Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

ਸਰਕਾਰ ਬਦਲਣ ਜਾ ਰਹੀ 1 ਰੁਪਏ ਤੋਂ ਲੈ 500 ਰੁਪਏ ਤਕ ਦੇ ਨੋਟ! RBI ਜਾਰੀ ਕਰੇਗਾ ਪਲਾਸਟਿਕ ਦੀ ਕਰੰਸੀ

29 ਮਈ, 2026 05:52 PM

ਮੁੰਬਈ : ਭਾਰਤੀ ਰਿਜ਼ਰਵ ਬੈਂਕ ਦੇਸ਼ ਵਿੱਚ ਕਰੰਸੀ ਨੋਟਾਂ ਦੀ ਲਗਾਤਾਰ ਵਧਦੀ ਮੰਗ ਨੂੰ ਪੂਰਾ ਕਰਨ ਲਈ ਇੱਕ ਵਾਰ ਫਿਰ ਪੌਲੀਮਰ (ਪਲਾਸਟਿਕ) ਦੇ ਨੋਟ ਲਿਆਉਣ ਦੀ ਤਿਆਰੀ ਕਰ ਰਿਹਾ ਹੈ। ਸੂਤਰਾਂ ਅਨੁਸਾਰ, ਇਸ ਅਹਿਮ ਮੁੱਦੇ 'ਤੇ ਕੇਂਦਰੀ ਬੈਂਕ ਦੀਆਂ ਪਟਨਾ ਅਤੇ ਮੁੰਬਈ ਵਿੱਚ ਹੋਈਆਂ ਪਿਛਲੀਆਂ ਬੋਰਡ ਮੀਟਿੰਗਾਂ ਵਿੱਚ ਵਿਸਥਾਰ ਨਾਲ ਚਰਚਾ ਕੀਤੀ ਗਈ ਹੈ। ਇਹ ਫੈਸਲਾ ਇਸ ਲਈ ਲਿਆ ਜਾ ਰਿਹਾ ਹੈ ਕਿਉਂਕਿ ਪਲਾਸਟਿਕ ਦੇ ਨੋਟ ਬਣਾਉਣ ਦੀ ਲਾਗਤ ਕਾਗਜ਼ੀ ਨੋਟਾਂ ਦੇ ਮੁਕਾਬਲੇ ਘੱਟ ਆਵੇਗੀ ਅਤੇ ਇਹ ਨੋਟ ਵਧੇਰੇ ਟਿਕਾਊ ਹੋਣ ਕਾਰਨ ਲੰਬੇ ਸਮੇਂ ਤੱਕ ਚੱਲ ਸਕਣਗੇ। ਆਰ. ਬੀ. ਆਈ. ਜਲਦ ਹੀ ਇਨ੍ਹਾਂ ਨੋਟਾਂ ਦੇ ਜਨਤਕ ਪ੍ਰਯੋਗ ਸ਼ੁਰੂ ਕਰਨ ਦਾ ਐਲਾਨ ਕਰ ਸਕਦਾ ਹੈ।

ਫਟੇ-ਪੁਰਾਣੇ ਨੋਟਾਂ ਦਾ ਨਿਪਟਾਰਾ
ਫਟੇ-ਪੁਰਾਣੇ ਨੋਟਾਂ ਦਾ ਨਿਪਟਾਰਾ ਕਰਨ ਦਾ ਕੰਮ ਬਹੁਤ ਵੱਡੇ ਪੱਧਰ 'ਤੇ ਹੋ ਰਿਹਾ ਹੈ। ਅੰਕੜੇ ਦੱਸਦੇ ਹਨ ਕਿ ਸਾਲ 2024-25 ਵਿੱਚ 2,38,563 ਲੱਖ ਫਟੇ-ਪੁਰਾਣੇ ਨੋਟਾਂ ਦਾ ਨਿਪਟਾਰਾ ਕੀਤਾ ਗਿਆ, ਜਦੋਂ ਕਿ ਪਿਛਲੇ ਸਾਲ ਇਹ ਗਿਣਤੀ 2,12,493 ਲੱਖ ਸੀ। ਇਨ੍ਹਾਂ ਵਿੱਚ ਸਭ ਤੋਂ ਵੱਧ 500 ਰੁਪਏ ਦੇ ਨੋਟ (89,855 ਲੱਖ) ਅਤੇ ਫਿਰ 100 ਰੁਪਏ ਦੇ ਨੋਟ ਸ਼ਾਮਲ ਸਨ।

ਨੋਟਾਂ ਦੀ ਛਪਾਈ 'ਤੇ ਵਧਦਾ ਖਰਚਾ
ਨੋਟਾਂ ਦੀ ਮੰਗ ਵਧਣ ਕਾਰਨ ਇਨ੍ਹਾਂ ਦੀ ਛਪਾਈ ਦਾ ਖਰਚਾ ਵੀ ਵਧਿਆ ਹੈ। ਸਾਲ 2024-25 ਦੌਰਾਨ ਨੋਟਾਂ ਦੀ ਛਪਾਈ 'ਤੇ 6,372.8 ਕਰੋੜ ਰੁਪਏ ਖਰਚ ਹੋਏ ਹਨ, ਜੋ ਕਿ 2023-24 ਵਿੱਚ ਹੋਏ 5,101.4 ਕਰੋੜ ਰੁਪਏ ਦੇ ਖਰਚੇ ਤੋਂ ਕਾਫੀ ਜ਼ਿਆਦਾ ਹੈ।

ਛੋਟੇ ਨੋਟਾਂ ਦੀ ਭਾਰੀ ਮੰਗ
ਪਿਛਲੇ ਕੁਝ ਸਾਲਾਂ ਵਿੱਚ 10 ਅਤੇ 20 ਰੁਪਏ ਦੇ ਨੋਟਾਂ ਦੀ ਬਹੁਤ ਜ਼ਿਆਦਾ ਮੰਗ ਦੇਖੀ ਗਈ ਹੈ। ਹਾਲਾਂਕਿ, ਕੁੱਲ ਕਰੰਸੀ ਦੇ ਮੁੱਲ ਦੇ ਹਿਸਾਬ ਨਾਲ 10 ਰੁਪਏ ਦੇ ਨੋਟਾਂ ਦਾ ਹਿੱਸਾ ਸਿਰਫ 0.7 ਫੀਸਦੀ ਅਤੇ 20 ਰੁਪਏ ਦੇ ਨੋਟਾਂ ਦਾ ਹਿੱਸਾ 0.8 ਫੀਸਦੀ ਰਿਹਾ ਹੈ।

ਜ਼ਿਕਰਯੋਗ ਹੈ ਕਿ ਸਾਲ 2012 ਵਿੱਚ ਵੀ ਤਤਕਾਲੀ ਸਰਕਾਰ ਨੇ ਦੇਸ਼ ਦੇ 5 ਸ਼ਹਿਰਾਂ ਵਿੱਚ ਪ੍ਰਯੋਗਿਕ ਤੌਰ 'ਤੇ 10 ਰੁਪਏ ਦੇ ਇਕ ਅਰਬ ਪੌਲੀਮਰ ਨੋਟ ਜਾਰੀ ਕਰਨ ਦਾ ਫੈਸਲਾ ਲਿਆ ਸੀ। ਰਿਜ਼ਰਵ ਬੈਂਕ ਨੇ ਸਿੱਕਿਆਂ ਦੀ ਵਰਤੋਂ ਨੂੰ ਵਧਾਉਣ ਦੀ ਵੀ ਕੋਸ਼ਿਸ਼ ਕੀਤੀ ਸੀ, ਪਰ ਉਮੀਦ ਮੁਤਾਬਕ ਨਤੀਜੇ ਨਾ ਮਿਲਣ ਕਾਰਨ ਹੁਣ ਪਲਾਸਟਿਕ ਦੇ ਨੋਟਾਂ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ