Wednesday, April 15, 2026
BREAKING
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼ ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ ਆਰਥਿਕਤਾ ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ

ਪੰਜਾਬ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

24 ਫ਼ਰਵਰੀ, 2026 07:38 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਮੰਗਲਵਰ ਨੂੰ ਜ਼ਿਲ੍ਹਾ ਪੀ.ਸੀ.ਪੀ.ਐੱਨ.ਡੀ.ਟੀ. ਸਲਾਹਕਾਰ ਕਮੇਟੀ ਦੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਪੀ.ਸੀ.ਪੀ.ਐੱਨ.ਡੀ.ਟੀ. ਨੂੰ ਜ਼ਿਲ੍ਹੇ ਵਿੱਚ ਸਖ਼ਤੀ ਅਤੇ ਪਾਰਦਰਸ਼ਤਾ ਨਾਲ ਲਾਗੂ ਕਰਨਾ ਹੈ, ਤਾਂ ਜੋ ਲਿੰਗ ਚੋਣ ਸਬੰਧੀ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾ ਸਕੇ।
 
ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਕਾਰਜਕਾਰੀ ਪੀ.ਐਨ.ਡੀ.ਟੀ. ਕੋਆਰਡੀਨੇਟਰ ਡਾ. ਹਰਨੇਕ ਸਿੰਘ ਵੱਲੋਂ ਕਮੇਟੀ ਮੈਂਬਰਾਂ ਨੂੰ ਵੱਖ-ਵੱਖ ਏਜੰਡਾ ਮੁੱਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਅਲਟਰਾਸਾਊਂਡ ਕੇਂਦਰਾਂ ਦੀ ਨਿਗਰਾਨੀ ਕਰਨ ਤੇ ਰਿਕਾਰਡ ਦਾ ਰੱਖ-ਰਖਾਅ ਕਰਨ ਦੀ ਪ੍ਰਕਿਰਿਆ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਫਾਰਮ ਸਹੀ ਤਰੀਕੇ ਨਾਲ ਭਰਨ ਅਤੇ ਨਿਯਮਾਂ ਅਨੁਸਾਰ ਡਿਸਪਲੇ ਬੋਰਡ ਲਗਾਉਣ ਸਬੰਧੀ ਵੀ ਦਿਸ਼ਾ-ਨਿਰਦੇਸ਼ ਦਿੱਤੇ।
 
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਗੈਰ-ਕਾਨੂੰਨੀ ਲਿੰਗ ਜਾਂਚ ‘ਤੇ ਪੂਰੀ ਪਾਬੰਦੀ ਹੈ ਤੇ ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਦੀ ਰਿਆਇਤ ਨਹੀਂ ਵਰਤੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਸੁਧਾਰਨਾ ਸਿਹਤ ਵਿਭਾਗ ਦੀ ਪ੍ਰਾਥਮਿਕਤਾ ਹੈ ਅਤੇ ਇਸ ਲਈ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅਚਾਨਕ ਜਾਂਚਾਂ ਜਾਰੀ ਰਹਿਣਗੀਆਂ ਅਤੇ ਜੇਕਰ ਕਿਸੇ ਕੇਂਦਰ ਵੱਲੋਂ ਕਾਨੂੰਨ ਦੀ ਉਲੰਘਣਾ ਕੀਤੀ ਗਈ ਤਾਂ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
 
ਉਨ੍ਹਾਂ ਨੇ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰ ਵਿੱਚ ਜਾਗਰੂਕਤਾ ਗਤੀਵਿਧੀਆਂ ਨੂੰ ਵਧਾਉਣ, ਤਾਂ ਜੋ ਸਮਾਜ ਵਿੱਚ ਭਰੂਣ ਹੱਤਿਆ ਵਿਰੁੱਧ ਸਕਾਰਾਤਮਕ ਸੋਚ ਵਿਕਸਿਤ ਹੋ ਸਕੇ। ਉਨ੍ਹਾਂ ਕਿਹਾ ਕਿ “ਬੇਟੀ ਬਚਾਓ, ਬੇਟੀ ਪੜ੍ਹਾਓ” ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤੀ ਨਾਲ ਲਾਗੂ ਕਰਨਾ ਸਮੇਂ ਦੀ ਲੋੜ ਹੈ।
 
ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਸਾਰੇ ਰਜਿਸਟਰਡ ਕੇਂਦਰਾਂ ਦੇ ਰਿਕਾਰਡਾਂ ਦੀ ਨਿਯਮਿਤ ਜਾਂਚ ਕੀਤੀ ਜਾਵੇਗੀ ਅਤੇ ਰਿਪੋਰਟਿੰਗ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ, ਸ਼ੱਕੀ ਗਤੀਵਿਧੀਆਂ ਸਬੰਧੀ ਮਿਲਣ ਵਾਲੀ ਕਿਸੇ ਵੀ ਜਾਣਕਾਰੀ ‘ਤੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇਗੀ।
 
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕਾਨੂੰਨੀ ਪ੍ਰਾਵਧਾਨਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਕਾਨੂੰਨ ਦੀ ਪਾਲਣਾ ਲਈ ਪੂਰੀ ਵਚਨਬੱਧਤਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਕੇਂਦਰ ਨਿਯਮਾਂ ਅਨੁਸਾਰ ਕੰਮ ਕਰੇ। ਉਨ੍ਹਾਂ ਨੇ ਕਿਹਾ ਕਿ ਕਾਨੂੰਨ ਦੀ ਪਾਲਣਾ ਸਿਰਫ਼ ਸਰਕਾਰੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜਿਕ ਫ਼ਰਜ਼ ਵੀ ਹੈ।
 
ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਵੱਲੋਂ ਆਪਣੇ ਸੁਝਾਅ ਵੀ ਪੇਸ਼ ਕੀਤੇ ਗਏ ਅਤੇ ਐਕਟ ਦੀ ਪ੍ਰਭਾਵਸ਼ਾਲੀ ਲਾਗੂਅਤ ਲਈ ਸਾਂਝੀ ਰਣਨੀਤੀ ‘ਤੇ ਵਿਚਾਰ ਕੀਤਾ ਗਿਆ। ਅੰਤ ਵਿੱਚ ਸਿਵਲ ਸਰਜਨ ਵੱਲੋਂ ਸਾਰੇ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਗਿਆ ਕਿ ਸਖ਼ਤ ਨਿਗਰਾਨੀ ਅਤੇ ਸਮੂਹਿਕ ਯਤਨਾਂ ਨਾਲ ਹੀ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਸੁਧਾਰਿਆ ਜਾ ਸਕਦਾ ਹੈ ਅਤੇ ਸਮਾਜ ਵਿੱਚ ਲੜਕੀਆਂ ਪ੍ਰਤੀ ਸਤਿਕਾਰ ਦੀ ਭਾਵਨਾ ਮਜ਼ਬੂਤ ਹੋਵੇਗੀ।
 
ਇਸ ਮੌਕੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ, ਡਾ ਹਰਕੇਸ਼ ਕੁਮਾਰ, ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਤੀਨਿਧ ਅਜੇਵੀਰ ਸਿੰਘ ਰਾਣਾ, ਕਮੇਟੀ ਮੈਂਬਰ ਡਾ ਹਰਕੇਸ਼ ਕੁਮਾਰ, ਜ਼ਿਲ੍ਹਾ ਡਿਪਟੀ ਅਟਾਰਨੀ ਤੇਜਵੀਰ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ, ਸਮਾਜਸੇਵੀ ਰਤਨ ਜੈਨ, ਬੀਰਬਲ ਤੱਖੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਪ੍ਰਤੀਨਿਧੀ ਸੁਰਜੀਤ ਸਿੰਘ ਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ