਤੇ ਹੋਰ ਦੇਸ਼ਾਂ ਵਿਰੁੱਧ ਜੰਗ ਨੂੰ 'ਧਰਮ ਯੁੱਧ' ਵਜੋਂ ਪੇਸ਼ ਕਰ ਰਿਹਾ ਹੈ, ਉੱਥੇ ਪੋਪ ਦੀਆਂ ਗੱਲਾਂ ਨੇ ਕਈ ਕੈਥੋਲਿਕ ਦੇਸ਼ਾਂ ਅਤੇ ਅਮਰੀਕੀ ਨਾਗਰਿਕਾਂ ਨੂੰ ਮੁੜ ਸੋਚਣ ਲਈ ਮਜਬੂਰ ਕਰ ਦਿੱਤਾ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ