Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਸਮਾਜ ਆਧੁਨਿਕ ਜੀਵਨ ਦੀ ਹੜਬੜਾਹਟ ਵਿੱਚ ਇੱਕ ਪੂਰਨ ਸਤਗੁਰੂ ਦੀ ਅਹਿਮੀਅਤ ਨੂੰ ਭੁੱਲਿਆ - ਸਵਾਮੀ ਵਿਸਵਾਨੰਦ ਜੀ

02 ਜੂਨ, 2026 06:56 PM
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਦੇ ਸਥਾਨਕ ਆਸ਼ਰਮ ਵਿਖੇ ਮਹੀਨਾਵਾਰ ਅਧਿਆਤਮਿਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸ਼ੀ ਆਸ਼ੂਤੋਸ਼ ਮਹਾਰਾਜ ਜੀ ਦੇ ਸਿਸਯ ਸਵਾਮੀ ਵਿਸਵਾਨੰਦ ਜੀ ਨੇ ਆਪਣੇ ਪ੍ਰਵਚਨਾਂ ਦੌਰਾਨ ਦੱਸਿਆ ਕਿ ਅੱਜ ਦਾ ਵਿਦਵਾਨ ਸਮਾਜ ਆਧੁਨਿਕ ਜੀਵਨ ਦੀ ਹੜਬੜਾਹਟ ਵਿੱਚ ਇੱਕ ਪੂਰਨ ਸਤਗੁਰੂ ਦੀ ਅਹਿਮੀਅਤ ਨੂੰ ਭੁੱਲ ਗਿਆ ਹੈ ਪਰ ਜੇ ਅਸੀਂ ਇਤਿਹਾਸ ਨੂੰ ਵੇਖੀਏ ਤਾਂ ਪਤਾ ਲੱਗਦਾ ਹੈ ਕਿ ਮਹਾਨ ਮਨੁੱਖੀ ਗੁਣਾਂ ਦਾ ਵਿਕਾਸ ਹਮੇਸ਼ਾ ਸਤਗੁਰੂ ਦੀ ਰਹਿਮਤ ਹੇਠ ਹੀ ਹੋਇਆ ਹੈ। ਸਵਾਮੀ ਵੀਰਜਾਨੰਦ ਜੀ ਦਾ ਆਸ਼ਰਮ ਦਯਾਨੰਦ ਸਰਸਵਤੀ ਦੀ ਨਿਰਮਾਣ ਸਥਲੀ ਸੀ, ਤਾਂ ਸਮਰਥ ਗੁਰੂ ਰਾਮਦਾਸ ਜੀ ਦੀ ਸ਼ਕਤੀ ਨੇ ਹੀ ਸ਼ਿਵਾ ਨੂੰ ਛਤਰਪਤੀ ਸ਼ਿਵਾਜੀ ਬਣਾਇਆ ਸੀ। ਚਾਣਕਯਾ ਦੀ ਕੁਟੀਆ ਚੰਦਰਗੁਪਤ ਮੌਰਯਾ ਦਾ ਪ੍ਰਸ਼ਿਕਸ਼ਣ ਕੇਂਦਰ ਸੀ, ਤਾਂ ਨਰਿੰਦਰ ਵਿੱਚ ਲੁਕੇ ਹੋਏ ਵਿਵੇਕਾਨੰਦ ਨੂੰ ਪਰਮਹੰਸ ਦੇ ਮਾਹਿਰ ਹੱਥਾਂ ਨੇ ਹੀ ਘੜਿਆ ਸੀ। ਰਾਜਸੀ ਵਾਤਾਵਰਨ ਵਿੱਚ ਰਹਿੰਦਿਆਂ ਵੀ ਜਿਸ ਗੁਰੂ ਨੇ ਰਾਜਾ ਜਨਕ ਨੂੰ 'ਵਿਦੇਹੀ' ਬਣਾ ਦਿੱਤਾ, ਉਹ ਗੁਰੂ ਅਸ਼ਟਾਵਕ੍ਰ ਹੀ ਸਨ। ਕਹਿਣ ਦਾ ਅਰਥ ਇਹ ਹੈ ਕਿ ਜਦੋਂ ਵੀ ਸਮਾਜ ਦੇ ਅਕਾਸ਼ 'ਤੇ ਕੋਈ ਮਹਾਨ ਵਿਅਕਤੀ ਚਮਕਿਆ, ਤਾਂ ਉਸਦੀ ਚਮਕ ਪਿੱਛੇ ਗੁਰੂ ਦੀ ਕਿਰਪਾ ਦੀ ਜੋਤ ਹੀ ਕੰਮ ਕਰ ਰਹੀ ਸੀ। ਸਮਾਜ ਨੂੰ ਅਜਿਹੇ ਸ਼੍ਰੇਸ਼ਠ ਵਿਅਕਤੀ ਹਮੇਸ਼ਾ ਗੁਰੂਆਂ ਦੀ ਹੀ ਦੇਣ ਰਹੇ ਹਨ, ਇਸੇ ਕਰਕੇ ਸ਼ਾਸਤਰਾਂ ਵਿੱਚ ਸਤਗੁਰੂ ਦੀ ਤੁਲਨਾ ਬ੍ਰਹਮਾ, ਵਿਸ਼ਨੂੰ ਅਤੇ ਮਹੇਸ਼ ਨਾਲ ਕੀਤੀ ਗਈ ਹੈ। ਜਿਵੇਂ ਬ੍ਰਹਮਾ ਜੀ ਸ੍ਰਿਸ਼ਟੀ ਦੇ ਜਨਮਦਾਤਾ ਹਨ, ਓਸੇ ਤਰ੍ਹਾਂ ਗੁਰੂ ਆਪਣੇ ਸ਼ਿਸ਼ਯ ਨੂੰ ਆਧਿਆਤਮਿਕ ਜਗਤ ਵਿੱਚ ਜਨਮ ਦਿੰਦੇ ਹਨ। ਜਦੋਂ ਸ਼ਿਸ਼ਯ ਦਾ ਆਧਿਆਤਮਿਕ ਜਨਮ ਹੁੰਦਾ ਹੈ, ਤਾਂ ਉਹ ਅੰਦਰੂਨੀ ਜਗਤ ਵਿੱਚ ਦਾਖਲ ਹੋ ਕੇ ਪ੍ਰਭੂ ਦੇ ਰਾਜ ਦਾ ਪ੍ਰਤੱਖ ਸਾਖਾਤਕਾਰ ਕਰ ਸਕਦਾ ਹੈ ਪਰ ਅੰਦਰੂਨੀ ਜਗਤ ਵਿੱਚ ਸਿਰਫ਼ ਦਾਖਲ ਹੋਣਾ ਹੀ ਕਾਫ਼ੀ ਨਹੀਂ ਹੁੰਦਾ। ਆਪਣੇ ਟੀਚੇ ਨੂੰ ਪ੍ਰਾਪਤ ਕਰਨ ਲਈ ਨਿਰੰਤਰ ਅੱੱਗੇ ਵਧਣਾ ਵੀ ਜ਼ਰੂਰੀ ਹੈ। ਅੱਗੇ ਵਧਣ ਦੌਰਾਨ ਸੰਭਾਵਨਾ ਹੈ ਕਿ ਰਾਹ ਵਿੱਚ ਕੁਝ ਰੁਕਾਵਟਾਂ ਆਉਣ, ਅਜਿਹੇ ਵਿੱਚ ਗੁਰੂ ਹੀ ਸ਼ਿਸ਼ਯ ਦੀ ਰੱਖਿਆ ਕਰਦਾ ਹੈ, ਹਰ ਪਲ ਉਸਦੀ ਮਦਦ ਕਰਦਾ ਹੈ। ਬਿਲਕੁਲ ਓਸੇ ਤਰ੍ਹਾਂ ਜਿਵੇਂ ਬ੍ਰਹਮਾ ਦੁਆਰਾ ਰਚੀ ਗਈ ਸ੍ਰਿਸ਼ਟੀ ਦੀ ਦੇਖਭਾਲ ਅਤੇ ਸੰਭਾਲ ਦਾ ਕੰਮ ਭਗਵਾਨ ਵਿਸ਼ਨੂੰ ਜੀ ਕਰਦੇ ਹਨ। ਬ੍ਰਹਮਾ ਜੀ ਦੁਆਰਾ ਰਚੀ ਗਈ ਇਸ ਸ੍ਰਿਸ਼ਟੀ ਵਿੱਚ ਭਗਵਾਨ ਸ਼ਿਵ ਸੰਹਾਰ ਦਾ ਕਾਰਜ ਸੰਭਾਲਦੇ ਹਨ। ਠੀਕ ਉਸੇ ਤਰ੍ਹਾਂ ਗੁਰੂ ਵੀ ਸੰਹਾਰ ਕਰਦੇ ਹਨ-ਸ਼ਿਸ਼ਯ ਦੀ ਦੁਸ਼ਟ ਪ੍ਰਵ੍ਰਿੱਤੀਆਂ ਦਾ! ਉਸਦੇ ਹਿਰਦੇ ਵਿੱਚ ਵਸੇ ਔਗੁਣਾਂ ਦਾ! ਕਾਮ, ਕਰੋਧ, ਮੋਹ, ਲੋਭ, ਅਹੰਕਾਰ ਆਦਿ ਜੋ ਉਸਨੂੰ ਇੱਕ ਦੀਮਕ ਵਾਂਗ ਖੋਖਲਾ ਕਰ ਰਹੇ ਹੁੰਦੇ ਹਨ। ਗੁਰੂ- ਸ਼ਿਸ਼ਯ ਦੇ ਜਨਮ-ਜਨਮਾਂਤਰਾਂ ਦੇ ਕਰਮਾਂ ਅਤੇ ਕੁਸੰਸਕਾਰਾਂ ਦਾ ਨਾਸ਼ ਕਰ ਦਿੰਦੇ ਹਨ। ਇਸੇ ਲਈ ਗੁਰੂ ਨੂੰ 'ਸ਼ਿਵ' ਵੀ ਕਿਹਾ ਗਿਆ ਹੈ। ਇਸ ਦੌਰਾਨ ਨੂਰਮਹਿਲ ਤੋਂ ਵਿਸ਼ੇਸ਼ ਤੌਰ ਤੇ ਪਹੁੰਚੀ ਟੀਮ ਨੇ ਵੱਖ-ਵੱਖ ਅਮ੍ਰਿਤਮਈ ਭਜਨਾਂ ਨਾਲ ਸ਼ਰਧਾਲੂਆਂ ਨੂੰ ਗੁਰੂ ਭਗਤੀ ਨਾਲ ਜੋੜ ਦਿੱਤਾ ਅਤੇ ਆਪਣੇ ਜੀਵਨ ਵਿੱਚ ਗੁਰੂ ਨੂੰ ਧਾਰਨ ਕਰਕੇ ਆਪਣਾ ਜੀਵਨ ਸਫਲ ਬਣਾਉਣ ਲਈ ਆਖਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਲਈ ਆਸ਼ਰਮ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਲੰਗਰ ਦੀ ਵਿਵਸਥਾ ਵੀ ਕੀਤੀ ਗਈ ਸੀ।
 
Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ