Wednesday, April 15, 2026
BREAKING
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼ ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ ਆਰਥਿਕਤਾ ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ

ਪੰਜਾਬ

ਸਰਕਾਰੀ ਯੋਜਨਾਵਾਂ ਅਤੇ ਪ੍ਰੋਗਰਾਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਪਹੁੰਚਾਉਣਾ ਯਕੀਨੀ ਬਣਾਇਆ ਜਾਏ : ਸਿਵਲ ਸਰਜਨ ਸਡਾ. ਗੁਰਿੰਦਰਜੀਤ ਸਿੰਘ

03 ਫ਼ਰਵਰੀ, 2026 04:51 PM
ਬਲਾਚੌਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਸਡਾ. ਗੁਰਿੰਦਰਜੀਤ ਸਿੰਘ ਨੇ ਮੰਗਲਵਾਰ ਨੂੰ ਸਰਕਾਰੀ ਸਿਹਤ ਸੇਵਾਵਾਂ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣ ਅਤੇ ਜਨਤਾ ਨੂੰ ਮਿਲ ਰਹੀਆਂ ਸਿਹਤ ਸੁਵਿਧਾਵਾਂ ਦੀ ਸਮੀਖਿਆ ਕਰਨ ਦੇ ਉਦੇਸ਼ ਨਾਲ ਸਬ-ਡਿਵੀਜ਼ਨਲ ਹਸਪਤਾਲ, ਬਲਾਚੌਰ ਅਧੀਨ ਪੈਂਦੇ ਸਬ ਸੈਂਟਰ, ਲੋਹਟ ਦਾ ਵਿਸਥਾਰਪੂਰਵਕ ਨਿਰੀਖਣ ਕੀਤਾ। ਇਸ ਦੌਰੇ ਦਾ ਮਕਸਦ ਪਿੰਡ ਪੱਧਰ ’ਤੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਹਕੀਕਤ ਦੀ ਪਰਖ ਕਰਨਾ ਸੀ।
 
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਨਿਰੀਖਣ ਦੌਰਾਨ ਸੈਂਟਰ ਵਿੱਚ ਮੌਜੂਦ ਸਿਹਤ ਸਹੂਲਤਾਂ, ਸਟਾਫ ਦੀ ਹਾਜ਼ਰੀ, ਦਵਾਈਆਂ ਦੀ ਉਪਲੱਬਧਤਾ, ਟੀਕਾਕਰਨ ਸੇਵਾਵਾਂ, ਜੱਚਾ-ਬੱਚਾ ਸਿਹਤ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ ਅਤੇ ਰਿਕਾਰਡਾਂ ਦੀ ਜਾਂਚ ਕੀਤੀ।
 
ਡਾ. ਗੁਰਿੰਦਰਜੀਤ ਸਿੰਘ ਨੇ ਸਿਹਤ ਸਟਾਫ ਨੂੰ ਹਦਾਇਤ ਕੀਤੀ ਕਿ ਸਰਕਾਰੀ ਯੋਜਨਾਵਾਂ ਅਤੇ ਪ੍ਰੋਗਰਾਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਪਹੁੰਚਾਇਆ ਜਾਵੇ। ਉਨ੍ਹਾਂ ਨੇ ਖ਼ਾਸ ਤੌਰ ’ਤੇ ਜ਼ੋਰ ਦਿੱਤਾ ਕਿ ਗਰਭਵਤੀ ਮਹਿਲਾਵਾਂ ਦੀ ਸਮੇਂ-ਸਿਰ ਜਾਂਚ, ਟੀਕਾਕਰਨ, ਪੋਸ਼ਣ ਸਲਾਹ, ਨਵਜਾਤ ਅਤੇ ਬੱਚਿਆਂ ਦੀ ਦੇਖਭਾਲ, ਨਾਲ ਹੀ ਸੰਕਰਾਮਕ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ।
 
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਵੀ ਸਬ ਸੈਂਟਰ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਲਈ ਅਤੇ ਸਟਾਫ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਸਿਹਤ ਕਰਮਚਾਰੀ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਪਿੰਡ ਪੱਧਰ ’ਤੇ ਸਿਹਤ ਸੇਵਾਵਾਂ ਨੂੰ ਮਜ਼ਬੂਤੀ ਮਿਲਦੀ ਹੈ।
 
ਨਿਰੀਖਣ ਦੌਰਾਨ ਸਿਵਲ ਸਰਜਨ ਦੇ ਨਾਲ ਸਬ-ਡਿਵੀਜ਼ਨਲ ਹਸਪਤਾਲ, ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਿੰਦਰਜੀਤ ਕੌਰ, ਸਿਵਲ ਸਰਜਨ ਦੇ ਪੀ.ਏ. ਸ੍ਰੀ ਅਜੇ ਕੁਮਾਰ ਤੇ ਏ.ਐੱਨ.ਐੱਮ ਜਸਵੰਤ ਕੌਰ ਵੀ ਮੌਜੂਦ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ