Wednesday, April 22, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

17 ਨਵੰਬਰ, 2025 07:48 AM

ਚੰਡੀਗੜ੍ਹ:ਪੰਜਾਬ ਸਰਕਾਰ ਵੱਲੋਂ ਸਮਾਜਿਕ ਭਲਾਈ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇੱਕ ਵੱਡੇ ਕਦਮ ਤਹਿਤ, ਰਾਜ ਦੀ ਸਮੁੱਚੀ ਕੈਬਨਿਟ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨਾਲ ਸਬੰਧਤ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਮੁੱਚੀ ਕੈਬਨਿਟ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਫ਼ੈਸਲੇ ਰਾਜ ਦੇ ਕਮਜ਼ੋਰ ਤੇ ਲੋੜਵੰਦ ਵਰਗਾਂ ਲਈ ਵੱਡੀ ਰਾਹਤ ਸਾਬਤ ਹੋਣਗੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੈਬਨਿਟ ਨੇ ਬਾਲ ਵਿਕਾਸ ਪ੍ਰੋਜੈਕਟ ਅਧਿਕਾਰੀ ਦੀਆਂ 16 ਅਸਾਮੀਆਂ ਭਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਰਾਜ ਵਿੱਚ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਸਬੰਧੀ ਸਕੀਮਾਂ ਦੀ ਨਿਗਰਾਨੀ ਅਤੇ ਅਮਲ ਵਿੱਚ ਮਹੱਤਵਪੂਰਨ ਸੁਧਾਰ ਹੋਣਗੇ ਅਤੇ ਇਹਨਾਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀਆਂ ਜਾ ਸਕਣਗੀਆਂ।

ਇਸ ਸੰਦਰਭ ਵਿੱਚ ਡਾ. ਬਲਜੀਤ ਕੌਰ ਨੇ ਹੋਰ ਦੱਸਿਆ ਕਿ ਖਾਲੀ ਪਈਆਂ 19 ਬਾਲ ਵਿਕਾਸ ਪ੍ਰੋਜੈਕਟ ਅਧਿਕਾਰੀਆਂ (ਸੀ.ਡੀ.ਪੀ.ਓਜ਼) ਦੀਆਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਪਹਿਲਾਂ ਤੋਂ ਹੀ ਕਾਰਵਾਈ ਅਧੀਨ ਸੀ। ਉਨ੍ਹਾਂ ਕਿਹਾ ਕਿ ਹੁਣ ਕੈਬਨਿਟ ਵੱਲੋਂ 16 ਨਵੀਆਂ ਅਸਾਮੀਆਂ ਦੀ ਮਨਜ਼ੂਰੀ ਮਿਲਣ ਨਾਲ, ਕੁੱਲ 35 ਸੀ.ਡੀ.ਪੀ.ਓ਼ਜ਼ ਦੀਆਂ ਅਸਾਮੀਆਂ ਪੀ.ਪੀ.ਐਸ.ਸੀ. ਰਾਹੀਂ ਭਰੀਆਂ ਜਾਣਗੀਆਂ, ਜਿਸ ਨਾਲ ਬਾਲ ਵਿਕਾਸ ਸੇਵਾਵਾਂ ਦੀ ਕਾਰਗੁਜ਼ਾਰੀ ਵਿੱਚ ਵੱਡਾ ਸੁਧਾਰ ਆਵੇਗਾ।

ਟਰਾਂਸਜੈਂਡਰ ਭਾਈਚਾਰੇ ਦੀ ਭਲਾਈ ਲਈ, ਕੈਬਨਿਟ ਨੇ ਟਰਾਂਸਜੈਂਡਰ ਮਾਮਲਿਆਂ ਨਾਲ ਸਬੰਧਤ ਨਿਯਮ ਬਣਾਉਣ ਅਤੇ ਸੋਧਣ ਦਾ ਪੂਰਾ ਅਧਿਕਾਰ ਸਮਾਜਿਕ ਸੁਰੱਖਿਆ ਵਿਭਾਗ ਨੂੰ ਸੌਂਪਣ ਦਾ ਮਹੱਤਵਪੂਰਨ ਫੈਸਲਾ ਲਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਨਾਲ ਟਰਾਂਸਜੈਂਡਰ ਭਾਈਚਾਰੇ ਲਈ ਨੀਤੀਆਂ ਨੂੰ ਹੋਰ ਸੰਵੇਦਨਸ਼ੀਲ, ਪ੍ਰਭਾਵੀ ਢੰਗ ਅਤੇ ਸਮੇਂ-ਸਿਰ ਲਾਗੂ ਕਰਨਾ ਸੰਭਵ ਹੋਵੇਗਾ।

ਲੋੜਵੰਦ ਲੜਕੀਆਂ ਅਤੇ ਔਰਤਾਂ ਦੀ ਸਿਹਤ ਜ਼ਰੂਰਤਾਂ ਨੂੰ ਪ੍ਰਾਥਮਿਕਤਾ ਦਿੰਦਿਆਂ, ਕੈਬਨਿਟ ਨੇ ਆਂਗਣਵਾੜੀ ਵਰਕਰਾਂ ਰਾਹੀਂ ਸੈਨੇਟਰੀ ਪੈਡ ਵੰਡਣ ਲਈ 53 ਕਰੋੜ ਰੁਪਏ ਦੀ ਮੰਨਜ਼ੂਰੀ ਪ੍ਰਦਾਨ ਕੀਤੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਸਕੀਮ ਲੱਖਾਂ ਲੜਕੀਆਂ ਤੇ ਔਰਤਾਂ ਦੀ ਸਿਹਤ, ਸਫਾਈ ਅਤੇ ਮਾਹਵਾਰੀ ਜਾਗਰੂਕਤਾ ਵਿੱਚ ਸੁਧਾਰ ਲਿਆਉਣ ਵਿੱਚ ਮਦਦਗਾਰ ਸਾਬਤ ਹੋਵੇਗੀ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਲੋਕ-ਕੇਂਦਰਿਤ ਦ੍ਰਿਸ਼ਟੀਕੋਣ ਬਾਰੇ ਬੋਲਦਿਆਂ, ਡਾ. ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਸਰਕਾਰ ਕਮਜ਼ੋਰ ਵਰਗਾਂ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਸਮਾਜਿਕ ਸਹਾਇਤਾ ਨੂੰ ਮੁੱਖ ਤਰਜੀਹ ਦੇ ਰਹੀ ਹੈ। ਤਾਜ਼ਾ ਕੈਬਨਿਟ ਫ਼ੈਸਲੇ ਮੁੱਖ ਮੰਤਰੀ ਮਾਨ ਦੀ ਜਨਤਕ ਭਲਾਈ ਪ੍ਰਤੀ ਅਟੁੱਟ ਵਚਨਬੱਧਤਾ ਅਤੇ ਪੰਜਾਬ ਦੇ ਲੋਕਾਂ ਲਈ ਅਸਲ, ਜ਼ਮੀਨੀ ਸੁਧਾਰ ਲਿਆਉਣ ਦੀ ਦੂਰਦਰਸ਼ੀ ਸੋਚ ਨੂੰ ਦਰਸਾਉਂਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ