Friday, June 19, 2026
BREAKING
ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਮਾਨਸਿਕ ਸਿਹਤ ਨੂੰ ਤਰਜੀਹ: ਸਿਜ਼ੋਫਰੀਨੀਆ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਕੈਸ਼ਲੈੱਸ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਕਵਰ : ਡਾ. ਬਲਬੀਰ ਸਿੰਘ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ ਮਹਾਵੀਰ ਜੈਨ ਯੁਵਕ ਮੰਡਲ ਵੱਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਨਸ਼ਾ ਮੁਕਤ ਭਾਰਤ ਅਭਿਆਨ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ

ਸਿਹਤ

ਸਰਦੀਆਂ 'ਚ ਕਣਕ ਦੀ ਥਾਂ ਖਾਓ ਇਸ ਆਟੇ ਨਾਲ ਬਣੀ ਰੋਟੀ, ਸ਼ੂਗਰ ਰਹੇਗੀ ਕੰਟਰੋਲ

01 ਦਸੰਬਰ, 2024 07:48 PM

ਆਧੁਨਿਕ ਜੀਵਨ ਸ਼ੈਲੀ ਅਤੇ ਗੈਰ-ਸਿਹਤਮੰਦ ਡਾਈਟ ਕਾਰਨ ਡਾਇਬਟੀਜ਼ ਦੀ ਬਿਮਾਰੀ ਆਮ ਹੁੰਦੀ ਜਾ ਰਹੀ ਹੈ। ਭਾਰਤ ਨੂੰ ਹੁਣ ਅਕਸਰ ਦੁਨੀਆ ਦੀ “ਡਾਇਬੀਟੀਜ਼ ਦੀ ਰਾਜਧਾਨੀ” ਕਿਹਾ ਜਾਂਦਾ ਹੈ। ਹਾਲਾਂਕਿ ਸ਼ੂਗਰ ਦਾ ਕੋਈ ਇਲਾਜ ਨਹੀਂ ਹੈ, ਪਰ ਇੱਕ ਸਿਹਤਮੰਦ ਖੁਰਾਕ ਅਤੇ ਜੀਵਨ ਸ਼ੈਲੀ ਵਿੱਚ ਤਬਦੀਲੀਆਂ ਦੁਆਰਾ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਸ਼ੂਗਰ ਦੇ ਮਰੀਜ਼ ਘੱਟ-ਕਾਰਬੋਹਾਈਡਰੇਟ, ਹਾਈ-ਪ੍ਰੋਟੀਨ ਵਾਲੀ ਡਾਈਟ ਨੂੰ ਅਪਣਾ ਸਕਦੇ ਹਨ। ਕਣਕ ਦੀਆਂ ਆਮ ਰੋਟੀਆਂ ਦੀ ਬਜਾਏ, ਜਵਾਰ, ਜੌਂ, ਰਾਗੀ, ਜਾਂ ਕੁੱਟੂ ਦੇ ਆਟੇ ਦੀਆਂ ਰੋਟੀਆਂ ਨੂੰ ਆਪਣੇ ਭੋਜਨ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਕਰੋ। ਇਹ ਵਿਕਲਪ ਨਾ ਸਿਰਫ਼ ਸਿਹਤਮੰਦ ਹਨ ਬਲਕਿ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਵੀ ਮਦਦ ਕਰ ਸਕਦੇ ਹਨ।
ਆਓ ਜਾਣਦੇ ਹਾਂ ਕਿ ਸ਼ੂਗਰ ਦੀਆਂ ਕਿੰਨੀਆਂ ਕਿਸਮਾਂ ਹੁੰਦੀਆਂ ਹਨ:

ਟਾਈਪ 1 ਡਾਇਬਟੀਜ਼:
ਇਸ ਵਿੱਚ ਸਰੀਰ ਦੇ ਇਨਸੁਲਿਨ ਪੈਦਾ ਕਰਨ ਵਾਲੇ ਸੈੱਲ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਇਨਸੁਲਿਨ ਦਾ ਉਤਪਾਦਨ ਘੱਟ ਹੁੰਦਾ ਹੈ।
ਟਾਈਪ 2 ਡਾਇਬਟੀਜ਼: ਸਰੀਰ ਜਾਂ ਤਾਂ ਲੋੜੀਂਦੀ ਇਨਸੁਲਿਨ ਪੈਦਾ ਨਹੀਂ ਕਰਦਾ ਜਾਂ ਇਸ ਦੀ ਪ੍ਰਭਾਵੀ ਵਰਤੋਂ ਨਹੀਂ ਕਰ ਪਾਉਂਦਾ।

ਡਾਇਬਟੀਜ਼ ਦੀ ਬਿਮਾਰੀ ਤੋਂ ਬਚਣ ਲਈ ਤੁਸੀਂ ਬਜਾਏ, ਜਵਾਰ, ਜੌਂ, ਰਾਗੀ, ਜਾਂ ਬਕਵੀਟ ਦੀਆਂ ਰੋਟੀਆਂ ਨੂੰ ਆਪਣੇ ਭੋਜਨ ਵਿੱਚ ਸ਼ਾਮਲ ਕਰ ਸਕਦੇ ਹੋ, ਆਏ ਜਾਣਦੇ ਹਾਂ ਇਨ੍ਹਾਂ ਨਾਲ ਸਾਨੂੰ ਕੀ ਕੀ ਲਾਭ ਹੁੰਦੇ ਹਨ:

ਜੌਂ ਦੀ ਰੋਟੀ: ਇਹ ਸ਼ੂਗਰ ਕੰਟਰੋਲ ਕਰਨ ਦਾ ਇੱਕ ਸਮਾਰਟ ਵਿਕਲਪ ਹੈ, ਜੌਂ, ਇੱਕ ਪੌਸ਼ਟਿਕ ਸਾਬਤ ਅਨਾਜ ਹੈ, ਇਸ ਵਿੱਚ ਘੱਟ ਗਲਾਈਸੈਮਿਕ ਇੰਡੈਕਸ ਹੁੰਦਾ ਹੈ, ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਸਥਿਰ ਰੱਖਣ ਵਿੱਚ ਮਦਦ ਕਰਦਾ ਹੈ। ਜੌਂ ਵਿੱਚ ਤੁਹਾਨੂੰ ਫਾਈਬਰ, ਵਿਟਾਮਿਨ (ਏ ਅਤੇ ਕੇ), ਐਂਟੀਆਕਸੀਡੈਂਟਸ ਮਿਲਦੇ ਹਨ। ਇਸ ਵਿੱਚ ਘੱਟ ਕਾਰਬੋਹਾਈਡਰੇਟ ਵੀ ਹੁੰਦੇ ਹਨ ਅਤੇ ਇਹ ਪਚਣ ਵਿੱਚ ਆਸਾਨ ਹੁੰਦਾ ਹੈ, ਜਿਸ ਨਾਲ ਇਹ ਸ਼ੂਗਰ ਦੇ ਮਰੀਜ਼ਾਂ ਲਈ ਇੱਕ ਵਧੀਆ ਵਿਕਲਪ ਬਣ ਜਾਂਦਾ ਹੈ।

ਰਾਗੀ ਰੋਟੀ: ਇਹ ਕੈਲਸ਼ੀਅਮ ਦਾ ਪਾਵਰਹਾਊਸ ਹੈ। ਰਾਗੀ, ਜਿਸ ਨੂੰ ਫਿੰਗਰ ਮਿਲੈਟ ਵਜੋਂ ਵੀ ਜਾਣਿਆ ਜਾਂਦਾ ਹੈ, ਕੈਲਸ਼ੀਅਮ, ਪੋਟਾਸ਼ੀਅਮ ਅਤੇ ਥਿਆਮੀਨ, ਰਿਬੋਫਲੇਵਿਨ ਅਤੇ ਨਿਆਸੀਨ ਵਰਗੇ ਜ਼ਰੂਰੀ ਵਿਟਾਮਿਨਾਂ ਨਾਲ ਭਰਪੂਰ ਹੁੰਦਾ ਹੈ। ਇਸ ਵਿੱਚ ਪ੍ਰੋਟੀਨ, ਫਾਈਬਰ, ਆਇਰਨ ਅਤੇ ਫਾਸਫੋਰਸ ਹੁੰਦਾ ਹੈ। ਤੁਸੀਂ ਰਾਗੀ ਦੇ ਆਟੇ ਨੂੰ ਕਣਕ ਜਾਂ ਹੋਰ ਗਲੂਟਨ-ਫ੍ਰੀ ਆਟੇ ਨਾਲ ਮਿਲਾ ਕੇ ਰੋਟੀਆਂ ਬਣਾ ਸਕਦੇ ਹੋ। ਇਹ ਪੌਸ਼ਟਿਕ ਤੱਤ ਨਾਲ ਭਰਪੂਰ ਰੋਟੀ ਕਣਕ ਦੇ ਨਿਯਮਤ ਵਿਕਲਪਾਂ ਦਾ ਇੱਕ ਵਧੀਆ ਵਿਕਲਪ ਹੈ।

ਕੁੱਟੂ ਦੇ ਆਟੇ ਦੀ ਰੋਟੀ:
ਬਲੱਡ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਕੰਟਰੋਲ ਕਰਨ ਵਿੱਚ ਤੁਹਾਡੀ ਮਦਦ ਕਰੇਗੀ। ਬਕਵੀਟ ਜਾਂ ਕੁੱਟੂ ਦਾ ਆਟਾ ਸ਼ੂਗਰ ਦੇ ਮਰੀਜ਼ਾਂ ਲਈ ਰੋਟੀ ਦਾ ਇੱਕ ਚੰਗਾ ਵਿਕਲਪ ਹੈ। ਇਹ ਬਲੱਡ ਸ਼ੂਗਰ ਦੇ ਪੱਧਰ ਨੂੰ ਮੈਨੇਜ ਕਰਦਾ ਹੈ। ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ। ਬਕਵੀਟ ਵਿੱਚ ਪ੍ਰੋਟੀਨ, ਮੈਗਨੀਸ਼ੀਅਮ, ਫਾਈਬਰ ਅਤੇ ਆਇਰਨ ਦੀ ਵਧੇਰੇ ਮਾਤਰਾ ਹੁੰਦੀ ਹੈ, ਜੋ ਇਸਨੂੰ ਤੁਹਾਡੀ ਖੁਰਾਕ ਵਿੱਚ ਇੱਕ ਸਿਹਤਮੰਦ ਜੋੜ ਬਣਾਉਂਦੀ ਹੈ। ਇਹਨਾਂ ਪੌਸ਼ਟਿਕ ਅਨਾਜਾਂ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਕੇ, ਤੁਸੀਂ ਆਪਣੀ ਡਾਇਬੀਟੀਜ਼ ਨੂੰ ਬਿਹਤਰ ਢੰਗ ਨਾਲ ਮੈਨੇਜ ਕਰਨ ਲਈ ਛੋਟੇ ਪਰ ਪ੍ਰਭਾਵਸ਼ਾਲੀ ਬਦਲਾਅ ਕਰ ਸਕਦੇ ਹੋ।

Have something to say? Post your comment

ਅਤੇ ਸਿਹਤ ਖਬਰਾਂ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!