Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਇਆ ਜਾਏ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

24 ਜਨਵਰੀ, 2026 06:14 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਗਣਤੰਤਰ ਦਿਵਸ ਮੌਕੇ ਜ਼ਿਲ੍ਹੇ ਵਿੱਚ ਸਿਹਤ ਸੰਭਾਲ ਪ੍ਰਬੰਧਾਂ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਫਿਜੀਕਲ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਵਰਚੁਅਲ ਵਿਸ਼ੇਸ਼ ਰੀਵਿਊ ਮੀਟਿੰਗ ਆਯੋਜਿਤ ਕੀਤੀ ਗਈ।

ਇਸ ਮੌਕੇ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਕਾਰਗਰ ਅਤੇ ਉਪਲਬੱਧ ਰੱਖੀਆਂ ਜਾਣ। ਉਨ੍ਹਾਂ ਨੇ ਹਸਪਤਾਲਾਂ ਵਿੱਚ ਦਵਾਈਆਂ, ਲਾਈਫ ਸੇਵਿੰਗ ਡਰੱਗਜ਼, ਆਕਸੀਜਨ ਅਤੇ ਹੋਰ ਜ਼ਰੂਰੀ ਮੈਡੀਕਲ ਸੱਮਗਰੀ ਦੀ ਢੁੱਕਵੀਂ ਉਪਲੱਬਧਤਾ ਯਕੀਨੀ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ।
 
ਸਿਵਲ ਸਰਜਨ ਨੇ ਦੱਸਿਆ ਕਿ ਐਂਬੂਲੈਂਸ ਸੇਵਾਵਾਂ ਨੂੰ ਪੂਰੀ ਤਰ੍ਹਾਂ ਤਿਆਰ ਹਾਲਤ ਵਿੱਚ ਰੱਖਿਆ ਜਾਵੇ ਅਤੇ ਮੈਡੀਕਲ ਸਟਾਫ਼ ਸਮੇਤ ਡਰਾਈਵਰਾਂ ਦੀ ਡਿਊਟੀ ਰੋਸਟਰ ਪਹਿਲਾਂ ਤੋਂ ਤਿਆਰ ਕਰਕੇ ਸੂਚਿਤ ਕੀਤਾ ਜਾਵੇ। ਉਨ੍ਹਾਂ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਜਾਂ ਐਮਰਜੈਂਸੀ ਸਥਿਤੀ ਨਾਲ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਣ ਲਈ ਰੈਫ਼ਰਲ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ।
 
ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਗਣਤੰਤਰ ਦਿਵਸ ਇੱਕ ਮਹੱਤਵਪੂਰਨ ਰਾਸ਼ਟਰੀ ਦਿਵਸ ਹੈ ਅਤੇ ਇਸ ਦੌਰਾਨ ਆਮ ਜਨਤਾ ਦੀ ਸਿਹਤ ਸੁਰੱਖਿਆ ਸਿਹਤ ਵਿਭਾਗ ਦੀ ਸਰਵੋਚ ਤਰਜੀਹ ਹੈ। ਇਸ ਲਈ ਸਾਰੇ ਸਿਹਤ ਅਧਿਕਾਰੀ ਆਪਸੀ ਤਾਲਮੇਲ ਅਤੇ ਜ਼ਿੰਮੇਵਾਰੀਆਂ ਦੀ ਪੂਰੀ ਨਿਸ਼ਠਾ ਨਾਲ ਪਾਲਣਾ ਯਕੀਨੀ ਬਣਾਉਣ।
 
ਮੀਟਿੰਗ ਦੌਰਾਨ ਵੱਖ-ਵੱਖ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਵੱਲੋਂ ਆਪਣੇ-ਆਪਣੇ ਸਿਹਤ ਪ੍ਰੋਗਰਾਮਾਂ ਅਧੀਨ ਕੀਤੀਆਂ ਤਿਆਰੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ, ਜਿਸ ਉਪਰੰਤ ਸਿਵਲ ਸਰਜਨ ਵੱਲੋਂ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਸਿਹਤ ਅਫਸਰ ਡਾ ਰੇਣੂ ਮਿੱਤਲ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ, ਜ਼ਿਲ੍ਹਾ ਟੀਕਾਕਰਨ ਅਫਸਰ ਡਾ ਹਰਪਿੰਦਰ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ, ਡਾ ਗੀਤਾਂਜਲੀ ਸਿੰਘ, ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ ਰਾਜ ਕੁਮਾਰੀ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਸਿਵਲ ਸਰਜਨ ਦੇ ਪੀਏ ਅਜੇ ਕੁਮਾਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। 
 
Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼